Video - Punjab Cabinet Meeting: ਪੰਜਾਬ ਕੈਬਨਿਟ ਵੱਲੋਂ ਨਵੀਂ ਆਬਕਾਰੀ ਨੀਤੀ ਨੂੰ ਪ੍ਰਵਾਨਗੀ
Punjab Cabinet approves new excise policy
‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਟਰਾਂਸਪੋਰਟ ਵਿਭਾਗ ਦੀ ਥਾਂ ਰੈਵਿਨਿਊ ਵਿਭਾਗ ਦੇ ਹਵਾਲੇ; ਕੈਬਨਿਟ ਨੇ ਜਨਮ ਅਤੇ ਮੌਤ ਦਾ ਰਿਕਾਰਡ ਸੋਧਣ ਦੇ ਅਖ਼ਤਿਆਰ ਮੈਜਿਸਟਰੇਟ ਦੀ ਥਾਂ ਡਿਪਟੀ ਕਮਿਸ਼ਨਰ ਨੂੰ ਦਿੱਤੇ
ਚਰਨਜੀਤ ਭੁੱਲਰ
ਚੰਡੀਗੜ੍ਹ, 27 ਫਰਵਰੀ
ਪੰਜਾਬ ਕੈਬਨਿਟ ਨੇ ਵੀਰਵਾਰ ਨੂੰ ਇਥੇ ਹੋਈ ਆਪਣੀ ਮੀਟਿੰਗ ਦੌਰਾਨ ਸੂਬੇ ਦੀ ਨਵੀਂ ਆਬਕਾਰੀ ਨੀਤੀ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ।
ਨਵੀਂ ਨੀਤੀ ਮੁਤਾਬਕ ਸ਼ਰਾਬ ਦੇ ਠੇਕੇ ਈ-ਟੈਂਡਰਿੰਗ ਰਾਹੀਂ ਨੀਲਾਮ ਕੀਤੇ ਜਾਣਗੇ। ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਸ਼ਰਾਬ ਤੋਂ 10020 ਕਰੋੜ ਰੁਪਏ ਦੀ ਕਮਾਈ ਦਾ ਟੀਚਾ ਮਿੱਥਿਆ ਹੈ।
ਇਸ ਦੇ ਨਾਲ ਹੀ ਪੰਜਾਬ ਕੈਬਨਿਟ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਨੂੰ ਮਾਲ ਵਿਭਾਗ ਦੇ ਹਵਾਲੇ ਕਰ ਦਿੱਤਾ ਗਿਆ ਹੈ। ਪਹਿਲਾਂ ਇਸ ਸਕੀਮ ਨੂੰ ਟਰਾਂਸਪੋਰਟ ਵਿਭਾਗ ਚਲਾ ਰਿਹਾ ਸੀ।
ਇਕ ਹੋਰ ਅਹਿਮ ਫ਼ੈਸਲੇ ਵਿਚ ਪੰਜਾਬ ਕੈਬਨਿਟ ਨੇ ਜਨਮ ਤੇ ਮੌਤ ਰਜਿਸਟ੍ਰੇਸ਼ਨ ਨਿਯਮਾਂ ਵਿੱਚ ਵੀ ਵੱਡਾ ਬਦਲਾਅ ਕਰਨ ਦਾ ਫ਼ੈਸਲਾ ਕੀਤਾ ਹੈ। ਹੁਣ ਜਨਮ ਅਤੇ ਮੌਤ ਦੇ ਰਿਕਾਰਡ ਸੋਧਣ ਦਾ ਅਧਿਕਾਰ ਡਿਪਟੀ ਕਮਿਸ਼ਨਰ ਨੂੰ ਦੇ ਦਿੱਤਾ ਗਿਆ ਹੈ। ਪਹਿਲਾਂ ਇਹ ਅਖ਼ਤਿਆਰ ਮੈਜਿਸਟਰੇਟ ਕੋਲ ਸੀ ।