Punjab News: ਪੰਜਾਬ ਕਾਂਗਰਸ ਵੱਲੋਂ ਚੰਡੀਗੜ੍ਹ ਵਿੱਚ ਆਮ ਆਦਮੀ ਪਾਰਟੀ ਖਿਲਾਫ਼ ਪ੍ਰਦਰਸ਼ਨ
ਆਮ ਆਦਮੀ ਪਾਰਟੀ ਨੇ ਲੋਕਾਂ ਨਾਲ ਕੀਤੇ ਵਾਅਦੇ ਚਾਰ ਸਾਲਾਂ ਬਾਅਦ ਵੀ ਪੂਰੇ ਨਹੀਂ ਕੀਤੇ: ਵੜਿੰਗ
Advertisement
Punjab News: ਪੰਜਾਬ ਕਾਂਗਰਸ ਵੱਲੋਂ ਅੱਜ ਵਿਧਾਨ ਸਭਾ ਦਾ ਬਜਟ ਇਜਲਾਸ ਦੇ ਪਹਿਲੇ ਦਿਨ ਆਮ ਆਦਮੀ ਪਾਰਟੀ ਖਿਲਾਫ਼ ਚੰਡੀਗੜ੍ਹ ਵਿੱਚ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰਾਂ ਨੇ ਚੰਡੀਗੜ੍ਹ ਦੇ ਸੈਕਟਰ 15 ਵਿਖੇ ਸਥਿਤ ਪੰਜਾਬ ਕਾਂਗਰਸ ਦਫਤਰ ਦੀ ਬਾਹਰ ਇਕੱਠੇ ਹੋ ਕੇ ਸੂਬਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ।
ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਵੱਡੇ ਵੱਡੇ ਵਾਅਦੇ ਕੀਤੇ ਗਏ ਸੀ ਪਰ ਅੱਜ ਚਾਰ ਸਾਲ ਪੂਰੇ ਹੋਣ ਦੇ ਬਾਵਜੂਦ ਉਹ ਪੂਰੇ ਨਹੀਂ ਕੀਤੇ ਗਏ ਹਨ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਔਰਤਾਂ ਨੂੰ ਹਲੇ ਤੱਕ ਮਹੀਨਾ ਨਹੀਂ ਦਿੱਤਾ ਗਿਆ ਅਤੇ ਹੋਰ ਵੀ ਕਈ ਵਾਅਦੇ ਜਿਹੜੇ ਨੇ ਪੂਰੇ ਨਹੀਂ ਕੀਤੇ ਗਏ।
Advertisement
Advertisement
Advertisement
×

