DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab Achievers Award: ਬੇਜ਼ੁਬਾਨ ਜੀਵਾਂ ਦੀ ਸੇਵਾ ਲਈ ਗੁਰਪ੍ਰੀਤ ਕੌਰ ਖ਼ਾਲਸਾ ਨੂੰ ਪੰਜਾਬ ਅਚੀਵਰਜ਼ ਐਵਾਰਡ

ਬੇਜ਼ੁਬਾਨ ਜੀਵਾਂ ਦੀ ਸੇਵਾ, ਸੰਭਾਲ ਅਤੇ ਉਨ੍ਹਾਂ ਨੂੰ ਬਿਹਤਰ ਜੀਵਨ ਦੇਣ ਦੇ ਜਜ਼ਬੇ ਨੇ ਅਮਰੀਕਾ ਵਸਦੀ ਗੁਰਪ੍ਰੀਤ ਕੌਰ ਖ਼ਾਲਸਾ ਨੂੰ ਵਿਸ਼ੇਸ਼ ਪਛਾਣ ਦਿਵਾਈ ਹੈ। ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਖਮਾਣੋਂ ਤਹਿਸੀਲ ਦੇ ਪਿੰਡ ਮਨਸੂਰਪੁਰ ਵਿੱਚ ‘ਡੌਗੀਜ਼ ਕੇਅਰ’ ਸੰਸਥਾ ਰਾਹੀਂ ਕੁੱਤਿਆਂ ਅਤੇ...

  • fb
  • twitter
  • whatsapp
  • whatsapp
featured-img featured-img
ਗੁਰਪ੍ਰੀਤ ਕੌਰ ਖ਼ਾਲਸਾ ਦਾ ਸਨਮਾਨ ਕਰਦੇ ਹੋਏ ਰਾਜਪਾਲ ਗੁਲਾਬ ਚੰਦ ਕਟਾਰੀਆ ਅਤੇ ‘ਦਿ ਟ੍ਰਿਬਿਊਨ’ ਦੇ ਟਰੱਸਟੀ ਜਸਟਿਸ (ਸੇਵਾਮੁਕਤ) ਐੱਸ ਐੱਸ ਸੋਢੀ।
Advertisement

ਬੇਜ਼ੁਬਾਨ ਜੀਵਾਂ ਦੀ ਸੇਵਾ, ਸੰਭਾਲ ਅਤੇ ਉਨ੍ਹਾਂ ਨੂੰ ਬਿਹਤਰ ਜੀਵਨ ਦੇਣ ਦੇ ਜਜ਼ਬੇ ਨੇ ਅਮਰੀਕਾ ਵਸਦੀ ਗੁਰਪ੍ਰੀਤ ਕੌਰ ਖ਼ਾਲਸਾ ਨੂੰ ਵਿਸ਼ੇਸ਼ ਪਛਾਣ ਦਿਵਾਈ ਹੈ। ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਖਮਾਣੋਂ ਤਹਿਸੀਲ ਦੇ ਪਿੰਡ ਮਨਸੂਰਪੁਰ ਵਿੱਚ ‘ਡੌਗੀਜ਼ ਕੇਅਰ’ ਸੰਸਥਾ ਰਾਹੀਂ ਕੁੱਤਿਆਂ ਅਤੇ ਘੋੜਿਆਂ ਦੀ ਸੇਵਾ ਵਿੱਚ ਜੁਟੀ ਗੁਰਪ੍ਰੀਤ ਕੌਰ ਨੂੰ ਉਨ੍ਹਾਂ ਦੇ ਇਸ ਨੇਕ ਕਾਰਜ ਲਈ ‘ਦਿ ਟ੍ਰਿਬਿਊਨ’ ਗਰੁੱਪ ਵੱਲੋਂ ਮੁਹਾਲੀ ਵਿੱਚ ਕਰਵਾਏ ਸਮਾਗਮ ਦੌਰਾਨ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ‘ਪੰਜਾਬ ਅਚੀਵਰਜ਼ ਐਵਾਰਡ’ ਨਾਲ ਸਨਮਾਨਿਤ ਕੀਤਾ।

