DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪੰਜਾਬ ਕੈਬਨਿਟ: ਕੌਮੀ ਸੜਕੀ ਮਾਰਗਾਂ ਲਈ ਵੇਚੀ ਜਾਵੇਗੀ ਦਰਿਆ ਦੀ ਮਿੱਟੀ!

ਪੰਜਾਬ ਕੈਬਨਿਟ ਦੀ ਚਲ ਰਹੀ ਹੈ ਮੀਟਿੰਗ; ਕੈਬਨਿਟ ’ਚ ਪ੍ਰਵਾਨਗੀ ਮਿਲਣ ਦੀ ਸੰਭਾਵਨਾ

  • fb
  • twitter
  • whatsapp
  • whatsapp
Advertisement

ਪੰਜਾਬ ਕੈਬਨਿਟ ਦੀ ਇਸ ਵਕਤ ਹੋ ਰਹੀ ਮੀਟਿੰਗ ’ਚ ਸਤਲੁਜ ਦਰਿਆ ਦੀ ਗਾਰ ਨੂੰ ਕੌਮੀ ਸੜਕ ਮਾਰਗ ਅਥਾਰਿਟੀ ਨੂੰ ਵੇਚੇ ਜਾਣ ਨੂੰ ਹਰੀ ਝੰਡੀ ਮਿਲਣ ਦੀ ਸੰਭਾਵਨਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋ ਰਹੀ ਮੀਟਿੰਗ ’ਚ ਉਨ੍ਹਾਂ ਸਾਈਟਾਂ ਤੋਂ ਗਾਰ ਕੱਢਣ ਲਈ ਕੌਮੀ ਸੜਕ ਮਾਰਗ ਅਥਾਰਿਟੀ ਨੂੰ ਪ੍ਰਵਾਨਗੀ ਦਿੱਤੀ ਜਾ ਸਕਦੀ ਹੈ ਜਿਨ੍ਹਾਂ ਸਾਈਟਾਂ ’ਤੇ ਡੀਸਿਲਟਿੰਗ ਲਈ ਕਿਸੇ ਠੇਕੇਦਾਰ ਵੱਲੋਂ ਕੋਈ ਰੁਚੀ ਨਹੀਂ ਦਿਖਾਈ ਗਈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 31 ਦਸੰਬਰ ਨੂੰ ਮੁੱਖ ਸਕੱਤਰਾਂ ਨਾਲ ਮੀਟਿੰਗ ਦੌਰਾਨ ਨਵੀਂ ਬਣਾਈ ਜਾ ਰਹੀ ਲੁਧਿਆਣਾ-ਰੋਪੜ ਸੜਕ ਲਈ ਮਿੱਟੀ ਨਾ ਮਿਲਣ ਬਾਰੇ ਨੁਕਤਾ ਧਿਆਨ ਵਿੱਚ ਲਿਆਂਦਾ ਗਿਆ ਸੀ। ਪੰਜਾਬ ਸਰਕਾਰ ਦੀ ਇੱਛਾ ਹੈ ਕਿ ਕੌਮੀ ਸੜਕ ਮਾਰਗਾਂ ਲਈ ਖੇਤਾਂ ਦੀ ਉਪਜਾਊ ਮਿੱਟੀ ਨਾ ਵਰਤੀ ਜਾਵੇ ਅਤੇ ਦੂਜਾ ਅਗਲੇ ਬਾਰਸ਼ਾਂ ਦੇ ਮੌਸਮ ਤੋਂ ਪਹਿਲਾਂ ਸਤਲੁਜ ਵਿਚੋਂ ਗਾਰ ਕੱਢਣ ਦਾ ਕੰਮ ਵੀ ਮੁਕੰਮਲ ਕਰ ਲਿਆ ਜਾਵੇ।

Advertisement

ਪਤਾ ਲੱਗਿਆ ਹੈ ਕਿ ਸਤਲੁਜ ਦਰਿਆ ਵਿਚੋਂ ਗਾਰ ਕੱਢਣ ਲਈ ਕੌਮੀ ਸੜਕ ਮਾਰਗ ਅਥਾਰਿਟੀ ਨੂੰ ਤਿੰਨ ਰੁਪਏ ਪ੍ਰਤੀ ਕਿਊਬਿਕ ਫੁੱਟ ਦੇ ਹਿਸਾਬ ਨਾਲ ਪ੍ਰਵਾਨਗੀ ਦਿੱਤੀ ਜਾ ਸਕਦੀ ਹੈ। ਮੀਟਿੰਗ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਬਾਰੇ ਵੀ ਕੁੱਝ ਰਸਮੀ ਪ੍ਰਵਾਨਗੀਆਂ ਹੋਣ ਦੀ ਸੰਭਾਵਨਾ ਹੈ।

Advertisement

Advertisement
×