ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 24 ਨੂੰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 24 ਸਤੰਬਰ ਦਿਨ ਬੁੱਧਵਾਰ ਨੂੰ ਸੱਦ ਲਈ ਹੈ। ਇਹ ਮੀਟਿੰਗ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਦੁਪਹਿਰ 12 ਵਜੇ ਹੋਵੇਗਾ। ਸੂਬਾ ਸਰਕਾਰ ਵੱਲੋਂ ਹਾਲੇ ਮੀਟਿੰਗ ਬਾਰੇ...
Advertisement
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 24 ਸਤੰਬਰ ਦਿਨ ਬੁੱਧਵਾਰ ਨੂੰ ਸੱਦ ਲਈ ਹੈ। ਇਹ ਮੀਟਿੰਗ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਦੁਪਹਿਰ 12 ਵਜੇ ਹੋਵੇਗਾ। ਸੂਬਾ ਸਰਕਾਰ ਵੱਲੋਂ ਹਾਲੇ ਮੀਟਿੰਗ ਬਾਰੇ ਕੋਈ ਏਜੰਡਾ ਜਾਰੀ ਨਹੀਂ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ 26 ਤੋਂ 29 ਸਤੰਬਰ ਤੱਕ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਿਆ ਹੈ, ਜਿਸ ਵਿੱਚ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕੇ ਦੇ ਲੋਕਾਂ ਨੂੰ ਰਾਹਤ ਮੁਹੱਈਆ ਕਰਵਾਉਣ ਲਈ ਕੋਈ ਵੱਡੇ ਫੈਸਲੇ ਲਏ ਜਾ ਸਕਦੇ ਹਨ। ਇਸ ਲਈ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਤੋਂ ਪਹਿਲਾਂ ਮੰਤਰੀ ਮੰਡਲ ਵਿੱਚ ਉਨ੍ਹਾਂ ਫੈਸਲਿਆਂ ਬਾਰੇ ਵਿਚਾਰ-ਚਰਚਾ ਕੀਤੀ ਜਾ ਸਕਦੀ ਹੈ।
Advertisement
Advertisement
×