ਚੰਡੀਗੜ੍ਹ ਵਿੱਚ 25 ਨਵੰਬਰ ਨੂੰ ਸ਼ਹੀਦੀ ਦਿਵਸ ’ਤੇ ਜਨਤਕ ਛੁੱਟੀ
ਚੰਡੀਗੜ੍ਹ ਪ੍ਰਸ਼ਾਸਨ ਨੇ ਸਾਲ 2025 ਦੀਆਂ ਸਰਕਾਰੀ ਛੁੱਟੀਆਂ ਸਬੰਧੀ ਜਾਰੀ ਨੋਟੀਫਿਕੇਸ਼ਨ ਵਿੱਚ ਸੋਧ ਕਰਦਿਆਂ 25 ਨਵੰਬਰ 2025 (ਮੰਗਲਵਾਰ) ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਮੌਕੇ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਪਹਿਲਾਂ ਇਸ ਤਰੀਕ ਨੂੰ ਰਾਖਵੀਂ ਛੁੱਟੀ...
Advertisement
ਚੰਡੀਗੜ੍ਹ ਪ੍ਰਸ਼ਾਸਨ ਨੇ ਸਾਲ 2025 ਦੀਆਂ ਸਰਕਾਰੀ ਛੁੱਟੀਆਂ ਸਬੰਧੀ ਜਾਰੀ ਨੋਟੀਫਿਕੇਸ਼ਨ ਵਿੱਚ ਸੋਧ ਕਰਦਿਆਂ 25 ਨਵੰਬਰ 2025 (ਮੰਗਲਵਾਰ) ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਮੌਕੇ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਪਹਿਲਾਂ ਇਸ ਤਰੀਕ ਨੂੰ ਰਾਖਵੀਂ ਛੁੱਟੀ ਵਜੋਂ ਦਰਜ ਕੀਤਾ ਗਿਆ ਸੀ।
ਨਵੀਂ ਸੋਧ ਅਨੁਸਾਰ, ਇਹ ਛੁੱਟੀ ਹੁਣ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਤਹਿਤ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ, ਸੰਸਥਾਵਾਂ ਅਤੇ ਉਦਯੋਗਿਕ ਅਦਾਰਿਆਂ ਵਿੱਚ ਲਾਗੂ ਹੋਵੇਗੀ।
Advertisement
Advertisement
