DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab Drug Death: ਦਲਜੀਤ ਸਿੰਘ ਦੇ ਪਰਿਵਾਰ ਨੂੰ ਹਰ ਤਰ੍ਹਾਂ ਦੀ ਕਾਨੂੰਨੀ ਮਦਦ ਦੇਵਾਂਗੇ: ਸੁਖਬੀਰ ਬਾਦਲ

ਅਕਾਲੀ ਦਲ ਦੇ ਪ੍ਰਧਾਨ ਨੇ ਭੰਮੇ ਕਲਾਂ ਦੇ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨਾਲ ਕੀਤੀ ਮੁਲਾਕਾਤ; ਪੁਲੀਸ ਤੇ ਪ੍ਰਸ਼ਾਸਨ ’ਤੇ ਪਰਿਵਾਰ ਨੂੰ ਸਮਝੌਤੇ ਲਈ ਮਜਬੂਰ ਕਰਨ ਦੇ ਦੋਸ਼ ਲਾਏ

  • fb
  • twitter
  • whatsapp
  • whatsapp
Advertisement

Punjab Drug Death: ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦੀ ਮੌਤ ਦੇ ਮਾਮਲੇ ਵਿੱਚ ਉਸ ਦੀ ਭੈਣ ਅਮਰਜੀਤ ਕੌਰ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਅੱਜ ਚੰਡੀਗੜ੍ਹ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ। ਸ੍ਰੀ ਬਾਦਲ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਭਰੋਸਾ ਦਿੱਤਾ ਕਿ ਉਹ ਇਨਸਾਫ਼ ਮਿਲਣ ਤੱਕ ਪਰਿਵਾਰ ਦੇ ਨਾਲ ਖੜ੍ਹੇ ਰਹਿਣਗੇ ਅਤੇ ਹਰ ਤਰ੍ਹਾਂ ਦੀ ਕਾਨੂੰਨੀ ਮਦਦ ਮੁਹੱਈਆ ਕਰਵਾਉਣਗੇ।

Advertisement

Advertisement

ਸੁਖਬੀਰ ਬਾਦਲ ਨੇ ਐਕਸ ’ਤੇ ਪਾਈ ਪੋਸਟ ਵਿੱਚ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਪੁਲੀਸ ਦੀ ਅਸੰਵੇਦਨਸ਼ੀਲਤਾ ਕਾਰਨ ਪਰਿਵਾਰ ਦੁੱਖ ਝੱਲ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੁਲੀਸ ਅਤੇ ਪ੍ਰਸ਼ਾਸਨ ਪਰਿਵਾਰ ਨੂੰ ਸਮਝੌਤੇ ਲਈ ਮਜਬੂਰ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਇਨਸਾਫ਼ ਮਿਲਣ ਤੱਕ ਇਸ ਮਾਮਲੇ ਦੀ ਪੈਰਵੀ ਕਰਦਾ ਰਹੇਗਾ ਅਤੇ ਨਸ਼ਾ ਤਸਕਰਾਂ, ਨਸ਼ਾ ਵੇਚਣ ਵਾਲਿਆਂ ਅਤੇ ਉਨ੍ਹਾਂ ਦੀ ਸਰਪ੍ਰਸਤੀ ਕਰਨ ਵਾਲੇ ਸਿਆਸਤਦਾਨਾਂ ਨੂੰ ਬੇਨਕਾਬ ਕੀਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਦਲਜੀਤ ਸਿੰਘ ਦੀ 27 ਅਕਤੂਬਰ ਨੂੰ ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਮੌਤ ਹੋ ਗਈ ਸੀ। ਪੋਸਟਮਾਰਟਮ ਤੋਂ ਬਾਅਦ ਉਸ ਦੀ ਮ੍ਰਿਤਕ ਦੇਹ ਏਮਜ਼ ਬਠਿੰਡਾ ਦੀ ਮੋਰਚਰੀ ਵਿੱਚ ਰੱਖੀ ਹੋਈ ਹੈ। ਪਰਿਵਾਰਕ ਮੈਂਬਰਾਂ ਦੀ ਸਹਿਮਤੀ ਨਾ ਹੋਣ ਕਾਰਨ ਹਾਲੇ ਤੱਕ ਉਸ ਦਾ ਸਸਕਾਰ ਨਹੀਂ ਕੀਤਾ ਗਿਆ।

Advertisement
×