Advertisement
ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ 14 ਨਵੰਬਰ ਨੂੰ ਹੋਵੇਗੀ। ਮੰਤਰੀ ਮੰਡਲ ਮਾਮਲੇ ਸ਼ਾਖਾ ਵੱਲੋਂ ਜਾਰੀ ਪੱਤਰ ਅਨੁਸਾਰ ਪੰਜਾਬ ਕੈਬਨਿਟ ਦੀ ਮੀਟਿੰਗ ਮੁੱਖ ਮੰਤਰੀ ਰਿਹਾਇਸ਼ ’ਤੇ 14 ਨਵੰਬਰ ਨੂੰ ਚਾਰ ਵਜੇ ਸੱਦੀ ਗਈ ਹੈ।
ਮੀਟਿੰਗ ਦਾ ‘ਏਜੰਡਾ’ ਹਾਲੇ ਜਾਰੀ ਨਹੀਂ ਕੀਤਾ ਗਿਆ ਹੈ। ਪੰਜਾਬ ਕੈਬਨਿਟ ਦੀ ਮੀਟਿੰਗ ਉਸ ਵਕਤ ਹੋਵੇਗੀ ਜਦੋਂ ਤਰਨ ਤਾਰਨ ਦੀ ਜ਼ਿਮਨੀ ਚੋਣ ਦੇ ਨਤੀਜੇ ਸਾਹਮਣੇ ਆ ਚੁੱਕੇ ਹੋਣਗੇ।
Advertisement
ਪਤਾ ਲੱਗਿਆ ਹੈ ਕਿ ਕੈਬਨਿਟ ਮੀਟਿੰਗ ’ਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਵਿਧਾਨ ਸਭਾ ਦਾ ਇੱਕ ਦਿਨ ਦਾ ਵਿਸ਼ੇਸ਼ ਸੈਸ਼ਨ ਸੱਦੇ ਜਾਣ ਬਾਰੇ ਫ਼ੈਸਲਾ ਲਿਆ ਜਾ ਸਕਦਾ ਹੈ ਕਿਉਂਕਿ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 250ਵੇਂ ਸ਼ਹੀਦੀ ਦਿਹਾੜੇ ਦੇ ਮੌਕੇ ’ਤੇ ਅਨੰਦਪੁਰ ਸਾਹਿਬ ਵਿਖੇ ਵਿਧਾਨ ਸਭਾ ਸੈਸ਼ਨ ਕਰਨ ਦਾ ਐਲਾਨ ਕੀਤਾ ਹੋਇਆ ਹੈ। ਸ਼ਹੀਦੀ ਦਿਹਾੜੇ ਦੇ ਸਮਾਗਮਾਂ ਦੇ ਮੱਦੇਨਜ਼ਰ ਹੋਰ ਅਹਿਮ ਫ਼ੈਸਲਾ ਵੀ ਸਾਹਮਣੇ ਆ ਸਕਦਾ ਹੈ।
Advertisement
Advertisement
×

