ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪੰਜਾਬ ਸੀਐੱਮਓ ਦੇ ਕਮਿਊਨਿਕੇਸ਼ਨਜ਼ ਡਾਇਰੈਕਟਰ ਨਵਨੀਤ ਵਧਵਾ ਵੱਲੋਂ ਅਸਤੀਫ਼ਾ

ਭਗਵੰਤ ਮਾਨ ਦੇ ਮੁੱਖ ਮੰਤਰੀ ਬਣਨ ਪਿੱਛੋਂ ਸੰਭਾਲੀ ਸੀ ਜ਼ਿੰਮੇਵਾਰੀ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਨਵਨੀਤ ਵਧਵਾ। -ਫੋਟੋ ‘ਐਕਸ’ ਤੋਂ
Advertisement

ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 2 ਅਕਤੂਬਰ

Advertisement

Punjab CMO communications director Navneet Wadhwa resigns: ਪੰਜਾਬ ਦੇ ਮੁੱਖ ਮੰਤਰੀ ਦਫ਼ਤਰ (CMO) ਵਿਚ ਕਮਿਊਨਿਕੇਸ਼ਨਜ਼ ਡਾਇਰੈਕਟਰ ਵਜੋਂ ਤਾਇਨਾਤ ਨਵਨੀਤ ਵਧਵਾ ਨੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਮਾਰਚ 2022 ਵਿਚ ਪੰਜਾਬ ’ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਪਿੱਛੋਂ ਇਹ ਜ਼ਿੰਮੇਵਾਰੀ ਸੰਭਾਲੀ ਸੀ।

ਸੂਤਰਾਂ ਨੇ ਦੱਸਿਆ ਕਿ ਵਧਵਾ ਦਾ ਕੰਟਰੈਕਟ ਛੇਤੀ ਹੀ ਖ਼ਤਮ ਹੋਣ ਵਾਲਾ ਸੀ। ਉਨ੍ਹਾਂ ਦਾ ਕੰਟਰੈਕਟ ਕਿਉਂਕਿ ਨਵਿਆਇਆ ਨਹੀਂ ਗਿਆ, ਇਸ ਕਾਰਨ ਉਨ੍ਹਾਂ ਮੰਗਲਵਾਰ ਨੂੰ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ।

Advertisement