ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਸੋਮਵਾਰ ਨੂੰ
ਮੁੱਖ ਮੰਤਰੀ ਭਗਵੰਤ ਮਾਨ ਹਸਪਤਾਲ ਵਿੱਚੋਂ ਵੀਡੀਓ ਕਾਨਫਰੰਸਿੰਗ ਰਾਹੀਂ ਹੋਣਗੇ ਸ਼ਾਮਲ; ਸੂਬਾ ਸਰਕਾਰ ਵੱਲੋਂ ਕਈ ਵੱਡੇ ਫੈਸਲੇ ਲੈਣ ਦੀ ਸੰਭਾਵਨਾ
Advertisement
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੋਮਵਾਰ 8 ਸਤੰਬਰ ਨੂੰ ਮੰਤਰੀ ਮੰਡਲ ਦੀ ਮੀਟਿੰਗ ਸੱਦ ਲਈ ਹੈ। ਮੀਟਿੰਗ ਦੁਪਹਿਰ 12 ਵਜੇ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰੀ ਰਿਹਾਇਸ਼ ’ਤੇ ਹੋਵੇਗੀ। ਹਾਲਾਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਿਹਤ ਠੀਕ ਨਾ ਹੋਣ ਕਰਕੇ ਉਨ੍ਹਾਂ ਵੱਲੋਂ ਹਸਪਤਾਲ ਵਿੱਚੋਂ ਹੀ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਵਿੱਚ ਹਿੱਸਾ ਲੈਣਗੇ।
ਮੀਟਿੰਗ ਵਿੱਚ ਸੂਬਾ ਸਰਕਾਰ ਵੱਲੋਂ ਕਈ ਵੱਡੇ ਫੈਸਲੇ ਲਈ ਜਾ ਸਕਦੇ ਹਨ। ਮੁੱਖ ਮੰਤਰੀ ਦੇ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਪੰਜਾਬ ਵਿੱਚ ਹੜ੍ਹਾਂ ਨੇ ਮਚਾਈ ਤਬਾਹੀ ਕਰਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਹੁਤ ਚਿੰਤਤ ਹਨ, ਜੋ ਹਸਪਤਾਲ ਵਿੱਚ ਬੈਠ ਕੇ ਮੀਟਿੰਗ ਵਿੱਚ ਹਿੱਸਾ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਹਸਪਤਾਲ ਵਿੱਚ ਭਰਤੀ ਹੋਣ ਦੇ ਬਾਵਜੂਦ ਰਾਹਤ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕਹਿਣਾ ਹੈ ਕਿ ‘‘ਲੋਕਾਂ ਦੀ ਸੇਵਾ ਹੀ ਮੇਰੀ ਤਰਜੀਹ ਹੈ।’’
Advertisement
×