DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab DA Arrears: ਹੁਕਮਾਂ ਦੀ ਅਣਦੇਖੀ: ਹਾਈ ਕੋਰਟ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਅਦਾਲਤ ’ਚ ਨਿੱਜੀ ਤੌਰ ’ਤੇ ਪੇਸ਼ ਹੋਣ ਦੇ ਦਿੱਤੇ ਨਿਰਦੇਸ਼

ਅਪੀਲ ਦਾ ਹੱਕ ਨਿਰਪੱਖ ਹੋਣਾ ਚਾਹੀਦਾ ਹੈ, ਅਣਮਿੱਥੇ ਸਮੇਂ ਲਈ ਕਾਰਵਾਈ ਨਹੀਂ ਟਾਲੀ ਜਾ ਸਕਦੀ; ਪੈਂਡਿੰਗ ਡੀ.ਏ. ਨਾ ਰਿਲੀਜ਼ ਕਰਨ ’ਤੇ ਅਦਾਲਤ ਸਖ਼ਤ

  • fb
  • twitter
  • whatsapp
  • whatsapp
featured-img featured-img
ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਫਾਈਲ ਫੋਟੋ
Advertisement

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਪੈਂਡਿੰਗ ਮਹਿੰਗਾਈ ਭੱਤੇ (ਡੀ.ਏ.) ਦੇ ਭੁਗਤਾਨ ਸਬੰਧੀ ਦਿੱਤੇ ਪੁਰਾਣੇ ਹੁਕਮਾਂ ਦੀ ਤਾਮੀਲ ਨਾ ਕਰਨ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਸਕੱਤਰ ਨੂੰ ਅਦਾਲਤ ਵਿੱਚ ਨਿੱਜੀ ਤੌਰ ’ਤੇ ਹਾਜ਼ਰ ਹੋਣ ਦਾ ਨਿਰਦੇਸ਼ ਦਿੱਤਾ ਹੈ। ਅਦਾਲਤ ਨੇ Prima facie ਵਿੱਚ ਪਾਇਆ ਹੈ ਕਿ ਸੂਬਾ ਸਰਕਾਰ ਅਦਾਲਤੀ ਹੁਕਮਾਂ ਦੀ ਪਾਲਣਾ ਕਰਨ ਵਿੱਚ ਨਾਕਾਮ ਰਹੀ ਹੈ।

ਮੁੱਖ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ’ਤੇ ਆਧਾਰਿਤ ਡਿਵੀਜ਼ਨ ਬੈਂਚ ਨੇ ਇਹ ਹੁਕਮ 3 ਅਗਸਤ ਦੇ ਉਸ ਫ਼ੈਸਲੇ ਦੀ ਅਣਦੇਖੀ ਨਾਲ ਜੁੜੀਆਂ ਅਰਜ਼ੀਆਂ ’ਤੇ ਸੁਣਵਾਈ ਕਰਦਿਆਂ ਜਾਰੀ ਕੀਤੇ, ਜਿਸ ਵਿੱਚ ਪੰਜਾਬ ਸਰਕਾਰ ਅਤੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੂੰ ਕੇਂਦਰ ਸਰਕਾਰ ਦੀਆਂ ਦਰਾਂ ਮੁਤਾਬਕ ਸਾਰੀਆਂ ਬਕਾਇਆ ਡੀ.ਏ./ਡੀ.ਆਰ. ਦੀਆਂ ਕਿਸ਼ਤਾਂ ਜਾਰੀ ਕਰਨ ਦਾ ਨਿਰਦੇਸ਼ ਦਿੱਤਾ ਗਿਆ ਸੀ।

Advertisement

ਸੁਣਵਾਈ ਦੀ ਸ਼ੁਰੂਆਤ ਵਿੱਚ ਬੈਂਚ ਨੇ ਪਟੀਸ਼ਨਰਾਂ ਦੀਆਂ ਦਲੀਲਾਂ ਵੱਲ ਧਿਆਨ ਦਿਵਾਇਆ, ਜਿਸ ਵਿੱਚ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਅਜਿਹਾ ਪ੍ਰਭਾਵ ਦੇਣ ਦੀ ਕੋਸ਼ਿਸ਼ ਕਰ ਰਹੀ ਹੈ ਜਿਵੇਂ ਦੋਵਾਂ ਧਿਰਾਂ ਵਿਚਾਲੇ ਕੋਈ ਸਮਝੌਤਾ ਹੋ ਗਿਆ ਹੋਵੇ, ਜਦੋਂਕਿ ਪਟੀਸ਼ਨਰ ਸਿਰਫ਼ ਹਾਈ ਕੋਰਟ ਦੇ ਫ਼ੈਸਲੇ ਨੂੰ ਲਾਗੂ ਕਰਵਾਉਣ ਲਈ ਹੀ ਅਧਿਕਾਰੀਆਂ ਨਾਲ ਸੰਪਰਕ ਕਰ ਰਹੇ ਸਨ। ਪਟੀਸ਼ਨਰਾਂ ਦੀ ਤਰਫ਼ੋਂ ਪੇਸ਼ ਹੋਏ ਸੀਨੀਅਰ ਐਡਵੋਕੇਟ ਸੰਜੇ ਕੌਸ਼ਲ ਨੇ ਅਦਾਲਤ ਦੇ ਸਾਹਮਣੇ ਉਹ ਅਖ਼ਬਾਰ ਵੀ ਪੇਸ਼ ਕੀਤੇ, ਜਿਨ੍ਹਾਂ ਵਿੱਚ ਆਜ਼ਾਦੀ ਦਿਹਾੜੇ ’ਤੇ ਦਿੱਤੇ ਗਏ ਪੂਰੇ ਪੰਨੇ ਦੇ ਇਸ਼ਤਿਹਾਰ ਛਪੇ ਸਨ। ਉਨ੍ਹਾਂ ਦੋਸ਼ ਲਾਇਆ ਕਿ ਇਹ ਇਸ਼ਤਿਹਾਰ ਅਦਾਲਤੀ ਹੁਕਮਾਂ ਦੇ ਉਲਟ ਜਾ ਕੇ ਜਨਤਾ ਦੇ ਪੈਸੇ ਦੀ ਅਣਉਚਿਤ ਵਰਤੋਂ ਕਰਨ ਦੀ ਕੋਸ਼ਿਸ਼ ਹਨ।

