DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab corruption case: ਮੁੱਖ ਮੰਤਰੀ ਦੇ ਓ ਐੱਸ ਡੀ ਰਾਜਬੀਰ ਸਿੰਘ ਘੁੰਮਣ ਤੋਂ ਸੀ ਬੀ ਆਈ ਵੱਲੋਂ ਪੌਣੇ ਛੇ ਘੰਟੇ ਪੁੱਛਗਿੱਛ

ਜਲਦ ਕਲੀਨ ਚਿੱਟ ਲੈ ਕੇ ਸਾਹਮਣੇ ਆਵਾਂਗੇ: ਰਾਜਬੀਰ ਘੁੰਮਣ

  • fb
  • twitter
  • whatsapp
  • whatsapp
featured-img featured-img
ਰਾਜਬੀਰ ਸਿੰਘ ਘੁੰਮਣ (ਫਾਈਲ ਫੋਟੋ)
Advertisement

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ ਐੱਸ ਡੀ ਰਾਜਬੀਰ ਸਿੰਘ ਘੁੰਮਣ ਤੋਂ ਕੇਂਦਰੀ ਜਾਂਚ ਬਿਊਰੋ (ਸੀ ਬੀ ਆਈ) ਵੱਲੋਂ ਅੱਜ ਕਰੀਬ ਪੌਣੇ ਛੇ ਘੰਟੇ ਪੁੱਛਗਿੱਛ ਕੀਤੀ ਗਈ। ਰਾਜਬੀਰ ਘੁੰਮਣ ਦੁਪਹਿਰ ਕਰੀਬ 3 ਵਜੇ ਚੰਡੀਗੜ੍ਹ ਦੇ ਸੈਕਟਰ 30 ਸਥਿਤ ਸੀ ਬੀ ਆਈ ਦਫ਼ਤਰ ਪਹੁੰਚੇ ਸਨ ਅਤੇ ਲੰਮੀ ਪੁੱਛਗਿੱਛ ਤੋਂ ਬਾਅਦ ਦੇਰ ਸ਼ਾਮ 8:45 ਵਜੇ ਦਫ਼ਤਰ ਤੋਂ ਬਾਹਰ ਆਏ। ਘੁੰਮਣ ਹੁਣ ਮੁੜ ਸੋਮਵਾਰ ਨੂੰ ਸੀ ਬੀ ਆਈ ਅੱਗੇ ਪੇਸ਼ ਹੋਣਗੇ।

ਅੱਜ ਪੁੱਛਗਿੱਛ ਮੁਕੰਮਲ ਹੋਣ ਮਗਰੋਂ ਰਾਜਬੀਰ ਘੁੰਮਣ ਨੇ ਮੀਡੀਆ ਨੂੰ ਦੱਸਿਆ ਕਿ ਸੀ ਬੀ ਆਈ ਵੱਲੋਂ 40 ਸਵਾਲ ਪੁੱਛੇ ਗਏ, ਜਿਨ੍ਹਾਂ ਦੇ ਜਵਾਬ ਉਨ੍ਹਾਂ ਨੇ ਤਸੱਲੀਬਖ਼ਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਹ ਮੁੱਖ ਮੰਤਰੀ ਨੂੰ ਬਦਨਾਮ ਕਰਨ ਦੀ ਚਾਲ ਹੈ ਕਿਉਂਕਿ 'ਆਪ' ਸਰਕਾਰ ਦੁਬਾਰਾ ਸੱਤਾ ਵਿੱਚ ਆ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਡਰਾਮੇਬਾਜ਼ੀ ਚੱਲ ਰਹੀ ਹੈ ਅਤੇ ਉਹ ਜਲਦ ਕਲੀਨ ਚਿੱਟ ਲੈ ਕੇ ਸਾਹਮਣੇ ਆਉਣਗੇ। ਉਨ੍ਹਾਂ ਕਿਹਾ ਕਿ ਜਿੰਨੀ ਵਾਰ ਵੀ ਜਾਂਚ ਏਜੰਸੀ ਬੁਲਾਏਗੀ, ਉਹ ਪੇਸ਼ ਹੋਣਗੇ। ਉਨ੍ਹਾਂ ਆਪਣੇ ਸਾਥੀਆਂ ਨੂੰ ਕਿਹਾ ਕਿ ਉਹ ਕਿਸੇ ਵੀ ਤਰ੍ਹਾਂ ਘਬਰਾਉਣ ਨਾ। ਅੱਜ ਠੀਕ ਮਾਹੌਲ ਵਿੱਚ ਪੁੱਛਗਿੱਛ ਹੋਈ ਹੈ। ਘੁੰਮਣ ਨੇ ਸੀ ਬੀ ਆਈ ਨੂੰ ਨਿਰਪੱਖ ਜਾਂਚ ਕਰਨ ਲਈ ਕਿਹਾ ਹੈ ਤਾਂ ਜੋ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਹੋ ਸਕੇ।

