DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਪਠਾਨਕੋਟ ਬਣੇਗਾ ਵਿਸ਼ਵ ਪੱਧਰੀ ਸੈਰ-ਸਪਾਟਾ ਕੇਂਦਰ

ਪੰਜਾਬ ਮੰਤਰੀ ਮੰਡਲ ਵੱਲੋਂ ਰਣਜੀਤਗਡ਼੍ਹ ਡਿਵੈਲਪਮੈਂਟ ਅਥਾਰਟੀ ਬਿੱਲ 2026 ਨੂੰ ਹਰੀ ਝੰਡੀ; ਮੁੱਖ ਚੋਣ ਦਫ਼ਤਰ ’ਚ 19 ਨਵੀਆਂ ਭਰਤੀਆਂ ਅਤੇ ਪੰਜਾਬ ਨਰਸਿੰਗ ਐਜੂਕੇਸ਼ਨ ਸਰਵਿਸ ਰੂਲਜ਼ ਵਿੱਚ ਸੋਧ ਨੂੰ ਮਨਜ਼ੂਰੀ; ਪਿਕਟਸ ਅਧੀਨ ਠੇਕੇ ’ਤੇ ਕੰਮ ਕਰਦੇ ਨਾਨ-ਟੀਚਿੰਗ ਸਟਾਫ਼ ਦੀਆਂ ਸੇਵਾਵਾਂ ਹੋਣਗੀਆਂ ਰੈਗੂਲਰ

  • fb
  • twitter
  • whatsapp
  • whatsapp
Advertisement

Punjab Cabinet Meeting: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਵੱਖ-ਵੱਖ ਫ਼ੈਸਲਿਆਂ ’ਤੇ ਮੋਹਰ ਲਾਈ ਗਈ ਹੈ। ਇਸ ਦੌਰਾਨ ਪੰਜਾਬ ਸਰਕਾਰ ਨੇ ਪਠਾਨਕੋਟ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਕੇਂਦਰ ਵਜੋਂ ਵਿਕਸਤ ਕਰਨ ਦਾ ਫ਼ੈਸਲਾ ਕੀਤਾ ਹੈ। ਪੰਜਾਬ ਮੰਤਰੀ ਮੰਡਲ ਨੇ ਅੱਜ ‘ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ (ਆਰ ਡੀ ਏ) ਬਿੱਲ 2026’ ਨੂੰ ਹਰੀ ਝੰਡੀ ਦੇ ਦਿੱਤੀ ਹੈ। ਸੂਬਾ ਸਰਕਾਰ ਵੱਲੋਂ ਰਣਜੀਤ ਸਾਗਰ ਡੈਮ ਅਤੇ ਸਾਹਪੁਰ ਕੰਡੀ ਡੈਮ ਦੇ ਆਲੇ-ਦੁਆਲੇ ਖੇਤਰਾਂ ਦਾ ਯੋਜਨਾਬੱਧ ਢੰਗ ਨਾਲ ਵਿਕਾਸ ਕੀਤਾ ਜਾ ਸਕੇਗਾ। ਮੰਤਰੀ ਮੰਡਲ ਨੇ ਪੰਜਾਬ ਦੇ ਮੁੱਖ ਚੋਣ ਦਫ਼ਤਰ ’ਚ ਨਵੀਆਂ ਭਰਤੀਆਂ, ਪੰਜਾਬ ਨਰਸਿੰਗ ਐਜੂਕੇਸ਼ਨ ਸਰਵਿਸ ਰੂਲਜ਼ ਵਿੱਚ ਸੋਧ ਅਤੇ ਪਿਕਟਸ ਅਧੀਨ ਠੇਕੇ ’ਤੇ ਕੰਮ ਕਰਦੇ ਨਾਨ-ਟੀਚਿੰਗ ਸਟਾਫ਼ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ ਵੀ ਪ੍ਰਵਾਨਗੀ ਦੇ ਦਿੱਤੀ ਹੈ।ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੰਤਰੀ ਮੰਡਲ ਦੀ ਮੀਟਿੰਗ ਮਗਰੋਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਠਾਨਕੋਟ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਕੇਂਦਰ ਵਜੋਂ ਵਿਕਸਤ ਕੀਤਾ ਜਾਵੇਗਾ। ਇਸ ਨਾਲ ਪੰਜਾਬ ਵੀ ਦੁਨੀਆ ਭਰ ਦੇ ਸੈਲਾਨੀਆਂ ਲਈ ਖਿੱਚ ਦਾ ਕੇਂਦਰ ਬਣੇਗਾ, ਜਿਸ ਨੂੰ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਦੀ ਦੇਖ-ਰੇਖ ਹੇਠ ਵਿਕਸਤ ਕੀਤਾ ਜਾਵੇਗਾ। ਇਸ ਅਥਾਰਟੀ ਦੇ ਚੇਅਰਮੈਨ ਮੁੱਖ ਮੰਤਰੀ ਹੋਣਗੇ, ਜਦੋਂਕਿ ਵਾਈਸ ਚੇਅਰਮੈਨ ਲਈ ਸੈਰ-ਸਪਾਟਾ ਵਿਭਾਗ ਦੇ ਮੰਤਰੀ ਨੂੰ ਨਿਯੁਕਤ ਕੀਤਾ ਜਾਵੇਗਾ। ਮੁੱਖ ਸਕੱਤਰ ਦੀ ਅਗਵਾਈ ਵਾਲੀ ਕਾਰਜਕਾਰੀ ਕਮੇਟੀ ਇਸ ਦੇ ਕੰਮ-ਕਾਜ ਅਤੇ ਅੰਤਰ-ਵਿਭਾਗੀ ਤਾਲਮੇਲ ਦੀ ਦੇਖ-ਰੇਖ ਕਰੇਗੀ।

ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਦੌਰਾਨ ਸੂਬੇ ਦੀ ਤਰੱਕੀ ਅਤੇ ਮੁਲਾਜ਼ਮਾਂ ਦੀ ਭਲਾਈ ਲਈ ਕਈ ਵੱਡੇ ਫੈਸਲਿਆਂ 'ਤੇ ਮੋਹਰ ਲਗਾਈ...

ਪਠਾਨਕੋਟ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਕੇਂਦਰ ਬਣਾਉਣ ਲਈ 'ਰਣਜੀਤ ਸਾਗਰ ਡਿਵੈਲਪਮੈਂਟ ਅਥਾਰਟੀ' ਦੇ ਗਠਨ ਨੂੰ ਮਨਜ਼ੂਰੀ ਦਿੱਤੀ...

Advertisement

ਮੁਲਾਜ਼ਮਾਂ ਨੂੰ ਵੱਡੀ ਰਾਹਤ ਦਿੰਦਿਆਂ PICTES ਅਧੀਨ ਕੰਮ ਕਰਦੇ ਨਾਨ-ਟੀਚਿੰਗ ਕਰਮਚਾਰੀਆਂ ਨੂੰ ਸੁਸਾਇਟੀ ਅਧੀਨ ਲਿਆ ਕੇ ਰੈਗੂਲਰ ਕਰਨ ਦਾ ਫੈਸਲਾ ਕੀਤਾ...

Advertisement

ਇਸਦੇ ਨਾਲ ਹੀ 1400 ਦੇ ਕਰੀਬ ਨਰਸਿੰਗ ਸਟਾਫ਼ ਲਈ ਨਵੇਂ ਸੇਵਾ ਨਿਯਮਾਂ (Rules) ਨੂੰ ਹਰੀ ਝੰਡੀ ਅਤੇ ਚੋਣ ਕਮਿਸ਼ਨ ਲਈ ਨਵੀਆਂ ਅਸਾਮੀਆਂ ਦੀ ਰਚਨਾ ਕੀਤੀ ਗਈ...

ਸਾਡੀ ਸਰਕਾਰ ਪੰਜਾਬ ਨੂੰ ਮੁੜ 'ਰੰਗਲਾ ਪੰਜਾਬ' ਬਣਾਉਣ ਅਤੇ ਹਰ ਵਰਗ ਦੀ ਭਲਾਈ ਲਈ ਦਿਨ-ਰਾਤ ਕੰਮ ਕਰ ਰਹੀ ਹੈ...

