DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪੀਯੂ ਵਿਦਿਆਰਥੀ ਕੌਂਸਲ ਚੋਣਾਂ: ਵਿਦਿਆਰਥੀ ਜਥੇਬੰਦੀ ‘ਸੱਥ’ ਨੇ ਮੀਤ ਪ੍ਰਧਾਨ ਦੇ ਅਹੁਦੇ ਲਈ ਉਮੀਦਵਾਰ ਐਲਾਨਿਆ

ਜੈਕਾਰਿਆਂ ਦੀ ਗੂੰਜ ਵਿੱਚ ਉਮੀਦਵਾਰ ਅਸ਼ਮੀਤ ਸਿੰਘ ਦਾ ਕੀਤਾ ਸਵਾਗਤ
  • fb
  • twitter
  • whatsapp
  • whatsapp
featured-img featured-img
ਅਸ਼ਮੀਤ ਸਿੰਘ ਨੂੰ ਮੋਢਿਆ ’ਤੇ ਚੁੱਕ ਕੇ ਖੁਸ਼ੀ ਮਨਾਉਂਦੇ ਹੋਏ ਵਿਦਿਆਰਥੀ। -ਫੋਟੋ: ਵਿੱਕੀ ਘਾਰੂ
Advertisement
ਪੰਜਾਬ ਯੂਨੀਵਰਸਿਟੀ ਵਿੱਚ 3 ਸਤੰਬਰ ਨੂੰ ਹੋਣ ਜਾ ਰਹੀਆਂ ਵਿਦਿਆਰਥੀ ਕੌਂਸਲ ਚੋਣਾਂ ਦੇ ਮੱਦੇਨਜ਼ਰ ਅੱਜ ਵਿਦਿਆਰਥੀ ਜਥੇਬੰਦੀ ‘ਸੱਥ’ ਵੱਲੋਂ ਮੀਤ ਪ੍ਰਧਾਨ ਦੇ ਅਹੁਦੇ ਲਈ ਸਰਗਰਮ ਆਗੂ ਅਸ਼ਮੀਤ ਸਿੰਘ ਨੂੰ ਆਪਣਾ ਉਮੀਦਵਾਰ ਐਲਾਨਿਆ ਗਿਆ।

ਉਕਤ ਐਲਾਨ ਅੱਜ ਇੱਥੇ ਸਟੂਡੈਂਟਸ ਸੈਂਟਰ ਵਿੱਚ ਕਰਨ ਉਪਰੰਤ ਜੈਕਾਰਿਆਂ ਦੀ ਗੂੰਜ ਵਿੱਚ ਅਸ਼ਮੀਤ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ ਅਤੇ ਜਿੱਤ ਯਕੀਨੀ ਬਣਾਉਣ ਲਈ ਸਾਰੇ ਆਗੂਆਂ ਨੂੰ ਪੂਰੇ ਉਤਸ਼ਾਹ ਨਾਲ ਪ੍ਰਚਾਰ ਕਰਨ ਲਈ ਪ੍ਰੇਰਿਤ ਕੀਤਾ ਗਿਆ।

Advertisement

ਜਥੇਬੰਦੀ ਦੇ ਚੋਣ ਇੰਚਾਰਜ ਹਰਮਨਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ‘ਸੱਥ’ ਦੀ ਸਥਾਪਨਾ 2017 ਵਿੱਚ ਇੱਕ ਡਿਸਕਸ਼ਨ ਗਰੁੱਪ ਵਜੋਂ ਕੀਤੀ ਗਈ ਸੀ। ਇਸ ਜਥੇਬੰਦੀ ਨੇ ਯੂਨੀਵਰਸਿਟੀ ਵਿੱਚ ਖੁੱਲ੍ਹ ਕੇ ਪੰਥ ਅਤੇ ਪੰਜਾਬ ਦੇ ਮਸਲਿਆਂ ਦੀ ਤਰਜ਼ਮਾਨੀ ਕੀਤੀ ਅਤੇ ਇਸ ਨੇ ਲਗਾਤਾਰ ਪੰਜਾਬ ਨਾਲ ਜੁੜੇ ਮੁੱਦਿਆਂ ਨੂੰ ਯੂਨੀਵਰਸਿਟੀ ਵਿੱਚ ਉਭਾਰਿਆ ਹੈ। ਇਸ ਸਾਲ ਯੂਨੀਵਰਸਿਟੀ ਦੇ ਇਤਿਹਾਸ ਵਿੱਚ ਸੈਨੇਟ ਨੂੰ ਬਚਾਉਣ ਲਈ ਸਭ ਤੋਂ ਲੰਬਾ ਧਰਨਾ ਵੀ ‘ਸੱਥ’ ਵੱਲੋਂ ਹੀ ਅਗਵਾਈ ਕਰਕੇ ਲਗਾਇਆ ਗਿਆ ਸੀ।

