DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab Elections: ਭਾਜਪਾ ਵੱਲੋਂ ‘ਰਵਿਦਾਸੀਆ ਭਾਈਚਾਰੇ’ ਤੱਕ ਪਹੁੰਚ ਬਣਾਉਣ ਦੀਆਂ ਕੋਸ਼ਿਸ਼ਾਂ ਤੇਜ਼

ਨਿਤਿਨ ਨਬੀਨ ਨੇ ਗੁਰੂ ਰਵਿਦਾਸ ਦੀਆਂ ਸਿੱਖਿਆਵਾਂ ਦੀ ਕੀਤੀ ਸ਼ਲਾਘਾ

  • fb
  • twitter
  • whatsapp
  • whatsapp
featured-img featured-img
ਨਿਤਿਨ ਨਬੀਨ
Advertisement

ਪੰਜਾਬ ਅਤੇ ਉੱਤਰ ਪ੍ਰਦੇਸ਼ ਸਮੇਤ ਪੰਜ ਸੂਬਿਆਂ ਦੀਆਂ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਭਾਰਤੀ ਜਨਤਾ ਪਾਰਟੀ (ਬੀ.ਜੇ.ਪੀ.) ਨੇ ਵੱਡੀ ਦਲਿਤ ਪਹੁੰਚ ਮੁਹਿੰਮ ਸ਼ੁਰੂ ਕੀਤੀ ਹੈ। ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਸਿੱਖਿਆਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਿਦੇਸ਼ੀ ਹਮਲਿਆਂ ਦੇ ਦੌਰ ਵਿੱਚ ਗੁਰੂ ਜੀ ਦੇ ਵਿਚਾਰਾਂ ਅਤੇ ਆਦਰਸ਼ਾਂ ਨੇ ਭਾਰਤੀ ਸਮਾਜ ਅਤੇ ਇਸ ਦੀਆਂ ਸਨਾਤਨ ਪਰੰਪਰਾਵਾਂ ਦੀ ਰੱਖਿਆ ਕੀਤੀ।

ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਦੇ ਹਿੱਸੇ ਵਜੋਂ ਇੱਥੇ ਕਰਵਾਏ ਗਏ ‘ਸਮਰਸਤਾ ਸੰਕਲਪ ਦਿਵਸ’ ਦੌਰਾਨ ਬੋਲਦਿਆਂ ਨਬੀਨ ਨੇ ਧਰਮ ਪਰਿਵਰਤਨ ਦੇ ਮੁੱਦੇ ’ਤੇ ਤਿੱਖਾ ਹਮਲਾ ਬੋਲਿਆ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ‘ਵਧ ਰਹੇ ਧਰਮ ਪਰਿਵਰਤਨ’ ਦੇ ਮੁੱਦੇ ਨੂੰ ਭਾਜਪਾ ਨੇ ਆਉਂਦੀਆਂ ਚੋਣਾਂ ਲਈ ਆਪਣੇ ਪੰਜ ਮੁੱਖ ਚੋਣ ਮੁੱਦਿਆਂ ਵਿੱਚ ਸ਼ਾਮਲ ਕੀਤਾ ਹੈ।

Advertisement

ਇਸ ਸਮਾਗਮ ਦਾ ਮੁੱਖ ਆਕਰਸ਼ਣ ਗੁਰੂ ਰਵਿਦਾਸ ਜੀ ਦੇ ਜਨਮ ਅਸਥਾਨ ਵਾਰਾਣਸੀ (ਸੀਰ ਗੋਵਰਧਨਪੁਰ) ਤੋਂ ਪਵਿੱਤਰ ਮਿੱਟੀ ਦੇ ਕਲਸ਼ਾਂ ਨੂੰ ਦਿੱਲੀ ਅਤੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਲੈ ਕੇ ਜਾਣ ਦੀ ਮੁਹਿੰਮ ਦੀ ਸ਼ੁਰੂਆਤ ਸੀ। ਪੰਜਾਬ ਵਿੱਚ, ਜੋ ਕਿ ਰਵਿਦਾਸੀਆ ਭਾਈਚਾਰੇ ਦੇ ਸਭ ਤੋਂ ਵੱਡੇ ਧਾਰਮਿਕ ਕੇਂਦਰ ਡੇਰਾ ਸੱਚਖੰਡ ਬੱਲਾਂ ਦਾ ਘਰ ਹੈ, ਇਹ ‘ਕਲਸ਼ ਯਾਤਰਾ’ 1 ਅਗਸਤ ਨੂੰ ਲਾਲੜੂ ਰਾਹੀਂ ਦਾਖਲ ਹੋਈ ਸੀ ਅਤੇ ਹੁਣ ਪੂਰੇ ਸੂਬੇ ਵਿੱਚ ਲਿਜਾਈ ਜਾ ਰਹੀ ਹੈ।

Advertisement

ਭਾਜਪਾ ਲਈ ਇਸ ਭਾਈਚਾਰੇ ਦੀ ਸਿਆਸੀ ਅਹਿਮੀਅਤ ਦਾ ਅੰਦਾਜ਼ਾ ਇਸ ਗੱਲ ਤੋਂ ਵੀ ਲਗਾਇਆ ਜਾ ਸਕਦਾ ਹੈ ਕਿ ਜੁਲਾਈ ਮਹੀਨੇ ਵਿੱਚ ਪੰਜਾਬ ਦੌਰੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡੇਰਾ ਸੱਚਖੰਡ ਬੱਲਾਂ ਦੇ ਮੁੱਖੀ ਸੰਤ ਨਿਰੰਜਨ ਦਾਸ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਸੀ। ਪੰਜਾਬ ਵਿੱਚ ਦਲਿਤ ਆਬਾਦੀ ਲਗਭਗ 32 ਫ਼ੀਸਦੀ ਹੈ, ਜੋ ਕਿ ਦੇਸ਼ ਦੇ ਕਿਸੇ ਵੀ ਸੂਬੇ ਨਾਲੋਂ ਸਭ ਤੋਂ ਵੱਧ ਹੈ, ਅਤੇ ਰਵਿਦਾਸੀਆ ਭਾਈਚਾਰਾ ਇਸ ਦਾ ਇੱਕ ਵੱਡਾ ਹਿੱਸਾ ਹੈ।

Advertisement
×