ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪੰਜਾਬ ਭਾਜਪਾ ਨੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚਲਾਈ ‘ਜਨਤਾ ਦੀ ਵਿਧਾਨ ਸਭਾ’

ਸਪੀਕਰ ਦੀ ਭੂਮਿਕਾ ਚਰਨਜੀਤ ਅਟਵਾਲ ਨੇ ਅਦਾ ਕੀਤੀ; ਭਾਜਪਾ ਦੇ ਵਿਧਾਇਕ, ਸਾਬਕਾ ਮੰਤਰੀ, ਸਾਬਕਾ ਵਿਧਾਇਕ ਅਤੇ ਸੂਬਾਈ ਆਗੂ ਹੋਏ ਸ਼ਾਮਲ
Advertisement

ਪੰਜਾਬ ਭਾਜਪਾ ਨੇ ਸੂਬਾ ਸਰਕਾਰ ਵੱਲੋਂ ਹੜ੍ਹ ਪ੍ਰਬੰਧਾਂ ਲਈ ਸੱਦੇ ਵਿਸ਼ੇਸ਼ ਇਜਲਾਸ ਦੇ ਬਰਾਬਰ 'ਲੋਕਾਂ ਦੀ ਵਿਧਾਨ ਸਭਾ' ਚਲਾਈ। ਇਸ ਮੌਕੇ ਪੰਜਾਬ ਵਿੱਚ ਆਏ ਹੜ੍ਹਾਂ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਤਾਂ ਜੋ ਇਸ ਲਈ ਕਸੂਰਵਾਰਾਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇ। ‘ਜਨਤਾ ਦੀ ਵਿਧਾਨ ਸਭਾ’ ਵਿੱਚ ਸਪੀਕਰ ਦੀ ਭੂਮਿਕਾ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ ਨੇ ਅਦਾ ਕੀਤੀ।

Advertisement

ਇਸ ਮੌਕੇ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਤੇ ਪਠਾਨਕੋਟ ਦੇ ਵਿਧਾਇਕ ਅਸ਼ਵਨੀ ਸ਼ਰਮਾ ਨੇ ਪੰਜਾਬ ਵਿੱਚ ਆਏ ਹੜ੍ਹਾਂ ਲਈ ਪੰਜਾਬ ਸਰਕਾਰ ਦੀ ਘੇਰਾਬੰਦੀ ਕੀਤੀ। ਅਸ਼ਵਨੀ ਸ਼ਰਮਾ ਵੱਲੋਂ ਪੰਜਾਬ ਸਰਕਾਰ ਵੱਲੋਂ ਮੌਨਸੂਨ ਦੀ ਆਮਦ ਨੂੰ ਲੈ ਕੇ ਕੋਈ ਤਿਆਰੀ ਨਾ ਕਰਨ ਅਤੇ ਹੜ੍ਹਾਂ ਦੌਰਾਨ ਲੋਕਾਂ ਦੀ ਮਦਦ ਲਈ ਕੋਈ ਲੋੜੀਂਦੇ ਪ੍ਰਬੰਧ ਨਾ ਕਰਨ ਲਈ ਨਿਖੇਧੀ ਮਤਾ ਲਿਆਂਦਾ ਗਿਆ।

ਇਸ ਦੇ ਨਾਲ ਹੀ ਅਸ਼ਵਨੀ ਸ਼ਰਮਾ ਨੇ ਨਿਆਂਇਕ ਜਾਂਚ ਕਰਵਾਉਣ ਦੀ ਮੰਗ ਕੀਤੀ ਤਾਂ ਜੋ ਪੰਜਾਬ ਦੇ ਲੱਖਾਂ ਲੋਕਾਂ ਨੂੰ ਬੇਘਰ ਕਰਨ ਵਾਲਿਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾ ਸਕੇ। ਇਸ ਮੌਕੇ ਭਾਜਪਾ ਆਗੂ ਮਨਪ੍ਰੀਤ ਬਾਦਲ, ਤਰੁਣ ਚੁਘ, ਜੰਗੀ ਲਾਲ ਮਹਾਜਨ ਸਣੇ ਹੋਰਨਾਂ ਆਗੂਆਂ ਨੇ ਆਪਣੇ ਵਿਚਾਰ ਸਾਂਝੇ ਕੀਤੇ।

Advertisement
Tags :
Punjab BJPਅਸ਼ਵਨੀ ਸ਼ਰਮਾਚਰਨਜੀਤ ਅਟਵਾਲਜਨਤਾ ਦੀ ਵਿਧਾਨ ਸਭਾਤਰੁਣ ਚੁਘਪੰਜਾਬ-ਭਾਜਪਾ
Show comments