ਇਨਕਲਾਬ ਜ਼ਿੰਦਾਬਾਦ!

— Bhagwant Mann (@BhagwantMann) October 5, 2026

ਪੰਜਾਬ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਲਈ ਦਿਨ-ਰਾਤ ਕੰਮ ਕਰ ਰਹੀ ਸਰਕਾਰ: ਭਗਵੰਤ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਤਰੱਕੀ ਅਤੇ ਹਰ ਵਰਗ ਦੀ ਭਲਾਈ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਉਨ੍ਹਾਂ ਪੰਜਾਬ ਕੈਬਨਿਟ ਵੱਲੋਂ ਲਏ ਗਏ ਅਹਿਮ ਫੈਸਲਿਆਂ ਦੀ ਜਾਣਕਾਰੀ ਆਪਣੇ ਐਕਸ ਖਾਤੇ ’ਤੇ ਸਾਂਝੀ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਪਠਾਨਕੋਟ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਕੇਂਦਰ ਬਣਾਉਣ ਲਈ ‘ਰਣਜੀਤ ਸਾਗਰ ਡਿਵੈਲਪਮੈਂਟ ਅਥਾਰਟੀ’ ਦੇ ਗਠਨ ਨੂੰ ਮਨਜ਼ੂਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਖੇਤਰ ਵਿੱਚ ਸੈਰ-ਸਪਾਟੇ ਅਤੇ ਵਿਕਾਸ ਦੀਆਂ ਸੰਭਾਵਨਾਵਾਂ ਨੂੰ ਹੋਰ ਉਤਸ਼ਾਹ ਮਿਲੇਗਾ।

ਮੁਲਾਜ਼ਮਾਂ ਨਾਲ ਸਬੰਧਤ ਫੈਸਲੇ ਬਾਰੇ ਭਗਵੰਤ ਮਾਨ ਨੇ ਕਿਹਾ ਕਿ ਪਿਕਟਸ ਅਧੀਨ ਕੰਮ ਕਰ ਰਹੇ ਨਾਨ-ਟੀਚਿੰਗ ਕਰਮਚਾਰੀਆਂ ਨੂੰ ਸੁਸਾਇਟੀ ਅਧੀਨ ਲਿਆ ਕੇ ਰੈਗੂਲਰ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਲਗਪਗ 1400 ਨਰਸਿੰਗ ਸਟਾਫ਼ ਲਈ ਨਵੇਂ ਸੇਵਾ ਨਿਯਮਾਂ ਨੂੰ ਵੀ ਹਰੀ ਝੰਡੀ ਦਿੱਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਲਈ ਨਵੀਆਂ ਅਸਾਮੀਆਂ ਬਣਾਉਣ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਫੈਸਲਿਆਂ ਨਾਲ ਸੂਬੇ ਦੇ ਵਿਕਾਸ ਅਤੇ ਮੁਲਾਜ਼ਮਾਂ ਦੀ ਭਲਾਈ ਨੂੰ ਹੋਰ ਮਜ਼ਬੂਤੀ ਮਿਲੇਗੀ।

