ਚੰਡੀਗੜ੍ਹ, 24 ਸਤੰਬਰ
ਚੰਡੀਗੜ੍ਹ ਪ੍ਰਸ਼ਾਸਨ ਨੇ ਅਗਰਸੈਨ ਜੈਅੰਤੀ ਦੇ ਮੌਕੇ 26 ਸਤੰਬਰ (ਸੋਮਵਾਰ) ਨੂੰ ਉਦਯੋਗਿਕ ਅਦਾਰਿਆਂ ਸਮੇਤ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ, ਵਿਦਿਅਕ ਸੰਸਥਾਵਾਂ ਵਿੱਚ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਯੂਟੀ ਦੇ ਗ੍ਰਹਿ ਵਿਭਾਗ ਨੇ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ, 1881 ਦੀ ਧਾਰਾ 25 ਤਹਿਤ ਨੋਟੀਫਿਕੇਸ਼ਨ ਜਾਰੀ ਕੀਤਾ ਹੈ।