DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Punjab Cabinet ਵੱਲੋਂ ਚੋਣ ਵਿਭਾਗ ਦੇ ਸੇਵਾ ਨਿਯਮਾਂ ’ਚ ਸੋਧ ਨੂੰ ਹਰੀ ਝੰਡੀ

ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਨੂੰ ਸੁਚਾਰੂ ਰੂਪ ਯਕੀਨੀ ਬਣਾਇਆ ਜਾ ਸਕੇਗਾ

  • fb
  • twitter
  • whatsapp
  • whatsapp
featured-img featured-img
ਪੰਜਾਬ ਕੈਬਨਿਟ ਦੀ ਮੀਟਿੰਗ ਦੀ ਤਸਵੀਰ। ਫੋਟੋ; ਆਤਿਸ਼ ਗੁਪਤਾ
Advertisement

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਦੀ ਚੋਣ ਮਸ਼ੀਨਰੀ ਨੂੰ ਮਜ਼ਬੂਤ ਕਰਨ ਲਈ ਚੋਣ ਵਿਭਾਗ ਦੇ ਸੇਵਾ ਨਿਯਮਾਂ ਵਿੱਚ ਸੋਧ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਫੈਸਲੇ ਨਾਲ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਪ੍ਰਸ਼ਾਸਨਿਕ ਰੁਕਾਵਟਾਂ ਦੂਰ ਹੋਣਗੀਆਂ, ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ (ਐਸ.ਆਈ.ਆਰ.) ਨੂੰ ਸੁਚਾਰੂ ਅਤੇ ਨਿਰਵਿਘਨ ਤਰੀਕੇ ਨਾਲ ਨੇਪਰੇ ਚਾੜ੍ਹਨ ਵਿੱਚ ਮਦਦ ਮਿਲੇਗੀ ਅਤੇ ਚੋਣਾਂ ਨਾਲ ਸਬੰਧਤ ਕਾਰਜਾਂ ਲਈ ਲੋੜੀਂਦਾ ਸਟਾਫ਼ ਯਕੀਨੀ ਬਣਾਉਣ ਲਈ ਖਾਲੀ ਪਈਆਂ ਮਹੱਤਵਪੂਰਨ ਅਸਾਮੀਆਂ ਨੂੰ ਭਰਨ ਲਈ ਰਾਹ ਪੱਧਰਾ ਹੋਵੇਗਾ। ਮੰਤਰੀ ਮੰਡਲ ਨੇ ਜਲ ਸਰੋਤ ਵਿਭਾਗ ਦੀ ਸਾਲ 2025-26 ਦੀ ਸਾਲਾਨਾ ਪ੍ਰਸ਼ਾਸਨਿਕ ਰਿਪੋਰਟ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ।

Advertisement

ਇਹ ਫੈਸਲੇ ਅੱਜ ਇੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਏ ਗਏ। ਮੰਤਰੀ ਮੰਡਲ ਨੇ ਚੋਣ ਕਾਨੂੰਨਗੋ ਦੀ ਅਸਾਮੀ ਤੋਂ ਚੋਣ ਤਹਿਸੀਲਦਾਰ ਵਜੋਂ ਤਰੱਕੀ ਲਈ ਲੋੜੀਂਦੇ ਤਜਰਬੇ ਨੂੰ 15 ਸਾਲ ਤੋਂ ਘਟਾ ਕੇ 12 ਸਾਲ ਕਰਨ ਲਈ ਚੋਣ ਵਿਭਾਗ ਦੇ ਸੇਵਾ ਨਿਯਮਾਂ ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ ਸੋਧ ਵਿਭਾਗ ਵਿੱਚ ਚੋਣ ਤਹਿਸੀਲਦਾਰ ਦੀਆਂ 7 ਖਾਲੀ ਅਸਾਮੀਆਂ ਹੋਣ ਕਾਰਨ ਜ਼ਰੂਰੀ ਹੋ ਗਈ ਸੀ। ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਸੁਧਾਈ ਅਤੇ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੋਣਾਂ ਨਾਲ ਸਬੰਧਤ ਕੰਮਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਚੋਣ ਤਹਿਸੀਲਦਾਰਾਂ ਦੀਆਂ ਸੇਵਾਵਾਂ ਦੀ ਤੁਰੰਤ ਲੋੜ ਹੈ।

Advertisement

ਮੌਜੂਦਾ ਨਿਯਮਾਂ ਤਹਿਤ 15 ਸਾਲਾਂ ਦੇ ਤਜਰਬੇ ਦੀ ਲੋੜ ਹੁੰਦੀ ਹੈ ਅਤੇ ਇਸ ਵੇਲੇ ਸੇਵਾ ਨਿਭਾ ਰਹੇ ਚੋਣ ਕਾਨੂੰਨਗੋਆਂ ਵਿੱਚੋਂ ਕੋਈ ਵੀ ਤਰੱਕੀ ਲਈ ਯੋਗ ਨਹੀਂ ਹੈ। ਵਿਭਾਗ ਨੇ ਲੋੜੀਂਦੇ ਤਜਰਬੇ ਨੂੰ ਘਟਾ ਕੇ 12 ਸਾਲ ਕਰਨ ਦੀ ਤਜਵੀਜ਼ ਰੱਖੀ ਸੀ ਤਾਂ ਜੋ ਯੋਗ ਚੋਣ ਕਾਨੂੰਨਗੋਆਂ ਨੂੰ ਆਉਣ ਵਾਲੇ ਸਮੇਂ ਵਿੱਚ ਪਦ-ਉੱਨਤ ਕੀਤਾ ਜਾ ਸਕੇ ਅਤੇ ਚੋਣ ਮਸ਼ੀਨਰੀ ਨੂੰ ਮਜ਼ਬੂਤ ਕਰਨ ਲਈ ਖਾਲੀ ਪਈਆਂ ਅਸਾਮੀਆਂ ਨੂੰ ਭਰਿਆ ਜਾ ਸਕੇ।

Advertisement
×