ਪੰਜਾਬ ਭਾਜਪਾ ਵੱਲੋਂ ਸੂਬਾ ਸਰਕਾਰ ਨੂੰ ਚੇਤਾਵਨੀ..ਹੜ੍ਹ ਪੀੜਤਾਂ ਲਈ 15 ਦਿਨਾਂ ’ਚ ਮੁਆਵਜ਼ਾ ਮੰਗਿਆ
ਰੰਗਲਾ ਪੰਜਾਬ ਫੰਡਾਂ ਬਾਰੇ ਵੀ ਸਵਾਲ ਚੁੱਕੇ
Advertisement
ਪੰਜਾਬ ਭਾਜਪਾ ਦੇ ਸੀਨੀਅਰ ਆਗੂ ਸੁਭਾਸ਼ ਸ਼ਰਮਾ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਸੂਬਾ ਸਰਕਾਰ ਨੇ 15 ਦਿਨਾਂ ਵਿੱਚ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਨਾ ਦਿੱਤਾ ਤਾਂ ਪੰਜਾਬ ਭਾਜਪਾ ਵੱਲੋਂ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 12 ਸਤੰਬਰ ਨੂੰ ਸੂਬੇ ਦੇ ਹੜ੍ਹ ਪੀੜਤਾਂ ਨੂੰ 45 ਦਿਨਾਂ ਵਿੱਚ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਸੀ, ਜੋ ਕਿ ਨਹੀਂ ਦਿੱਤਾ ਗਿਆ ਹੈ।
ਇਸ ਦੇ ਨਾਲ ਹੀ ਪੰਜਾਬ ਭਾਜਪਾ ਦੇ ਆਗੂ ਨੇ ਸੂਬਾ ਸਰਕਾਰ ਦੇ ਰੰਗਲਾ ਪੰਜਾਬ ਫੰਡਾਂ ਬਾਰੇ ਵੀ ਸਵਾਲ ਚੁੱਕੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਹੜ੍ਹਾਂ ਕਰਕੇ 2500 ਤੋਂ ਵੱਧ ਪਿੰਡ ਪ੍ਰਭਾਵਿਤ ਹੋਏ ਸੀ ਅਤੇ 5 ਲੱਖ ਏਕੜ ਫਸਲ ਖ਼ਰਾਬ ਹੋ ਗਈ ਸੀ। ਇਸ ਦੌਰਾਨ ਲੱਖਾਂ ਲੋਕ ਬੇਘਰ ਹੋ ਗਏ ਅਤੇ ਸੱਤ ਲੋਕਾਂ ਦੀ ਮੌਤ ਹੋ ਗਈ ਸੀ। ਇਨ੍ਹਾਂ ਕੁਝ ਹੋਣ ਦੇ ਬਾਵਜੂਦ ਵੀ ਸੂਬਾ ਸਰਕਾਰ ਵੱਲੋਂ ਡਿਜ਼ਾਸਟਰ ਰਿਲੀਫ ਫੰਡਾਂ ਦੀ ਵਰਤੋਂ ਨਹੀਂ ਕੀਤੀ ਜਾ ਰਹੀ ਹੈ।
Advertisement
Advertisement
Advertisement
×