Advertisement

ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਰਾਜਬੀਰ ਸਿੰਘ ਘੁੰਮਣ ਆਪਣੇ ਵਕੀਲ ਜੀ ਪੀ ਐੱਸ ਘੁੰਮਣ ਨਾਲ ਸੀ ਬੀ ਆਈ ਦਫ਼ਤਰ ਵਿਖੇ ਜਾਂਚ ਵਿੱਚ ਸ਼ਾਮਲ ਹੋਣ ਲਈ ਪੇਸ਼ ਹੋਏ ਸਨ। ਦਰਅਸਲ, ਸੀ ਬੀ ਆਈ ਵੱਲੋਂ ਬੀਤੇ ਦਿਨ ਉਨ੍ਹਾਂ ਨੂੰ ਵਟਸਐਪ ਜ਼ਰੀਏ ਨੋਟਿਸ ਭੇਜਿਆ ਗਿਆ ਸੀ, ਜਿਸ ਤੋਂ ਬਾਅਦ ਉਹ ਆਪਣੇ ਵਕੀਲਾਂ ਸਮੇਤ ਜਾਂਚ ਏਜੰਸੀ ਅੱਗੇ ਪੇਸ਼ ਹੋਏ।

Advertisement

ਇਸ ਤੋਂ ਪਹਿਲਾਂ ਕੇਂਦਰੀ ਏਜੰਸੀ ਵੱਲੋਂ ਰਾਜਬੀਰ ਘੁੰਮਣ ਨੂੰ ਦੋ ਵਾਰ ਸੰਮਨ ਭੇਜੇ ਗਏ ਸਨ, ਪਰ ਉਹ ਪੇਸ਼ ਨਹੀਂ ਹੋਏ ਸਨ। ਇਸ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਓ ਐੱਸ ਡੀ ਰਾਜਬੀਰ ਸਿੰਘ ਘੁੰਮਣ ਖ਼ਿਲਾਫ਼ ਦਰਜ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਸੀ ਬੀ ਆਈ ਨੂੰ ਕੋਈ ਵੀ ਸਖ਼ਤ ਕਾਰਵਾਈ ਕਰਨ ਤੋਂ ਰੋਕਿਆ ਹੋਇਆ ਹੈ। ਹਾਲਾਂਕਿ, ਸੁਪਰੀਮ ਕੋਰਟ ਨੇ ਮਾਮਲੇ ਦੀ ਚੱਲ ਰਹੀ ਜਾਂਚ ਅਤੇ ਦਰਜ ਐੱਫ ਆਈ ਆਰ 'ਤੇ ਰੋਕ ਲਗਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ ਸੀ ਅਤੇ ਉਨ੍ਹਾਂ ਨੂੰ ਪੁੱਛਗਿੱਛ ਵਿੱਚ ਸ਼ਾਮਲ ਹੋਣ ਦੇ ਹੁਕਮ ਦਿੱਤੇ ਸਨ।

ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 5 ਅਕਤੂਬਰ ਨੂੰ ਇਸ ਭ੍ਰਿਸ਼ਟਾਚਾਰ ਮਾਮਲੇ ਦੀ ਸੀ ਬੀ ਆਈ ਜਾਂਚ ਦੇ ਹੁਕਮ ਦਿੱਤੇ ਸਨ ਅਤੇ ਦੋ ਮਹੀਨਿਆਂ ਵਿੱਚ ਰਿਪੋਰਟ ਮੰਗੀ ਸੀ। ਇਸ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਨੇ 6 ਅਕਤੂਬਰ ਨੂੰ ਹੀ ਸੁਪਰੀਮ ਕੋਰਟ ਵਿੱਚ ਸਪੈਸ਼ਲ ਲੀਵ ਪਟੀਸ਼ਨ (ਐੱਸ ਐੱਲ ਪੀ) ਦਾਇਰ ਕਰ ਦਿੱਤੀ ਸੀ।

ਦੱਸਣਯੋਗ ਹੈ ਕਿ ਹਾਈ ਕੋਰਟ ਦੇ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਬੈਂਚ ਨੇ 5 ਅਕਤੂਬਰ ਨੂੰ ਜਾਂਚ ਸੀ ਬੀ ਆਈ ਦੇ ਹਵਾਲੇ ਕਰਦਿਆਂ ਪੰਜਾਬ ਪੁਲੀਸ ਨੂੰ ਸੀ ਬੀ ਆਈ ਨਾਲ ਸਹਿਯੋਗ ਕਰਨ ਲਈ ਕਿਹਾ ਸੀ।

ਸੀ ਬੀ ਆਈ ਨੇ 5 ਅਕਤੂਬਰ ਦੀ ਰਾਤ ਨੂੰ ਹੀ ਰਾਜਬੀਰ ਘੁੰਮਣ ਸਮੇਤ ਅੱਧੀ ਦਰਜਨ ਵਿਅਕਤੀਆਂ ਖ਼ਿਲਾਫ਼ ਐੱਫ ਆਈ ਆਰ ਦਰਜ ਕਰ ਲਈ ਸੀ। ਇਸ ਮਾਮਲੇ ਵਿੱਚ ਤਬਾਦਲਿਆਂ, ਤਾਇਨਾਤੀਆਂ ਅਤੇ ਟੈਂਡਰਾਂ ਵਿੱਚ ਗੜਬੜ ਦੇ ਗੰਭੀਰ ਦੋਸ਼ ਲੱਗੇ ਹਨ।

Advertisement
×