ਪੰਜਾਬ ਬੋਰਡ ਵੱਲੋਂ ਪ੍ਰਯੋਗੀ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ
ਪੱਤਰ ਪ੍ਰੇਰਕ ਐਸ.ਏ.ਐਸ. ਨਗਰ (ਮੁਹਾਲੀ), 17 ਜਨਵਰੀ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਸਾਲਾਨਾ ਪ੍ਰਯੋਗੀ ਪ੍ਰੀਖਿਆਵਾਂ ਪੂਰੇ ਵਿਸ਼ਿਆਂ (ਸਮੇਤ ਓਪਨ ਸਕੂਲ) ਅਧੀਨ ਰੀ-ਅਪੀਅਰ, ਵਾਧੂ ਵਿਸ਼ਾ ਅਤੇ ਦਰਜਾ/ਕਾਰਗੁਜ਼ਾਰੀ ਵਧਾਉਣ ਲਈ ਦਸਵੀਂ ਸ਼੍ਰੇਣੀ 7 ਤੋਂ 17 ਅਪਰੈਲ ਤੱਕ ਅਤੇ ਬਾਰ੍ਹਵੀਂ ਸ਼੍ਰੇਣੀ 2 ਤੋਂ...
Advertisement
ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 17 ਜਨਵਰੀ
Advertisement
ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਸਾਲਾਨਾ ਪ੍ਰਯੋਗੀ ਪ੍ਰੀਖਿਆਵਾਂ ਪੂਰੇ ਵਿਸ਼ਿਆਂ (ਸਮੇਤ ਓਪਨ ਸਕੂਲ) ਅਧੀਨ ਰੀ-ਅਪੀਅਰ, ਵਾਧੂ ਵਿਸ਼ਾ ਅਤੇ ਦਰਜਾ/ਕਾਰਗੁਜ਼ਾਰੀ ਵਧਾਉਣ ਲਈ ਦਸਵੀਂ ਸ਼੍ਰੇਣੀ 7 ਤੋਂ 17 ਅਪਰੈਲ ਤੱਕ ਅਤੇ ਬਾਰ੍ਹਵੀਂ ਸ਼੍ਰੇਣੀ 2 ਤੋਂ 17 ਅਪਰੈਲ ਤੱਕ ਕਰਵਾਈਆਂ ਜਾ ਰਹੀਆਂ ਹਨ। ਸਿੱਖਿਆ ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਸਬੰਧਤ ਸਕੂਲ ਮੁਖੀ ਇਨ੍ਹਾਂ ਵਿਸ਼ਿਆਂ ਦੇ ਪ੍ਰੀਖਿਆਰਥੀਆਂ ਨੂੰ ਨੋਟ ਕਰਵਾ ਦੇਣ ਤਾਂ ਕਿ ਕੋਈ ਵੀ ਪ੍ਰੀਖਿਆਰਥੀ ਪ੍ਰਯੋਗੀ ਪ੍ਰੀਖਿਆ ਦੇਣ ਤੋਂ ਵਾਂਝਾ ਨਾ ਰਹਿ ਸਕੇ। ਪ੍ਰੀਖਿਆ ਸਬੰਧੀ ਡੇਟਸ਼ੀਟ ਅਤੇ ਹੋਰ ਵਧੇਰੀ ਜਾਣਕਾਰੀ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ www.pseb.ac.in ’ਤੇ ਉਪਲਬਧ ਹੈ ਅਤੇ ਲੋੜ ਸਮੇਂ ਈ-ਮੇਲ srsecconduct.pseb0punjab.gov.in ’ਤੇ ਸੰਪਰਕ ਕੀਤਾ ਜਾ ਸਕਦਾ ਹੈ।
Advertisement
×