ਪੰਜਾਬ ਭਾਜਪਾ ਨੇ ਹੜ੍ਹਾਂ ਦੇ ਮੱਦੇਨਜ਼ਰ ਮੁਅੱਤਲ ਕੀਤੇ ਲੋਕ ਭਲਾਈ ਕੈਂਪ
ਪੰਜਾਬ ਭਾਜਪਾ ਨੇ ਪੰਜਾਬ ਵਿੱਚ ਭਾਰੀ ਮੀਂਹ ਕਾਰਨ ਬਣੀ ਹੜ੍ਹਾਂ ਦੀ ਭਿਆਨਕ ਹਾਲਾਤਾਂ ਨੂੰ ਧਿਆਨ ਵਿੱਚ ਰੱਖਦਿਆਂ "ਭਾਜਪਾ ਦੇ ਸੇਵਾਦਾਰ ਆ ਗਏ ਤੁਹਾਡੇ ਦੁਆਰ" ਮੁਹਿੰਮ ਤਹਿਤ ਲਗਾਏ ਜਾ ਰਹੇ ਜਨ-ਕਲਿਆਣ ਕੈਂਪਾਂ ਅਸਥਾਈ ਤੌਰ 'ਤੇ ਮੁਅੱਤਲ ਕਰ ਦਿੱਤੇ ਹਨ। ਇਹ ਜਾਣਕਾਰੀ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਦਿੱਤੀ। ਜਾਖੜ ਨੇ ਕਿਹਾ ਕਿ ਜਿਵੇਂ ਹੀ ਹੜ੍ਹਾਂ ਦੀ ਸਥਿਤੀ ਸੁਧਰ ਜਾਵੇਗੀ ਭਾਜਪਾ ਮੁੜ ਸੂਬੇ ਭਰ ਵਿੱਚ ਕੈਂਪ ਲਗਾ ਕੇ ਨਰਿੰਦਰ ਮੋਦੀ ਸਰਕਾਰ ਵੱਲੋਂ ਗਰੀਬਾਂ, ਬੇਰੁਜ਼ਗਾਰਾਂ, ਕਿਸਾਨਾਂ, ਦਲਿਤਾਂ, ਔਰਤਾਂ ਅਤੇ ਨੌਜਵਾਨਾਂ ਲਈ ਚਲਾਈਆਂ ਜਾ ਰਹੀਆਂ ਜਨ ਕਲਿਆਣ ਯੋਜਨਾਵਾਂ ਨੂੰ ਸੀ.ਐਸ.ਸੀ. ਦੇ ਜ਼ਰੀਏ ਕਾਨੂੰਨੀ ਢੰਗ ਨਾਲ ਹਰ ਵਰਗ ਤੱਕ ਪਹੁੰਚਾਉਣ ਦਾ ਕੰਮ ਦੁਬਾਰਾ ਤੋਂ ਸ਼ੁਰੂ ਕਰੇਗੀ।
ਉਨ੍ਹਾਂ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਹੜ੍ਹ-ਪ੍ਰਭਾਵਿਤ ਇਲਾਕਿਆਂ ਵਿੱਚ ਭਾਜਪਾ ਦੇ ਸੀਨੀਅਰ ਆਗੂ ਅਤੇ ਵਰਕਰ ਦੌਰੇ ਕਰਕੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸਮਝ ਰਹੇ ਹਨ ਅਤੇ ਹਰ ਸੰਭਵ ਸਹਾਇਤਾ ਮੁਹੱਈਆ ਕਰਵਾ ਰਹੇ ਹਨ। ਇਸੇ ਕਾਰਨ ਲੋਕ ਭਲਾਈ ਦੇ ਇਹ ਕੈਂਪ ਕੁਝ ਸਮੇਂ ਲਈ ਮੁਅੱਤਲ ਕੀਤੇ ਗਏ ਹਨ।