DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

P U student elections : ਸੱਥ ਨੇ ਪ੍ਰਧਾਨਗੀ ਲਈ ਉਮੀਦਵਾਰ ਐਲਾਨਿਆ

ਦਰਸ਼ਪ੍ਰੀਤ ਸਿੰਘ ਨੂੰ ਪ੍ਰਧਾਨ ਦੇ ਅਹੁਦੇ ਲਈ ਮੈਦਾਨ ’ਚ ਉਤਾਰਿਆ; ਡੀ ਏ ਵੀ ਕਾਲਜ ’ਚ ਸਾਹਿਬਵੀਰ ਸਿੰਘ ਨੂੰ ਉਮੀਦਵਾਰ ਬਣਾਇਆ

  • fb
  • twitter
  • whatsapp
  • whatsapp
featured-img featured-img
ਸੱਥ ਦੇ ਆਗੂ ਪ੍ਰਧਾਨ ਦੇ ਅਹੁਦੇ ਲਈ ਉਮੀਦਵਾਰ ਦਾ ਐਲਾਨ ਕਰਦੇ ਹੋਏ।
Advertisement

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਵਿਦਿਆਰਥੀ ਕੌਂਸਲ ਚੋਣ ਵਿੱਚ ਵਿਦਿਆਰਥੀ ਜਥੇਬੰਦੀ ‘ਸੱਥ’ ਇਸ ਵਾਰ ਪ੍ਰਧਾਨਗੀ ਦੇ ਅਹੁਦੇ ਲਈ ਚੋਣ ਲੜੇਗੀ, ਜਿਸ ਲਈ ਜਥੇਬੰਦੀ ਨੇ ਅੱਜ ਦਰਸ਼ਪ੍ਰੀਤ ਸਿੰਘ ਨੂੰ ਪ੍ਰਧਾਨ ਦੇ ਅਹੁਦੇ ਲਈ ਉਮੀਦਵਾਰ ਐਲਾਨਿਆ ਹੈ।

ਚੋਣ ਮੁਹਿੰਮ ਦੀ ਸ਼ੁਰੂਆਤ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਕਰ ਕੇ ਕੀਤੀ ਗਈ ਹੈ। ਇਸ ਤੋਂ ਇਲਾਵਾ, ਜਥੇਬੰਦੀ ਨੇ ਡੀ ਏ ਵੀ ਕਾਲਜ ਵਿੱਚ ਵੀ ਪਹਿਲੀ ਵਾਰ ਚੋਣ ਲੜਨ ਦਾ ਫ਼ੈਸਲਾ ਕਰਦਿਆਂ ਸਾਹਿਬਵੀਰ ਸਿੰਘ ਨੂੰ ਪ੍ਰਧਾਨਗੀ ਦਾ ਉਮੀਦਵਾਰ ਬਣਾਇਆ ਹੈ।

Advertisement

ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਸੱਥ ਦੇ ਕੋਰ ਕਮੇਟੀ ਮੈਂਬਰ ਜੁਝਾਰ ਸਿੰਘ ਨੇ ਦੋਸ਼ ਲਾਇਆ ਕਿ ਪੰਜਾਬ ਦੀ ਵਿਦਿਆਰਥੀ ਰਾਜਨੀਤੀ ਵਿੱਚ ਹਮੇਸ਼ਾ ‘ਕਾਕਾਸ਼ਾਹੀ’ ਭਾਰੂ ਰਹੀ ਹੈ, ਜਿਸ ਨੇ ਵਿਦਿਆਰਥੀਆਂ ਨੂੰ ਨਿੱਜੀ ਮੁਆਫ਼ਦਾਂ ਲਈ ਵੰਡਿਆ ਹੈ ਤੇ ਇਸੇ ਸਿਲਸਿਲੇ ਵਿੱਚੋਂ ਗੈਂਗਸਟਰਵਾਦ ਵਰਗੀਆਂ ਚੁਣੌਤੀਆਂ ਪੈਦਾ ਹੋਈਆਂ ਹਨ। ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਂਸਲ ਦੇ ਸਾਬਕਾ ਮੀਤ ਪ੍ਰਧਾਨ ਅਸ਼ਮੀਤ ਸਿੰਘ ਨੇ ਦੱਸਿਆ ਕਿ ‘ਸੱਥ’ ਪਿਛਲੇ ਸੱਤ-ਅੱਠ ਸਾਲਾਂ ਦੀ ਸਖ਼ਤ ਮਿਹਨਤ ਤੋਂ ਮਗਰੋਂ ਤਿਆਰ ਕੀਤੀ ਗਈ ਟੀਮ ਦੇ ਬਲਬੂਤੇ ਇਹ ਚੋਣ ਲੜੇਗੀ ਉਨ੍ਹਾਂ ਕਿਹਾ ਕਿ ਪ੍ਰਧਾਨਗੀ ਦੇ ਉਮੀਦਵਾਰ ਦਰਸ਼ਪ੍ਰੀਤ ਸਿੰਘ ਪੰਜਾਬ ਯੂਨੀਵਰਸਿਟੀ ਤੋਂ ਪੜ੍ਹਾਈ ਕਰਨ ਦੇ ਨਾਲ-ਨਾਲ ਵਿਦਿਆਰਥੀ ਅਤੇ ਲੋਕ ਹਿਤੈਸ਼ੀ ਸੰਘਰਸ਼ਾਂ ਵਿੱਚ ਸਰਗਰਮ ਭੂਮਿਕਾ ਨਿਭਾਅ ਰਿਹਾ ਹੈ।

