ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਪੰਜਾਬ ਕੈਬਨਿਟ ਵੱਲੋਂ ਸਨਅਤੀ ਪਲਾਟਾਂ ਸਬੰਧੀ ਦੋ ਅਹਿਮ ਫੈਸਲਿਆਂ ਨੂੰ ਹਰੀ ਝੰਡੀ

ਸੂਬਾ ਸਰਕਾਰ ਨੂੰ 1000 ਕਰੋੜ ਰੁਪਏ ਦੀ ਕਮਾਈ ਹੋਣ ਦਾ ਅਨੁਮਾਨ
Advertisement
ਸਨਅਤੀ ਪਲਾਟਾਂ ਨੂੰ ਲੀਜ਼ਹੋਲਡ ਤੋਂ ਫ੍ਰੀਹੋਲਡ ਵਿੱਚ ਬਦਲਣ ਤੇ ਸਨਅਤੀ ਪਲਾਟਾਂ ਦੀ ਜ਼ਮੀਨੀ ਵਰਤੋਂ ਵਿੱਚ ਤਬਦੀਲੀ ਨੂੰ ਪ੍ਰਵਾਨਗੀ

ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 26 ਜੂਨ

Advertisement

ਪੰਜਾਬ ਕੈਬਨਿਟ ਨੇ ਸਨਅਤੀ ਪਲਾਟਾਂ ਨੂੰ ਲੀਜ਼ਹੋਲਡ ਤੋਂ ਫ੍ਰੀਹੋਲਡ ਵਿੱਚ ਬਦਲਣ ਤੇ ਸਨਅਤੀ ਪਲਾਟਾਂ ਦੀ ਜ਼ਮੀਨੀ ਵਰਤੋਂ ਵਿੱਚ ਤਬਦੀਲੀ ਸਬੰਧੀ ਦੋ ਮਹੱਤਵਪੂਰਨ ਨੀਤੀਆਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ ਦੋਵੇਂ ਫੈਸਲੇ ਅੱਜ ਇੱਥੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਲਏ ਗਏ।

ਕੈਬਨਿਟ ਬੈਠਕ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰੀ ਅਮਨ ਅਰੋੜਾ ਤੇ ਸਨਅਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਦੇ ਉਦਯੋਗਪਤੀਆਂ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਸਨਅਤੀ ਪਲਾਟਾਂ ਨੂੰ ਲੀਜ਼ਹੋਲਡ ਤੋਂ ਫ੍ਰੀਹੋਲਡ ਵਿੱਚ ਤਬਦੀਲ ਕਰਨ ਦੀ ਮੰਗ ਕੀਤੀ ਜਾ ਰਹੀ ਸੀ। ਉਸੇ ਮੰਗ ਨੂੰ ਪੂਰਾ ਕਰਦਿਆਂ ਅੱਜ ਇਹ ਫੈਸਲਾ ਲਿਆ ਗਿਆ ਹੈ।

ਸ੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਫੈਸਲੇ ਨਾਲ ਸੂਬਾ ਸਰਕਾਰ ਨੂੰ 1000 ਕਰੋੜ ਰੁਪਏ ਦੇ ਕਰੀਬ ਦੀ ਕਮਾਈ ਹੋਵੇਗੀ। ਉਨ੍ਹਾਂ ਕਿਹਾ ਕਿ ਲੈਂਡ ਯੂਜ਼ ਨੀਤੀ ਨਾਲ ਲੋਕ ਸਨਅਤੀ ਪਲਾਟਾਂ ’ਤੇ ਵਪਾਰਕ ਅਦਾਰੇ, ਹੋਟਲ, ਕਨਵੈਨਸ਼ਨ ਸੈਂਟਰ, ਹਸਪਤਾਲ ਅਤੇ ਹੋਸਟਲ ਚਲਾ ਸਕਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਫੈਸਲਿਆਂ ਨਾਲ ਪੰਜਾਬ ਵਿੱਚ ਸਨਅਤਕਾਰਾਂ ਨੂੰ ਵੱਡੀ ਰਾਹਤ ਮਿਲੇਗੀ ਜੋ ਪਿਛਲੇ ਲੰਬੇ ਸਮੇਂ ਤੋਂ ਆਪਣੀ ਸਨਅਤੀ ਜ਼ਮੀਨ ਦੀ ਸਹੀ ਢੰਗ ਨਾਲ ਵਰਤੋਂ ਨਹੀਂ ਕਰ ਪਾ ਰਹੇ ਸਨ।

Advertisement