ਪੰਜਾਬ ਮੰਤਰੀ ਮੰਡਲ ਵੱਲੋਂ ਸੂਬੇ ਦੇ ਬਲਾਕਾਂ ਦੇ ਪੁਨਰਗਠਨ ਕਰਨ ਦੀ ਪ੍ਰਵਾਨਗੀ
ਸੂਬੇ ਦੇ ਬਲਾਕਾਂ ਵਿੱਚ ਨਹੀਂ ਕੀਤਾ ਗਿਆ ਕੋਈ ਵਾਧਾ
Advertisement
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਨੇ ਸੂਬੇ ਵਿੱਚ ਬਲਾਕਾਂ ਦੇ ਪੁਨਰਗਠਨ ਨੂੰ ਹਰੀ ਝੰਡੀ ਦੇ ਦਿੱਤੀ ਹੈ।
ਇਸ ਗੱਲ ਦਾ ਪ੍ਰਗਟਾਵਾ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਹੈ।
Advertisement
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕੁੱਲ 154 ਬਲਾਕ ਹਨ, ਜਿਨ੍ਹਾਂ ਦਾ ਸਿਰਫ਼ ਪੁਨਰਗਠਨ ਕੀਤਾ ਜਾਵੇਗਾ ਤੇ ਇਨ੍ਹਾਂ ਦੀ ਗਿਣਤੀ ਵਿਚ ਕੋਈ ਵਾਧਾ ਨਹੀਂ ਕੀਤਾ ਗਿਆ।
Advertisement