Advertisement

ਦਰਸ਼ਪ੍ਰੀਤ ਸਿੰਘ ਨੇ ਵਿਰੋਧੀ ਪਾਰਟੀਆਂ ਨੂੰ ਘੇਰਦਿਆਂ ਸੂਬੇ ਦੀ ਸੱਤਾਧਾਰੀ ਆਮ ਆਦਮੀ ਪਾਰਟੀ ’ਤੇ ਸਵਾਲ ਚੁੱਕੇ ਅਤੇ ਕਿਹਾ ਕਿ ਉਨ੍ਹਾਂ ਦੇ ਵਿਦਿਆਰਥੀ ਵਿੰਗ ਲਈ ਐਲਾਨੇ 48 ਕਰੋੜ ਰੁਪਏ ਦੇ ਫੰਡ ਹਾਲੇ ਤੱਕ ਯੂਨੀਵਰਸਿਟੀ ਨੂੰ ਨਹੀਂ ਮਿਲੇ। ਉਲਟਾ ਇਸ ਸਾਲ ਪੈਸੇ ਅਤੇ ਪਾਵਰ ਦੇ ਜ਼ੋਰ ’ਤੇ ਹੋਰ ਪਾਰਟੀਆਂ ਦੇ ਵਿਦਿਆਰਥੀਆਂ ਨੂੰ ਆਪਣੇ ਵਿਦਿਆਰਥੀ ਵਿੰਗ ਏ ਐੱਸ ਏ ਪੀ ਵਿੱਚ ਸ਼ਾਮਲ ਕਰਨ ’ਤੇ ਜ਼ੋਰ ਦਿੱਤਾ ਹੋਇਆ ਹੈ। ਦੂਜੀ ਜਥੇਬੰਦੀ ਏ ਬੀ ਵੀ ਪੀ ਦੀ ਮਾਂ-ਪਾਰਟੀ ਭਾਜਪਾ ਆਪਣੀ ਕੇਂਦਰ ਸਰਕਾਰ ਦੀ ਤਾਕਤਾਂ ਦੀ ਵਰਤੋਂ ਕਰਦੇ ਹੋਏ ਯੂਨੀਵਰਸਿਟੀ ’ਚ ਭਗਵਾਂਕਰਨ ਦੇ ਏਜੰਡੇ ਲਾਗੂ ਕਰਨ ਲਈ ਪ੍ਰੋਫੈਸਰਾਂ ਤੇ ਹੋਰ ਪ੍ਰਬੰਧਕੀ ਅਹੁਦਿਆਂ ਦੀ ਦੁਰਵਰਤੋਂ ਕਰਵਾ ਰਹੀ ਹੈ ਜਦਕਿ ਐੱਸ ਓ ਆਈ ਗੁੰਡਾਗਰਦੀ ਕਰਨ ’ਚ ਜੁਟੀ ਹੋਈ ਹੈ।

Advertisement
×