DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab DA Arrears: ਡੀ ਏ ਦੇ ਹੁਕਮਾਂ ਖ਼ਿਲਾਫ਼ Supreme Court ਦਾ ਰੁਖ਼ ਕਰੇਗੀ ਪੰਜਾਬ ਸਰਕਾਰ

ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਖ਼ਿਲਾਫ਼ ਅਗਲੇ ਦੋ ਦਿਨਾਂ ਅੰਦਰ ਪਟੀਸ਼ਨ ਦਾਇਰ ਕਰੇਗੀ ‘ਆਪ’ ਸਰਕਾਰ; ਮੁਲਾਜ਼ਮਾਂ ਵੱਲੋਂ 8 ਸਤੰਬਰ ਨੂੰ ਸਮੂਹਿਕ ਛੁੱਟੀ ਲੈਣ ਦਾ ਕੀਤਾ ਗਿਆ ਹੈ ਐਲਾਨ

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement

Punjab DA Arrears: ਪੰਜਾਬ ਸਰਕਾਰ ਸਰਕਾਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (ਡੀ ਏ) ਨਾਲ ਸਬੰਧਤ ਮਾਮਲੇ ਵਿੱਚ ਹਾਈ ਕੋਰਟ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਣ ਦੀ ਤਿਆਰੀ ਕਰ ਰਹੀ ਹੈ।

ਸੂਤਰਾਂ ਤੋਂ ਪਤਾ ਲੱਗਿਆ ਹੈ ਕਿ ਪੰਜਾਬ ਸਰਕਾਰ ਅਗਲੇ ਇੱਕ-ਦੋ ਦਿਨਾਂ ਵਿੱਚ ਹੀ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਖ਼ਲ ਕਰ ਸਕਦੀ ਹੈ। ਇਸ ਤੋਂ ਪਹਿਲਾਂ 'ਸਾਂਝਾ ਮੁਲਾਜ਼ਮ ਮੰਚ' ਨੇ ਆਪ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਪ੍ਰਦਰਸ਼ਨ ਕਰਨ ਵਾਲੇ ਮੁਲਾਜ਼ਮਾਂ ਵਿਰੁੱਧ ਜਾਰੀ ਕੀਤੇ ਗਏ ਨੋਟਿਸ ਨੂੰ 7 ਸਤੰਬਰ ਤੱਕ ਵਾਪਸ ਲਿਆ ਜਾਵੇ, ਨਹੀਂ ਤਾਂ ਸੂਬੇ ਦੇ ਸਮੂਹ ਮੁਲਾਜ਼ਮ 8 ਸਤੰਬਰ ਨੂੰ ਵੱਡੇ ਪੱਧਰ 'ਤੇ ਸਮੂਹਿਕ ਛੁੱਟੀ 'ਤੇ ਜਾਣਗੇ।

Advertisement

ਜ਼ਿਕਰਯੋਗ ਹੈ ਕਿ 27 ਅਗਸਤ ਨੂੰ ਸਰਕਾਰੀ ਸੇਵਾਵਾਂ ਵਿੱਚ ਵਿਘਨ ਪੈਣ ਦੀਆਂ ਸ਼ਿਕਾਇਤਾਂ ਮਿਲਣ ਤੋਂ ਬਾਅਦ ਸਰਕਾਰ ਨੇ ਬਿਨਾਂ ਇਜਾਜ਼ਤ ਡਿਊਟੀ ਤੋਂ ਗੈਰ-ਹਾਜ਼ਰ ਰਹੇ ਮੁਲਾਜ਼ਮਾਂ ਦਾ ਰਿਕਾਰਡ ਤਲਬ ਕੀਤਾ ਸੀ।

Advertisement

ਮੁਲਾਜ਼ਮਾਂ ਨੇ ਆਪਣੇ ਲੰਬੇ ਸਮੇਂ ਤੋਂ ਬਕਾਇਆ ਡੀਏ ਦੀ ਮੰਗ ਨੂੰ ਲੈ ਕੇ ਸੰਘਰਸ਼ ਨੂੰ ਹੋਰ ਤੇਜ਼ ਕਰਦਿਆਂ ਅੱਗੇ ਦਾ ਪ੍ਰੋਗਰਾਮ ਉਲੀਕਿਆ ਹੈ ਜਿਸ ਅਨੁਸਾਰ 6 ਸਤੰਬਰ ਨੂੰ ਪੰਜਾਬ ਭਰ ਵਿੱਚ ਜ਼ਿਲ੍ਹਾ ਪੱਧਰੀ ਮੀਟਿੰਗਾਂ ਕੀਤੀਆਂ ਜਾਣਗੀਆਂ। 12 ਅਤੇ 13 ਸਤੰਬਰ ਨੂੰ ਵੱਖ-ਵੱਖ ਕੈਬਨਿਟ ਮੰਤਰੀਆਂ ਦੀਆਂ ਰਿਹਾਇਸ਼ਾਂ ਦਾ ਘਿਰਾਉ ਕੀਤਾ ਜਾਵੇਗਾ।

19 ਅਤੇ 20 ਸਤੰਬਰ ਨੂੰ ਬਾਕੀ ਰਹਿੰਦੇ ਵਿਧਾਇਕਾਂ ਅਤੇ ਮੰਤਰੀਆਂ ਨੂੰ ਘੇਰਿਆ ਜਾਵੇਗਾ।

30 ਸਤੰਬਰ ਨੂੰ ਚੰਡੀਗੜ੍ਹ ਵਿਖੇ ਮੁਲਾਜ਼ਮਾਂ ਵੱਲੋਂ ਆਪਣਾ ਖ਼ੁਦ ਦਾ 'ਵਿਧਾਨ ਸਭਾ ਸੈਸ਼ਨ' ਲਗਾਇਆ ਜਾਵੇਗਾ, ਜਿਸ ਵਿੱਚ ਆਗੂਆਂ ਨੂੰ ਸਵਾਲ ਕੀਤੇ ਜਾਣਗੇ। 10 ਅਕਤੂਬਰ ਨੂੰ ਸੰਗਰੂਰ ਵਿਖੇ ਇੱਕ ਵਿਸ਼ਾਲ ਰੈਲੀ ਕੀਤੀ ਜਾਵੇਗੀ।

21 ਅਤੇ 22 ਅਕਤੂਬਰ ਨੂੰ ਪੰਜਾਬ ਭਰ ਦੇ ਸਰਕਾਰੀ ਮੁਲਾਜ਼ਮ ਲਗਾਤਾਰ ਦੋ ਦਿਨਾਂ ਲਈ ਸਮੂਹਿਕ ਛੁੱਟੀ 'ਤੇ ਜਾਣਗੇ। ਮੁਲਾਜ਼ਮਾਂ ਦਾ ਇਹ ਅੰਦੋਲਨ ਪੰਜਾਬ ਦੀ ਆਪ ਸਰਕਾਰ ਖ਼ਿਲਾਫ਼ ਹੈ।

ਇਹ ਵੀ ਪੜ੍ਹੋ: Punjab DA Arrears: ਜੇ ਪੰਜਾਬ ਦੇ ਮੁਲਾਜ਼ਮ ਸੰਪਰਕ ਕਰਨਗੇ ਤਾਂ ਸਰਕਾਰ ਨਾਲ ਗੱਲਬਾਤ ਕਰਾਂਗਾ: Gulab Chand Kataria

Advertisement
×