ਗੁਰਪ੍ਰੀਤ ਕੌਰ ਖਾਲਸਾ ਵੱਲੋਂ ਚਲਾਈ ਜਾ ਰਹੀ ਇਹ ਸੰਸਥਾ ਵੱਲੋਂ ਆਵਾਰਾ ਕੁੱਤਿਆਂ ਦਾ ਟੀਕਾਕਰਨ ਕਰਵਾਉਣ ਦੇ ਨਾਲ-ਨਾਲ ਬਿਮਾਰ ਕੁੱਤਿਆਂ ਦਾ ਇਲਾਜ ਵੀ ਕਰਵਾਇਆ ਜਾਂਦਾ ਹੈ। ਲੋੜ ਪੈਣ ’ਤੇ ਉਨ੍ਹਾਂ ਨੂੰ ਇਲਾਕੇ ਦੇ ਵੱਡੇ ਹਸਪਤਾਲਾਂ ਵਿੱਚ ਲਿਜਾ ਕੇ ਇਲਾਜ ਮੁਹੱਈਆ ਕਰਵਾਇਆ ਜਾਂਦਾ ਹੈ। ਇਸ ਤੋਂ ਇਲਾਵਾ ਕੇਂਦਰ ਵਿੱਚ ਰਹਿ ਰਹੇ ਘੋੜਿਆਂ ਲਈ ਚਾਰੇ ਅਤੇ ਦਾਣੇ ਦਾ ਪ੍ਰਬੰਧ ਵੀ ਕੀਤਾ ਜਾਂਦਾ ਹੈ।

Advertisement

ਉਹ ਪੇਸ਼ੇ ਵਜੋਂ ਇੰਟੀਰੀਅਰ ਡਿਜ਼ਾਈਨਰ ਹਨ ਅਤੇ ਅਮਰੀਕਾ ਵਿੱਚ ਆਪਣੀ ਕੰਪਨੀ ਵੀ ਚਲਾਉਂਦੇ ਹਨ। ਉਨ੍ਹਾਂ ਦੇ ਪਤੀ ਵੀ ਅਮਰੀਕਾ ਦੀ ਵੱਡੀ ਕੰਪਨੀ ਵਿੱਚ ਕੰਮ ਕਰਦੇ ਹਨ ਅਤੇ ਇਸ ਸੇਵਾ ਕਾਰਜ ਲਈ ਆਰਥਿਕ ਸਹਿਯੋਗ ਦਿੰਦੇ ਹਨ। ਇਸ ਸੇਵਾ ਵਿੱਚ ਗੁਰਪ੍ਰੀਤ ਦੇ ਦਿਓਰ ਜਸਪ੍ਰੀਤ ਸਿੰਘ ਖਾਲਸਾ ਵੀ ਯੋਗਦਾਨ ਪਾ ਰਹੇ ਹਨ।

Advertisement

ਸਨਮਾਨ ਪ੍ਰਾਪਤ ਕਰਨ ਉਪਰੰਤ ਗੁਰਪ੍ਰੀਤ ਕੌਰ ਖ਼ਾਲਸਾ ਨੇ ‘ਦਿ ਟ੍ਰਿਬਿਊਨ’ ਗਰੁੱਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਾਰਿਆਂ ਨੂੰ ਅਜਿਹੇ ਨੇਕ ਕਾਰਜਾਂ ਲਈ ਅੱਗੇ ਆਉਣਾ ਚਾਹੀਦਾ ਹੈ। ਇਸ ਮੌਕੇ ‘ਦਿ ਟ੍ਰਿਬਿਊਨ’ ਦੇ ਟਰੱਸਟੀ ਸੇਵਾਮੁਕਤ ਜਸਟਿਸ ਐੱਸ ਐੱਸ ਸੋਢੀ, ‘ਦਿ ਟ੍ਰਿਬਿਊਨ’ ਦੇ ਜਨਰਲ ਮੈਨੇਜਰ ਅਮਿਤ ਸ਼ਰਮਾ ਅਤੇ ‘ਪੰਜਾਬੀ ਟ੍ਰਿਬਿਊਨ’ ਦੀ ਸੰਪਾਦਕ ਅਰਵਿੰਦਰਪਾਲ ਕੌਰ ਅਤੇ ਹੋਰ ਪਤਵੰਤੇ ਮੌਜੂਦ ਸਨ।

Advertisement
×