ਪੀਯੂ ਵੱਲੋਂ ਮਾਈਗ੍ਰੇਸ਼ਨ ਸਰਟੀਫਿਕੇਟ ਦੇਣ ਤੋਂ ਇਨਕਾਰ

ਚੰਡੀਗੜ੍ਹ ਵਿੱਚ ਪਹਿਲੇ ਸਾਲ ਤੋਂ ਬਾਅਦ ਕਾਲਜ ਨਹੀਂ ਬਦਲ ਸਕਣਗੇ ਵਿਦਿਆਰਥੀ

ਪੀਯੂ ਵੱਲੋਂ ਮਾਈਗ੍ਰੇਸ਼ਨ ਸਰਟੀਫਿਕੇਟ ਦੇਣ ਤੋਂ ਇਨਕਾਰ

ਸੁਖਵਿੰਦਰ ਪਾਲ ਸੋਢੀ

ਚੰਡੀਗੜ੍ਹ, 18 ਸਤੰਬਰ

ਪੰਜਾਬ ਯੂਨੀਵਰਸਿਟੀ ਨੇ ਚੰਡੀਗੜ੍ਹ ਦੇ ਕਾਲਜਾਂ ਨੂੰ ਪੱਤਰ ਜਾਰੀ ਕਰ ਕੇ ਕਿਹਾ ਹੈ ਕਿ ਕਾਲਜ ਦੇ ਵਿਦਿਆਰਥੀਆਂ ਨੂੰ ਦੂਜੇ ਜਾਂ ਤੀਜੇ ਸਾਲ ਵਿਚ ਮਾਈਗ੍ਰੇਸ਼ਨ ਕਰਨ ਦੀ ਇਜਾਜ਼ਤ ਨਹੀਂ ਹੈ। ਇਸ ਫੈਸਲੇ ਤੋਂ ਬਾਅਦ ਚੰਡੀਗੜ੍ਹ ਦੇ ਕਈ ਕਾਲਜਾਂ ਨੇ ਚਰਿੱਤਰ ਸਰਟੀਫਿਕੇਟ ਜਾਰੀ ਕਰਨੇ ਬੰਦ ਕਰ ਦਿੱਤੇ ਹਨ। ਦੂਜੇ ਪਾਸੇ ਵਿਦਿਆਰਥੀਆਂ ਨੇ ਕਿਹਾ ਕਿ ਜੇ ਕਾਲਜ ਸਰਟੀਫਿਕੇਟ ਜਾਰੀ ਨਹੀਂ ਕਰਨਗੇ ਤਾਂ ਉਹ ਕਾਲਜਾਂ ਤੇ ਯੂਨੀਵਰਸਿਟੀ ਖ਼ਿਲਾਫ਼ ਪ੍ਰਦਰਸ਼ਨ ਕਰਨਗੇ।

ਯੂਨੀਵਰਸਿਟੀ ਦੇ ਅਸਿਸਟੈਂਟ ਰਜਿਸਟਰਾਰ ਨੇ 17 ਸਤੰਬਰ ਨੂੰ ਪੱਤਰ ਜਾਰੀ ਕਰ ਕੇ ਕਿਹਾ ਹੈ ਕਿ ਮਾਈਗ੍ਰੇਸ਼ਨ ਤੇ ਚਰਿੱਤਰ ਸਰਟੀਫਿਕੇਟ ਲੋਕਲ ਕਾਲਜਾਂ ਲਈ ਜਾਰੀ ਨਹੀਂ ਕੀਤੇ ਜਾ ਸਕਦੇ। ਉਨ੍ਹਾਂ ਇਸ ਸਬੰਧੀ ਮਾਈਗ੍ਰੇਸ਼ਨ ਨਿਯਮ 1.1 ਦਾ ਹਵਾਲਾ ਵੀ ਦਿੱਤਾ। ਦੂਜੇ ਪਾਸੇ ਕਾਲਜਾਂ ਦੇ ਪ੍ਰਿੰਸੀਪਲਾਂ ਨੇ ਕਿਹਾ ਹੈ ਕਿ ਕੁਝ ਕਾਲਜ ਮਾਈਗਰੇਸ਼ਨ ਤੇ ਚਰਿੱਤਰ ਸਰਟੀਫਿਕੇਟ ਜਾਰੀ ਕਰ ਰਹੇ ਸਨ ਪਰ ਉਹ ਸੋਮਵਾਰ ਤੋਂ ਅਜਿਹੇ ਸਰਟੀਫਿਕੇਟ ਜਾਰੀ ਨਹੀਂ ਕਰਨਗੇ ਪਰ ਜੇ ਕੋਈ ਵਿਦਿਆਰਥੀ ਜਾਇਜ਼ ਕਾਰਨ ਦੱਸਦਾ ਹੈ ਤਾਂ ਉਸ ਨੂੰ ਸਰਟੀਫਿਕੇਟ ਜ਼ਰੂਰ ਜਾਰੀ ਕੀਤੇ ਜਾਣਗੇ। ਦੂਜੇ ਪਾਸੇ ਵਿਦਿਆਰਥੀ ਆਗੂ ਲਕਸ਼ਿਤ ਨੇ ਦੱਸਿਆ ਕਿ ਕਾਲਜ ਬਦਲਣ ਦੀ ਵਿਦਿਆਰਥੀਆਂ ਨੂੰ ਆਜ਼ਾਦੀ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇ ਉਨ੍ਹਾਂ ਨੂੰ ਸਰਟੀਫਿਕੇਟ ਜਾਰੀ ਨਹੀਂ ਕੀਤੇ ਜਾਣਗੇ ਤਾਂ ਵਿਦਿਆਰਥੀ ਕਾਲਜਾਂ ਤੇ ਯੂਨੀਵਰਸਿਟੀਆਂ ਖ਼ਿਲਾਫ਼ ਪ੍ਰਦਰਸ਼ਨ ਕਰਨਗੇ।

