ਪੰਜਾਬ ’ਚ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ 31 ਜੁਲਾਈ ਨੂੰ ਛੁੱਟੀ ਦਾ ਐਲਾਨ
ਪੰਜਾਬ ਸਰਕਾਰ ਨੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਦੇ ਮੌਕੇ 31 ਜੁਲਾਈ ਵੀਰਵਾਰ ਨੂੰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਇਹ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਪੰਜਾਬ ਦੇ ਸਕੂਲਾਂ ਕਾਲਜਾਂ ਵਿੱਚ 31 ਜੁਲਾਈ ਦੀ ਛੁੱਟੀ ਰਹੇਗੀ, ਜਿਸ ਬਾਰੇ ਪੰਜਾਬ ਸਰਕਾਰ ਨੇ ਅੱਜ ਅਧਿਕਾਰਤ ਤੌਰ ’ਤੇ ਨੋਟੀਫਿਕੇਸ਼ਨ ਜਾਰੀ ਵੀ ਕਰ ਦਿੱਤਾ ਹੈ।
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਦੱਸਿਆ ਹੈ ਕਿ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ 31 ਜੁਲਾਈ, 2025 (ਵੀਰਵਾਰ) ਨੂੰ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਦੇ ਵਿੱਚ ਰਾਖਵੀਂ ਦੀ ਬਜਾਏ ਗਜ਼ਟਿਡ ਛੁੱਟੀ ਹੋਵੇਗੀ।
ਅਰੋੜਾ ਨੇ ਦੱਸਿਆ ਕਿ ਭਵਾਨੀਗੜ੍ਹ-ਸੁਨਾਮ-ਭੀਖੀ ਤੋਂ ਕੋਟਸ਼ਮੀਰ ਤੱਕ ਸੜਕ ਦਾ ਨਾਂ ਵੀ ਸ਼ਹੀਦ ਊਧਮ ਸਿੰਘ ਦੇ ਨਾਮ ’ਤੇ ਹੋਵੇਗਾ। ਉਨ੍ਹਾਂ ਦੱਸਿਆ ਕਿ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ 31 ਜੁਲਾਈ ਨੂੰ ਸੁਨਾਮ ਵਿਖੇ ਸ਼ਹੀਦੀ ਦਿਹਾੜੇ ਮੌਕੇ ਹੋਣ ਵਾਲੇ ਸਮਾਗਮਾਂ ਵਿੱਚ ਸ਼ਾਮਲ ਹੋਣਗੇ।