DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab CM On Murder: ਪਰਵਿੰਦਰ ਝੋਟਾ ਦੇ ਕਤਲ ਤੋਂ ਬਾਅਦ ਐਕਸ਼ਨ ਮੋਡ ’ਚ ਮੁੱਖ ਮੰਤਰੀ ਭਗਵੰਤ ਮਾਨ, ਸੱਦੀ ਮੀਟਿੰਗ

ਸੂਬੇ ਦੇ ਸਾਰੇ SSPs, SDM ਅਤੇ DSPs ਦੀ ਹਾਈ ਲੈਵਲ ਮੀਟਿੰਗ ਸੱਦੀ

  • fb
  • twitter
  • whatsapp
  • whatsapp
featured-img featured-img
ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਸਾਰੇ SSPs, SDM ਅਤੇ DSPs ਦੀ ਹਾਈ ਲੈਵਲ ਮੀਟਿੰਗ ਸੱਦੀ।
Advertisement

ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਐਕਸ਼ਨ ਮੋਡ ਵਿੱਚ ਆ ਗਏ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਰਵਿੰਦਰ ਝੋਟਾ ਦੇ ਕਤਲ ਨੂੰ ਲੈ ਕੇ ਹਾਈ ਲੈਵਲ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ ਔਨਲਾਈਨ ਹੋਵੇਗੀ, ਜਿਸ ਵਿੱਚ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਐੱਸ.ਐੱਸ.ਪੀ., ਐੱਸ.ਡੀ.ਐੱਮ. ਅਤੇ ਡੀ.ਐੱਸ.ਪੀ. ਸ਼ਾਮਲ ਹੋਣਗੇ।

ਪ੍ਰਾਪਤ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਸ ਹਾਈ ਲੈਵਲ ਮੀਟਿੰਗ ਵਿੱਚ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਵਿਚਾਰ-ਚਰਚਾ ਕੀਤੀ ਜਾਵੇਗੀ। ਇਸ ਦੇ ਨਾਲ ਹੀ ਝੋਟਾ ਦੇ ਕਤਲ ਮਾਮਲੇ ਵਿੱਚ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਜਾਣਗੇ।

Advertisement

ਜ਼ਿਕਰਯੋਗ ਹੈ ਕਿ ਵਿਰੋਧੀ ਧਿਰ ਵੱਲੋਂ ਸੂਬੇ ਵਿੱਚ ਵਿਗੜ ਰਹੀ ਕਾਨੂੰਨ ਵਿਵਸਥਾ ਨੂੰ ਲੈ ਕੇ ਲਗਾਤਾਰ ਪੰਜਾਬ ਸਰਕਾਰ ਦੀ ਘੇਰਾਬੰਦੀ ਕੀਤੀ ਜਾ ਰਹੀ ਹੈ। ਅੱਜ ਵੀ ਝੋਟੇ ਦੇ ਕਤਲ ਤੋਂ ਬਾਅਦ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸਾਬਕਾ ਪ੍ਰਧਾਨ ਸੁਨੀਲ ਜਾਖੜ, ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ, ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਵੱਲੋਂ ਵੀ ਸੂਬਾ ਸਰਕਾਰ ਦੀ ਘੇਰਾਬੰਦੀ ਕੀਤੀ ਗਈ।

Advertisement

Advertisement
×