DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Punjab Cabinet Meeting: ਮੁੱਖ ਮੰਤਰੀ ਭਗਵੰਤ ਮਾਨ ਨੇ 1 ਜੂਨ ਨੂੰ ਮੁੜ ਸੱਦੀ ਮੰਤਰੀ ਮੰਡਲ ਦੀ ਹੰਗਾਮੀ ਮੀਟਿੰਗ

ਸਰਕਾਰੀ ਰਿਹਾਇਸ਼ ’ਤੇ ਦੁਪਹਿਰ 12 ਵਜੇ ਜੁੜੇਗੀ ਕੈਬਨਿਟ; ਕਈ ਅਹਿਮ ਤੇ ਵੱਡੇ ਫ਼ੈਸਲਿਆਂ ’ਤੇ ਲੱਗ ਸਕਦੀ ਹੈ ਮੋਹਰ

  • fb
  • twitter
  • whatsapp
  • whatsapp
featured-img featured-img
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੰਤਰੀ ਮੰਡਲ ਦੀ ਮੀਟਿੰਗ ਦੀ ਅਗਵਾਈ ਕਰਦੇ ਹੋਏ।
Advertisement

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਜੂਨ ਨੂੰ ਮੁੜ ਤੋਂ ਮੰਤਰੀ ਮੰਡਲ ਦੀ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ 1 ਜੂਨ ਨੂੰ ਦੁਪਹਿਰ 12 ਵਜੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰੀ ਰਿਹਾਇਸ਼ ਉੱਤੇ ਹੋਵੇਗੀ। ਪੰਜਾਬ ਸਰਕਾਰ ਵੱਲੋਂ ਮੀਟਿੰਗ ਦਾ ਏਜੰਡਾ ਹਾਲੇ ਕੋਈ ਜਾਰੀ ਨਹੀਂ ਕੀਤਾ ਗਿਆ ਪਰ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸੂਬਾ ਸਰਕਾਰ ਵੱਲੋਂ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਜਾਣਗੇ।

Advertisement

ਦੱਸਣਯੋਗ ਹੈ ਕਿ ਲੰਘੇ ਦਿਨ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਪੰਜਾਬ ਸਰਕਾਰ ਨੇ ਸੂਬੇ ਵਿੱਚ ਆਊਟਸੋਰਸ ਤੇ ਕੰਮ ਕਰਨ ਵਾਲੇ ਕਾਮਿਆਂ ਨੂੰ ਸਰਕਾਰ ਅਧੀਨ ਠੇਕੇ ਤੇ ਲਿਆਉਣ ਲਈ ਪ੍ਰਵਾਨਗੀ ਦੇ ਦਿੱਤੀ ਸੀ। ਇਸ ਤੋਂ ਇਲਾਵਾ ਡੀਏ ਦੇ ਬਕਾਏ ਦੇ ਭੁਗਤਾਨ ਬਾਰੇ ਅਧਿਅਨ ਕਰਨ ਲਈ ਕਮੇਟੀ ਦੇ ਪੁਨਰਗਠਨ ਨੂੰ ਵੀ ਹਰੀ ਝੰਡੀ ਦੇ ਦਿੱਤੀ ਸੀ।

Advertisement

Advertisement
×