ਸ੍ਰੀ ਚੀਮਾ ਨੇ ਕਿਹਾ ਕਿ ਮੰਤਰੀ ਮੰਡਲ ਵੱਲੋਂ ਪੰਜਾਬ ਦੇ ਮੁੱਖ ਚੋਣ ਦਫ਼ਤਰ ਵਿੱਚ 19 ਨਵੀਆਂ ਅਸਾਮੀਆਂ ਦੀ ਭਰਤੀ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਸ ਤਹਿਤ ਡਰਾਈਵਰ, ਸੇਵਾਦਾਰ ਅਤੇ ਵੱਖ-ਵੱਖ ਅਹੁਦਿਆਂ ’ਤੇ ਭਰਤੀ ਕੀਤੀ ਜਾਵੇਗੀ। ਇਸ ਦੇ ਨਾਲ ਹੀ ਮੰਤਰੀ ਮੰਡਲ ਨੇ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਅਧੀਨ ਸਰਕਾਰੀ ਨਰਸਿੰਗ ਕਾਲਜ, ਪਟਿਆਲਾ ਅਤੇ ਅੰਮ੍ਰਿਤਸਰ ਵਿੱਚ ਟਿਊਟਰ ਦੀਆਂ ਅਸਾਮੀਆਂ ਨੂੰ ਤਰੱਕੀ ਰਾਹੀਂ ਭਰਨ ਲਈ ‘ਪੰਜਾਬ ਨਰਸਿੰਗ ਐਜੂਕੇਸ਼ਨ ਸਰਵਿਸ ਰੂਲਜ਼ (ਗਰੁੱਪ ਬੀ), 2016’ ਦੇ ਅਪੈਂਡਿਕਸ-ਬੀ ਵਿੱਚ ਸੋਧ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ। ਇਹ ਅਸਾਮੀਆਂ ਡਾਇਰੈਕਟਰ, ਖੋਜ ਅਤੇ ਮੈਡੀਕਲ ਸਿੱਖਿਆ, ਪੰਜਾਬ ਦੇ ਕੰਟਰੋਲ ਹੇਠ ਰੈਗੂਲਰ ਆਧਾਰ ’ਤੇ ਕੰਮ ਕਰ ਰਹੀਆਂ ਅਜਿਹੀਆਂ ਸਟਾਫ ਨਰਸਾਂ ਅਤੇ ਨਰਸਿੰਗ ਸਿਸਟਰਾਂ ਵਿੱਚੋਂ ਭਰੀਆਂ ਜਾਣਗੀਆਂ, ਜਿਨ੍ਹਾਂ ਨੇ ਸਬੰਧਤ ਖੇਤਰ ਵਿੱਚ ਐੱਮ ਐੱਸ ਸੀ (ਨਰਸਿੰਗ) ਕੀਤੀ ਹੋਵੇਗੀ। ਨਰਸਿੰਗ ਸਿੱਖਿਆ ਵਿੱਚ ਇੱਕ ਸਾਲ ਦਾ ਅਧਿਆਪਨ ਤਜਰਬਾ ਰੱਖਣ ਵਾਲੇ ਉਮੀਦਵਾਰਾਂ ਨੂੰ ਪਹਿਲ ਦਿੱਤੀ ਜਾਵੇਗੀ।

ਵਿੱਤ ਮੰਤਰੀ ਸ੍ਰੀ ਚੀਮਾ ਨੇ ਕਿਹਾ ਕਿ ਮੰਤਰੀ ਮੰਡਲ ਨੇ ਪੰਜਾਬ ਇਨਫਰਮੇਸ਼ਨ ਐਂਡ ਕਮਿਊਨੀਕੇਸ਼ਨ ਟੈਕਨਾਲੋਜੀ ਐਜੂਕੇਸ਼ਨ ਸੁਸਾਇਟੀ (ਪਿਕਟਸ) ਅਧੀਨ ਠੇਕੇ ’ਤੇ ਕੰਮ ਕਰਦੇ ਨਾਨ-ਟੀਚਿੰਗ ਸਟਾਫ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਲਈ ਵੀ ਆਪਣੀ ਸਹਿਮਤੀ ਦੇ ਦਿੱਤੀ ਹੈ, ਜਦੋਂਕਿ ਰੈਗੂਲਰ ਕੀਤੇ ਜਾਣ ਵਾਲੇ ਕਰਮਚਾਰੀਆਂ ਨੂੰ ਪਿਕਟਸ ਅਧੀਨ ਨਿਰਧਾਰਤ ਤਨਖ਼ਾਹ ਸਕੇਲ ਵਿੱਚ ਸੇਵਾਵਾਂ ਰੈਗੂਲਰ ਕਰਨ ਦਾ ਲਾਭ ਦਿੱਤਾ ਜਾਵੇਗਾ।

Advertisement
×