DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab Elections: ਭਾਜਪਾ ਨੇ ਈਡੀ ਅਤੇ ਸੀਬੀਆਈ ਦੇ ਛਾਪਿਆਂ ਨਾਲ ਪੰਜਾਬ ਵਿੱਚ ਚੋਣ ਮੁਹਿੰਮ ਦੀ ਕੀਤੀ ਸ਼ੁਰੂਆਤ: ਭਗਵੰਤ ਮਾਨ

ਹਰ ਤਰ੍ਹਾਂ ਦੀ ਜਾਂਚ ਵਿੱਚ ਸ਼ਾਮਲ ਹੋਣ ਲਈ ਤਿਆਰ

  • fb
  • twitter
  • whatsapp
  • whatsapp
featured-img featured-img
ਮੁੱਖ ਮੰਤਰੀ ਪੰਜਾਬ ਭਗਵੰਤ ਮਾਨ । ਫਾਈਲ ਫੋਟੋ
Advertisement

ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਈਡੀ (ED) ਅਤੇ ਸੀਬੀਆਈ (CBI) ਵੱਲੋਂ ਕੀਤੀ ਗਈ ਛਾਪੇਮਾਰੀ ਨੂੰ ਲੈ ਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ਨੂੰ ਮੋੜਵਾਂ ਜਵਾਬ ਦਿੱਤਾ। ਭਗਵੰਤ ਮਾਨ ਨੇ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਜਪਾ ਨੇ ਪੰਜਾਬ ਵਿੱਚ ਈਡੀ ਅਤੇ ਸੀਬੀਆਈ ਦੇ ਛਾਪਿਆਂ ਨਾਲ ਆਪਣੀ ਚੋਣ ਮੁਹਿੰਮ ਦੀ ਸ਼ੁਰੂਆਤ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਭਾਜਪਾ ਵੱਲੋਂ ਚੋਣਾਂ ਵਾਲੇ ਸੂਬਿਆਂ ਵਿੱਚ ਈਡੀ ਅਤੇ ਸੀਬੀਆਈ ਦੇ ਛਾਪਿਆਂ ਨਾਲ ਹੀ ਚੋਣ ਮੁਹਿੰਮ ਸ਼ੁਰੂ ਕੀਤੀ ਗਈ ਸੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੱਛਮੀ ਬੰਗਾਲ ਵਿੱਚ ਮਮਤਾ ਬਨਰਜੀ ਦੇ ਸਾਥੀਆਂ ਉੱਤੇ ਛਾਪੇਮਾਰੀ ਕਰਵਾਈ ਗਈ, ਦਿੱਲੀ ਵਿੱਚ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਹੋਰ ਕਈ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਨਿਸ਼ਾਨਾ ਬਣਾਇਆ ਗਿਆ। ਇਸ ਤੋਂ ਪਹਿਲਾਂ ਛੱਤੀਸਗੜ੍ਹ, ਹਰਿਆਣਾ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਵਿੱਚ ਵੀ ਇਸੇ ਤਰ੍ਹਾਂ ਛਾਪੇਮਾਰੀਆਂ ਕਰਵਾਈਆਂ ਗਈਆਂ।

Advertisement

ਉਨ੍ਹਾਂ ਕਿਹਾ ਕਿ ਅਦਾਲਤਾਂ ਵਿੱਚ ਪਹਿਲਾਂ ਵੀ ਲੰਬੇ ਸਮੇਂ ਤੋਂ ਕੇਸ ਲਟਕਦੇ ਆ ਰਹੇ ਹਨ ਜਿਨ੍ਹਾਂ ਦਾ ਨਿਪਟਾਰਾ ਨਹੀਂ ਹੋ ਰਿਹਾ, ਪਰ ਇਹ ਮਾਮਲਾ ਰਾਤੋ-ਰਾਤ ਸੀਬੀਆਈ ਨੂੰ ਸੌਂਪ ਦਿੱਤਾ ਗਿਆ ਅਤੇ ਸੀਬੀਆਈ ਨੇ ਵੀ ਤੁਰੰਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ। ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਇਹ ਪੰਜਾਬ ਦੀ ਆਪ ਸਰਕਾਰ ਨੂੰ ਜਾਣ-ਬੁੱਝ ਕੇ ਤੰਗ-ਪਰੇਸ਼ਾਨ ਅਤੇ ਬਦਨਾਮ ਕਰਨ ਲਈ ਕੀਤਾ ਜਾ ਰਿਹਾ ਹੈ।

Advertisement

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਹਰ ਕਿਸਮ ਦੀ ਜਾਂਚ ਵਿੱਚ ਸ਼ਾਮਲ ਹੋਣ ਲਈ ਤਿਆਰ ਹੈ, ਪਰ ਜਦੋਂ ਸੰਮਨ ਸਹੀ ਚੈਨਲ ਰਾਹੀਂ ਉਨ੍ਹਾਂ ਤੱਕ ਪਹੁੰਚਣਗੇ, ਤਾਂ ਹੀ ਉਹ ਜਾਂਚ ਵਿੱਚ ਸ਼ਾਮਲ ਹੋਣਗੇ।

Advertisement
×