ਪੰਜਾਬ: ਸਰਹੱਦ ਪਾਰ ਹਥਿਆਰ ਤਸਕਰੀ ਦਾ ਪਰਦਾਫਾਸ਼, ਦੋ ਕਾਬੂ!
ਪੰਜਾਬ ਪੁਲੀਸ ਨੇ ਪਾਕਿਸਤਾਨ ਨਾਲ ਜੁੜੇ ਇੱਕ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਕਰਨ ਵਾਲੇ ੰਮਾਡਿਊਲ ਦਾ ਪਰਦਾਫਾਸ਼ ਕਰਕੇ ਦੋ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਅਧਿਕਾਰੀਆਂ ਨੇ ਕਿਹਾ ਕਿ ਪੁਲੀਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 18 ਪਿਸਤੌਲ ਅਤੇ 1,847 ਕਾਰਤੂਸ ਬਰਾਮਦ ਕੀਤੇ।
ਅਧਿਕਾਰੀਆਂ ਨੇ ਦੱਸਿਆ ਕਿ ਪੁਲੀਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 18 ਪਿਸਤੌਲ ਅਤੇ 1,847 ਕਾਰਤੂਸ ਬਰਾਮਦ ਕੀਤੇ ਹਨ।
ਡੀਜੀਪੀ ਗੌਰਵ ਯਾਦਵ ਨੇ ਐਕਸ ’ਤੇ ਪੋਸਟ ਕੀਤਾ, “ਇੱਕ ਖਾਸ ਸੂਚਨਾ ’ਤੇ ਕਾਰਵਾਈ ਕਰਦੇ ਹੋਏ ਪੰਜਾਬ ਪੁਲੀਸ ਨੇ ਪਾਕਿਸਤਾਨ ਨਾਲ ਜੁੜੇ ਇੱਕ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ । ਇਨ੍ਹਾਂ ਕੋਲੋਂ 18 ਪਿਸਤੌਲ, 1847 ਕਾਰਤੂਸ ਅਤੇ 42 ਮੈਗਜ਼ੀਨ ਬਰਾਮਦ ਕੀਤੇ ਹਨ।”
ਉਨ੍ਹਾਂ ਕਿਹਾ ਕਿ ਅੱਗੇ ਅਤੇ ਪਿੱਛੇ ਸਬੰਧਾਂ ਦਾ ਪਤਾ ਲਗਾਉਣ, ਸ਼ਾਮਲ ਸਾਰੇ ਮੈਂਬਰਾਂ ਦੀ ਪਛਾਣ ਕਰਨ ਅਤੇ ਪੂਰੇ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ ਹੈ। ਪੁਲੀਸ ਸਰਹੱਦ ਪਾਰ ਅਪਰਾਧ ਅਤੇ ਪੰਜਾਬ ਨੂੰ ਸੁਰੱਖਿਅਤ ਰੱਖਣ ਲਈ ਸੰਗਠਿਤ ਤਸਕਰੀ ਨੈੱਟਵਰਕਾਂ ਨਾਲ ਲੜਨ ਲਈ ਦ੍ਰਿੜ ਹੈ।