DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab Congress: ਬਿਨਾਂ ਸੀਐੱਮ ਚਿਹਰੇ ਦੇ ਲੜੇਗੀ ਕਾਂਗਰਸ; ਪੰਜਾਬ ਵਿੱਚ 100 ਫੀਸਦੀ ਸਰਕਾਰ ਬਣਾਵਾਂਗੇ: ਪਾਇਲਟ

'ਸਭ ਨੂੰ ਨਾਲ ਲੈ ਕੇ ਚੱਲਣ ਵਾਲੇ ਕਪਤਾਨ' ਪਰਗਟ ਸਿੰਘ ਦੀ ਅਗਵਾਈ ਵਿੱਚ ਕਾਂਗਰਸ ਕੋਲ ਮਜ਼ਬੂਤ ਟੀਮ: ਪੰਜਾਬ ਕਾਂਗਰਸ ਇੰਚਾਰਜ

  • fb
  • twitter
  • whatsapp
  • whatsapp
featured-img featured-img
ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ : ਪੀ ਟੀ ਆਈ ਫੋਟੋ
Advertisement

ਕਾਂਗਰਸ ਦੇ ਪੰਜਾਬ ਇੰਚਾਰਜ ਸਚਿਨ ਪਾਇਲਟ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ ਪੰਜਾਬ ਵਿੱਚ "100 ਫੀਸਦੀ" ਸਰਕਾਰ ਬਣਾਏਗੀ। ਉਨ੍ਹਾਂ ਕਿਹਾ ਕਿ ਲੋਕ ਬਦਲਾਅ ਚਾਹੁੰਦੇ ਹਨ ਅਤੇ "ਸਭ ਨੂੰ ਨਾਲ ਲੈ ਕੇ ਚੱਲਣ ਵਾਲੇ ਕਪਤਾਨ" ਪਰਗਟ ਸਿੰਘ ਦੀ ਅਗਵਾਈ ਵਿੱਚ ਕਾਂਗਰਸ ਕੋਲ ਇੱਕ "ਮਜ਼ਬੂਤ ਟੀਮ" ਹੈ।

ਪਿਛਲੇ ਮਹੀਨੇ ਪੰਜਾਬ ਦੇ ਏ ਆਈ ਸੀ ਸੀ ਜਨਰਲ ਸਕੱਤਰ ਇੰਚਾਰਜ ਵਜੋਂ ਅਹੁਦਾ ਸੰਭਾਲਣ ਵਾਲੇ ਪਾਇਲਟ ਨੇ ਸਪਸ਼ਟ ਕੀਤਾ ਕਿ ਸੂਬੇ ਵਿੱਚ ਪਾਰਟੀ ਦਾ ਕੋਈ ਮੁੱਖ ਮੰਤਰੀ ਚਿਹਰਾ ਨਹੀਂ ਹੋਵੇਗਾ ਅਤੇ ਸਾਰੇ ਆਗੂ "ਇੱਕ ਟੀਮ ਵਜੋਂ ਇਕੱਠੇ ਮਿਲ ਕੇ ਲੜ ਰਹੇ ਹਨ"। ਉਨ੍ਹਾਂ ਕਿਹਾ ਕਿ ਚੋਣਾਂ ਜਿੱਤਣ ਤੋਂ ਬਾਅਦ ਪਾਰਟੀ ਵਰਕਰਾਂ, ਆਗੂਆਂ ਅਤੇ ਵਿਧਾਇਕਾਂ ਦੀ ਸਲਾਹ ਨਾਲ ਮੁੱਖ ਮੰਤਰੀ ਬਾਰੇ ਅੰਤਿਮ ਫੈਸਲਾ ਲਿਆ ਜਾਵੇਗਾ।