Advertisement

ਅਦਾਲਤ ਨੇ ਨੋਟ ਕੀਤਾ ਕਿ 1 ਸਤੰਬਰ ਨੂੰ ਸੂਬਾ ਸਰਕਾਰ ਵੱਲੋਂ ਦਾਇਰ ਕੀਤੀ ਗਈ ਅਪੀਲ (SLP) ਵਿੱਚ ਰਜਿਸਟਰੀ ਵੱਲੋਂ ਲਗਾਈਆਂ ਗਈਆਂ ਤਰੁਟੀਆਂ (Defects) ਨੂੰ ਹਾਲੇ ਤੱਕ ਦੂਰ ਨਹੀਂ ਕੀਤਾ ਗਿਆ। ਪਟੀਸ਼ਨਰਾਂ ਨੇ ਦੋਸ਼ ਲਾਇਆ ਕਿ ਸਰਕਾਰ ਮਾਮਲੇ ਨੂੰ ਲਮਕਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ’ਤੇ ਬੈਂਚ ਨੇ ਸਖ਼ਤ ਰੁੱਖ ਅਪਣਾਉਂਦਿਆਂ ਕਿਹਾ, “ਜਿੱਥੇ ਸਾਰੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹਿੱਤ ਜੁੜੇ ਹੋਣ, ਉੱਥੇ ਸਰਕਾਰ ਤੋਂ ਕਾਨੂੰਨੀ ਚਾਰਾਜੋਈ ਵਿੱਚ ਤੇਜ਼ੀ ਦੀ ਉਮੀਦ ਕੀਤੀ ਜਾਂਦੀ ਹੈ। ਅੱਜ ਤੱਕ ਮੁੱਖ ਸਕੱਤਰ ਵੱਲੋਂ ਅਦਾਲਤੀ ਹੁਕਮਾਂ ਦੀ ਪਾਲਣਾ ਸਬੰਧੀ ਕੋਈ ਹਲਫ਼ਨਾਮਾ (Affidavit of compliance) ਦਾਇਰ ਨਹੀਂ ਕੀਤਾ ਗਿਆ ਹੈ।”

ਬੈਂਚ ਨੇ ਸਪੱਸ਼ਟ ਕੀਤਾ, “ਹਾਲਾਂਕਿ ਅਸੀਂ ਅਪੀਲ ਕਰਨ ਦੇ ਸਰਕਾਰ ਦੇ ਕਾਨੂੰਨੀ ਹੱਕ ਦਾ ਸਤਿਕਾਰ ਕਰਦੇ ਹਾਂ, ਪਰ ਇਹ ਹੱਕ ਨਿਰਪੱਖ ਤਰੀਕੇ ਨਾਲ ਵਰਤਿਆ ਜਾਣਾ ਚਾਹੀਦਾ ਹੈ। ਇਸ ਮਕਸਦ ਲਈ ਅਦਾਲਤੀ ਕਾਰਵਾਈ ਨੂੰ ਅਣਮਿੱਥੇ ਸਮੇਂ ਲਈ ਨਹੀਂ ਟਾਲਿਆ ਜਾ ਸਕਦਾ।”

ਹਾਈ ਕੋਰਟ ਨੇ ਨਿਰਦੇਸ਼ ਦਿੱਤਾ ਕਿ ਜੇਕਰ ਪੰਜਾਬ ਸਰਕਾਰ ਨੂੰ ਸੁਪਰੀਮ ਕੋਰਟ ਤੋਂ ਕੋਈ ਵਿਸ਼ੇਸ਼ ਰਾਹਤ ਜਾਂ ਸਟੇਅ ਨਹੀਂ ਮਿਲਦਾ, ਤਾਂ ਪੰਜਾਬ ਦੇ ਮੁੱਖ ਸਕੱਤਰ ਨੂੰ ਅਦਾਲਤ ਦੇ ਸਾਹਮਣੇ ਨਿੱਜੀ ਤੌਰ ’ਤੇ ਹਾਜ਼ਰ ਹੋ ਕੇ ਜਵਾਬਦੇਹੀ ਦੇਣੀ ਪਵੇਗੀ।

Advertisement
×