ਇਸ ਮੌਕੇ ਅਸ਼ਮੀਤ ਸਿੰਘ ਨੇ ਮੀਤ-ਪ੍ਰਧਾਨ ਦੇ ਉਮੀਦਵਾਰ ਵਜੋਂ ਆਪਣੀ ਨਾਮਜ਼ਦਗੀ ’ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਉਹ ਪਹਿਲਾਂ ਵੀ ਵਿਦਿਆਰਥੀ ਹਿੱਤਾਂ ਦੀ ਖਾਤਿਰ ਲੰਬੇ ਸੰਘਰਸ਼ਾਂ ਵਿੱਚ ਪੂਰੀ ਸਰਗਰਮੀ ਨਾਲ ਹਿੱਸਾ ਲੈਂਦੇ ਆ ਰਹੇ ਹਨ ਅਤੇ ਭਵਿੱਖ ਵਿੱਚ ਵੀ ਪੂਰੀ ਸ਼ਿੱਦਤ ਨਾਲ ਵਿਦਿਆਰਥੀਆਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਦੀ ਪੂਰੀ ਕੋਸ਼ਿਸ਼ ਕਰਨਗੇ। ਉਨ੍ਹਾਂ ਨੇ ਸਮੁੱਚੇ ਵਿਦਿਆਰਥੀਆਂ ਦਾ ਸਮਰਥਨ ਮੰਗਿਆ ਹੈ ਤਾਂ ਜੋ ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਲਈ ਇੱਕ ਵਧੀਆ ਅਕਾਦਮਿਕ ਮਾਹੌਲ ਬਣਾਇਆ ਜਾ ਸਕੇ।

ਸਟੂਡੈਂਟਸ ਫਰੰਟ ਵੱਲੋਂ ਜਥੇਬੰਦਕ ਢਾਂਚੇ ਦਾ ਐਲਾਨ

ਪੰਜਾਬ ਯੂਨੀਵਰਸਿਟੀ ਵਿੱਚ ਨਿਰੋਲ ਵਿਦਿਆਰਥੀਆਂ ’ਤੇ ਅਧਾਰਿਤ ਸਟੂਡੈਂਟਸ ਫਰੰਟ ਨੇ ਵਿਦਿਆਰਥੀ ਕੌਂਸਲ ਚੋਣਾਂ ਤੋਂ ਪਹਿਲਾਂ ਆਪਣੇ ਜਥੇਬੰਦਕ ਢਾਂਚੇ ਦਾ ਐਲਾਨ ਕਰ ਦਿੱਤਾ ਹੈ। ਇਸ ਸਬੰਧ ਵਿੱਚ ਇੱਕ ਮੀਟਿੰਗ ਸਟੂਡੈਂਟਸ ਸੈਂਟਰ ਵਿੱਚ ਹੋਈ, ਜਿਸ ਵਿੱਚ ਸੂਬਾਈ ਆਗੂਆਂ ਰਾਜਵਿੰਦਰ ਸਿੰਘ, ਹਰਕੀਰਤ ਸਿੰਘ, ਪ੍ਰਗਟ ਸਿੰਘ ਬਰਾੜ ਅਤੇ ਤਰਲੋਚਨ ਸਿੰਘ ਨੇ ਅਹੁਦੇਦਾਰਾਂ ਦਾ ਐਲਾਨ ਕੀਤਾ।

ਫਰੰਟ ਦੇ ਆਗੂ ਰਾਜਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਐਲਾਨੇ ਗਏ ਜਥੇਬੰਦਕ ਢਾਂਚੇ ਵਿੱਚ ਵੰਸ਼ ਨੂੰ ਪਾਰਟੀ ਪ੍ਰਧਾਨ, ਗਗਨ ਨੂੰ ਕੈਂਪਸ ਪ੍ਰਧਾਨ, ਤੇਜਸ ਰਾਣਾ ਨੂੰ ਚੇਅਰਮੈਨ ਅਤੇ ਨਵਲਜੀਤ ਸਿੰਘ ਨੂੰ ਕੈਂਪਸ ਪ੍ਰਧਾਨ ਲਗਾਇਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਕੌਂਸਲ ਚੋਣਾਂ ਦੇ ਲਈ ਉਮੀਦਵਾਰਾਂ ਦਾ ਐਲਾਨ ਵੀ ਜਲਦੀ ਕਰ ਦਿੱਤਾ ਜਾਵੇਗਾ। ਸਟੂਡੈਂਟਸ ਫਰੰਟ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਨਿਰੋਲ ਵਿਦਿਆਰਥੀਆਂ ਦਾ ਫਰੰਟ ਹੈ ਜਦਕਿ ਹੋਰਨਾਂ ਜਥੇਬੰਦੀਆਂ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਸਬੰਧਤ ਹਨ ਅਤੇ ਆਪਣੇ ਸਿਆਸੀ ਆਕਾਵਾਂ ਦੇ ਸਿਰ ’ਤੇ ਚੋਣਾਂ ਲੜਦੀਆਂ ਹਨ। ਉਨ੍ਹਾਂ ਜਥੇਬੰਦੀਆਂ ਦਾ ਮਕਸਦ ਵਿਦਿਆਰਥੀਆਂ ਦੇ ਹਿੱਤ ਪੂਰੇ ਕਰਨਾ ਨਹੀਂ ਬਲਕਿ ਆਪਣੇ ਸਿਆਸੀ ਮਕਸਦ ਲਈ ਵਿਦਿਆਰਥੀਆਂ ਨੂੰ ਹੁੰਦਾ ਹੈ।

ਉਨ੍ਹਾਂ ਕਿਹਾ ਕਿ ਸਟੂਡੈਂਟਸ ਫਰੰਟ ਪੰਜਾਬ ਯੂਨੀਵਰਸਿਟੀ ਕੈਂਪਸ ਵਿੱਚ ਵਿਦਿਆਰਥੀਆਂ ਦੀਆਂ ਮੰਗਾਂ, ਸਮੱਸਿਆਵਾਂ ਦੇ ਹੱਲ ਲਈ ਪਹਿਲਾਂ ਦੀ ਤਰ੍ਹਾਂ ਭਵਿੱਖ ਵਿੱਚ ਵੀ ਯਤਨਸ਼ੀਲ ਰਹੇਗਾ।

Advertisement
×