Advertisement

ਪਾਇਲਟ ਨੇ ਕਿਹਾ, "ਪੰਜਾਬ ਨੇ ਅਕਾਲੀ ਦਲ-ਭਾਜਪਾ ਅਤੇ 'ਆਪ' ਦੀਆਂ ਸਰਕਾਰਾਂ ਦੇਖੀਆਂ ਹਨ, ਪਰ ਕਾਂਗਰਸ ਨੇ ਹੀ ਅਤਿਵਾਦ ਦਾ ਖਾਤਮਾ ਕੀਤਾ, ਵਿਕਾਸ ਕਰਵਾਇਆ ਅਤੇ ਨਿਵੇਸ਼ ਲਿਆਂਦਾ।" ਉਨ੍ਹਾਂ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਸਾਰੇ ਆਗੂਆਂ ਨੂੰ ਨਾਲ ਜੋੜਿਆ ਹੈ ਅਤੇ ਟੀਮ ਦੇ 11 ਖਿਡਾਰੀ ਬਹੁਤ ਮਜ਼ਬੂਤ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਕੋਲ ਪ੍ਰਤਾਪ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ, ਚਰਨਜੀਤ ਸਿੰਘ ਚੰਨੀ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਵਰਗੇ ਤਜ਼ਰਬੇਕਾਰ ਅਤੇ ਜ਼ਮੀਨੀ ਪੱਧਰ ਨਾਲ ਜੁੜੇ ਹੋਏ ਆਗੂ ਹਨ, ਜਿਸ ਨਾਲ ਉਨ੍ਹਾਂ ਦੀ ਟੀਮ ਕਾਫ਼ੀ ਮਜ਼ਬੂਤ ਹੈ।

Advertisement

ਆਮ ਆਦਮੀ ਪਾਰਟੀ 'ਤੇ ਨਿਸ਼ਾਨਾ ਸੇਧਦਿਆਂ ਉਨ੍ਹਾਂ ਕਿਹਾ ਕਿ 'ਆਪ' ਸਿਰਫ਼ ਮੁੱਖ ਮੰਤਰੀ ਭਗਵੰਤ ਮਾਨ 'ਤੇ ਨਿਰਭਰ ਹੈ। ਉਨ੍ਹਾਂ ਦਾਅਵਾ ਕੀਤਾ ਕਿ 'ਆਪ' ਤੋਂ ਲੋਕਾਂ ਦਾ ਵਿਸ਼ਵਾਸ ਉੱਠ ਚੁੱਕਾ ਹੈ।

ਭਾਜਪਾ ਬਾਰੇ ਗੱਲ ਕਰਦਿਆਂ ਪਾਇਲਟ ਨੇ ਕਿਹਾ ਕਿ ਉਨ੍ਹਾਂ ਕੋਲ ਸਾਧਨ ਬਹੁਤ ਹਨ ਪਰ ਉਹ ਵੱਡੀ ਤਾਕਤ ਨਹੀਂ ਬਣ ਸਕਣਗੇ ਕਿਉਂਕਿ ਉਨ੍ਹਾਂ ਨੇ ਹਮੇਸ਼ਾ ਅਕਾਲੀ ਦਲ ਦਾ ਸਹਾਰਾ ਲਿਆ ਹੈ। ਸ਼੍ਰੋਮਣੀ ਅਕਾਲੀ ਦਲ ਬਾਰੇ ਉਨ੍ਹਾਂ ਕਿਹਾ ਕਿ ਪਾਰਟੀ ਧੜਿਆਂ ਵਿੱਚ ਵੰਡੀ ਜਾ ਚੁੱਕੀ ਹੈ ਅਤੇ ਹੁਣ ਪਹਿਲਾਂ ਵਰਗੀ ਮਜ਼ਬੂਤ ਨਹੀਂ ਰਹੀ।

ਪਾਇਲਟ ਨੇ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੁਕਾਬਲਾ ਕਾਂਗਰਸ ਅਤੇ 'ਆਪ' ਵਿਚਾਲੇ ਹੀ ਹੋਵੇਗਾ ਅਤੇ ਕਾਂਗਰਸ ਇਹ ਚੋਣਾਂ ਜਿੱਤਣ ਲਈ ਪੂਰੀ ਤਰ੍ਹਾਂ ਤਿਆਰ ਹੈ।

Advertisement
×