ਅਮਜਦ ਨੂੰ ਰਾਸ਼ਟਰਪਤੀ ਵਲੋਂ ਮਿਲੇਗਾ ਐਵਾਰਡ: ਇਥੋਂ ਦੇ ਪੋਸਟ ਗਰੈਜੂਏਟ ਸਰਕਾਰੀ ਕਾਲਜ ਸੈਕਟਰ-11 ਦੇ ਮੁਹੰਮਦ ਅਮਜਦ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ 24 ਸਤੰਬਰ ਨੂੰ ਸਨਮਾਨਤ ਕਰਨਗੇ। ਇਸ ਵਿਦਿਆਰਥੀ ਨੇ ਐੱਨਐੱਸਐੱਸ ਵਾਲੰਟੀਅਰ ਵਜੋਂ ਕਰੋਨਾ ਕਾਲ ਵਿਚ ਸ਼ਾਨਦਾਰ ਸੇਵਾਵਾਂ ਨਿਭਾਈਆਂ ਸਨ।

ਗੁਰੂ ਗੋਬਿੰਦ ਸਿੰਘ ਕਾਲਜ ’ਚ ਬਾਹਰੀ ਵਿਦਿਆਰਥੀਆਂ ਲਈ ਦਾਖਲਾ ਬੰਦ

ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਸੈਕਟਰ-26 ਵਿੱਚ ਅੱਜ ਬਾਹਰੀ ਵਿਦਿਆਰਥੀਆਂ ਲਈ ਦਾਖਲਾ ਬੰਦ ਕਰ ਦਿੱਤਾ ਗਿਆ। ਕਾਲਜ ਦੇ ਗੇਟ ਦੇ ਬਾਹਰ ਪੁਲੀਸ ਤੇ ਸੁਰੱਖਿਆ ਮੁਲਾਜ਼ਮ ਤਾਇਨਾਤ ਸਨ ਜਿਨ੍ਹਾਂ ਨੇ ਵਿਦਿਆਰਥੀਆਂ ਦਾ ਸ਼ਨਾਖਤੀ ਕਾਰਡ ਦਿਖਾਉਣ ’ਤੇ ਹੀ ਕਾਲਜ ਅੰਦਰ ਦਾਖਲ ਹੋਣ ਦਿੱਤਾ। ਇਸ ਕਾਲਜ ਵਿਚ ਬੀਤੇ ਦਿਨ ਵਿਦਿਆਰਥੀਆਂ ਨੇ ਚਰਿੱਤਰ ਸਰਟੀਫਿਕੇਟ ਜਾਰੀ ਨਾ ਕਰਨ ’ਤੇ ਪ੍ਰਦਰਸ਼ਨ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਕਾਲਜ ਵੱਲੋਂ ਸਖਤੀ ਕਰਨ ’ਤੇ ਵਿਦਿਆਰਥੀ ਚਲੇ ਗਏ। ਇਨ੍ਹਾਂ ਪ੍ਰਦਰਸ਼ਨਕਾਰੀਆਂ ਵਿਚ ਹੋਰ ਕਾਲਜਾਂ ਦੇ ਵਿਦਿਆਰਥੀ ਸ਼ਾਮਲ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਸ਼ਹਿਰ

View All