DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab Congress: ਕਾਂਗਰਸ ਹਾਈ ਕਮਾਂਡ ਵੱਲੋਂ ਰਾਜਾ ਵੜਿੰਗ ਅੱਜ ਦਿੱਲੀ ਤਲਬ 

ਕਾਂਗਰਸ ਹਾਈ ਕਮਾਨ ਨੇ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਦਿੱਲੀ ਤਲਬ ਕਰ ਲਿਆ ਹੈ। ਬੇਸ਼ੱਕ ਉਨ੍ਹਾਂ ਨੂੰ ਨਵੀਂ ਤਬਦੀਲੀ ਬਾਰੇ ਪਹਿਲਾਂ ਹੀ ਸੂਚਿਤ ਕਰ ਦਿੱਤਾ ਗਿਆ ਸੀ ਪਰ ਅੱਜ ਉਨ੍ਹਾਂ ਤੋਂ ਰਸਮੀ ਤੌਰ ਤੇ...

  • fb
  • twitter
  • whatsapp
  • whatsapp
featured-img featured-img
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ। ਫਾਈਲ ਫ਼ੋਟੋ
Advertisement
ਕਾਂਗਰਸ ਹਾਈ ਕਮਾਨ ਨੇ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਦਿੱਲੀ ਤਲਬ ਕਰ ਲਿਆ ਹੈ। ਬੇਸ਼ੱਕ ਉਨ੍ਹਾਂ ਨੂੰ ਨਵੀਂ ਤਬਦੀਲੀ ਬਾਰੇ ਪਹਿਲਾਂ ਹੀ ਸੂਚਿਤ ਕਰ ਦਿੱਤਾ ਗਿਆ ਸੀ ਪਰ ਅੱਜ ਉਨ੍ਹਾਂ ਤੋਂ ਰਸਮੀ ਤੌਰ ਤੇ ਅਸਤੀਫਾ ਲਏ ਜਾਣ ਦੀ ਸੰਭਾਵਨਾ ਹੈ ।

ਅਹਿਮ ਸੂਤਰਾਂ ਅਨੁਸਾਰ ਕਾਂਗਰਸ ਦੇ ਸੀਨੀਅਰ ਆਗੂ ਕੇ ਸੀ ਵੇਣੂਗੋਪਾਲ ਨੇ ਰਾਜਾ ਵੜਿੰਗ ਨੂੰ ਅੱਜ ਦਿੱਲੀ ਬੁਲਾ ਲਿਆ ਹੈ ਅਤੇ ਹੁਣ ਕਾਂਗਰਸ ਹਾਈ ਕਮਾਨ ਵੱਲੋਂ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦਾ ਬਿਨਾਂ ਕਿਸੇ ਦੇਰੀ ਤੋਂ ਐਲਾਨ ਹੋਣ ਦੀ ਸੰਭਾਵਨਾ ਹੈ ।

ਰਾਜਾ ਵੜਿੰਗ ਨੇ ਲੰਘੇ ਕੱਲ੍ਹ ਹੀ ਆਪਣੇ ਪ੍ਰੋਗਰਾਮ ਸੀਮਤ ਕਰ ਦਿੱਤੇ ਸਨ। ਸੂਤਰਾਂ ਅਨੁਸਾਰ ਅੱਜ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੇ ਐਲਾਨ ਦੀ ਸੰਭਾਵਨਾ ਹੈ। ਨਵੇਂ ਚਿਹਰਿਆਂ ਚ ਕਾਂਗਰਸ ਵਿਧਾਇਕ ਪਰਗਟ ਸਿੰਘ, ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਅਤੇ ਵਿਜੇ ਇੰਦਰ ਸਿੰਗਲਾ ਦੇ ਨਾਮ ਸਿਖਰ ਤੇ ਹਨ ।

Advertisement

Advertisement
Advertisement
×