DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab Employees Strike: ਪੰਜਾਬ ਸਰਕਾਰ ਤੇ ਮੁਲਾਜ਼ਮਾਂ ਵਿਚਾਲੇ ਗੱਲਬਾਤ ਫੇਲ੍ਹ; ਹੜਤਾਲ ਸ਼ੁੱਕਰਵਾਰ ਤੱਕ ਵਧੀ

ਸਰਕਾਰ ਨਾਲ ਮੀਟਿੰਗ ਰਹੀ ਬੇਸਿੱਟਾ; ਮੰਗਾਂ ਨਾ ਮੰਨੇ ਜਾਣ ’ਤੇ ਮੁਲਾਜ਼ਮਾਂ ਨੇ ਸੰਘਰਸ਼ ਵਧਾਇਆ

  • fb
  • twitter
  • whatsapp
  • whatsapp
featured-img featured-img
Tribune Photo: Rajesh Sachar
Advertisement

ਸਰਕਾਰ ਨਾਲ ਗੱਲਬਾਤ ਫ਼ੇਲ੍ਹ ਹੋਣ ਤੋਂ ਬਾਅਦ ਪੰਜਾਬ ਸਰਕਾਰ ਦੇ ਮਨਿਸਟਰੀਅਲ ਮੁਲਾਜ਼ਮਾਂ ਦੀ ਹੜਤਾਲ ਹੁਣ ਸ਼ੁੱਕਰਵਾਰ ਤੱਕ ਜਾਰੀ ਰਹੇਗੀ।

ਇਸ ਤੋਂ ਪਹਿਲਾਂ ਮੰਗਲਵਾਰ ਨੂੰ ਚੰਡੀਗੜ੍ਹ ਅਤੇ ਮੁਹਾਲੀ ਦੇ ਦਫ਼ਤਰਾਂ ਵਿੱਚ ਮਨਿਸਟਰੀਅਲ ਅਮਲੇ ਵੱਲੋਂ ਕਲਮ-ਛੋੜ (ਪੈੱਨ-ਡਾਊਨ) ਹੜਤਾਲ ਅਤੇ ਜ਼ਿਲ੍ਹਿਆਂ ਵਿੱਚ ਸਮੂਹਿਕ ਛੁੱਟੀ (ਮਾਸ ਕੈਜ਼ੂਅਲ ਲੀਵ) ’ਤੇ ਜਾਣ ਕਾਰਨ ਪੰਜਾਬ ਸਰਕਾਰ ਦੇ ਸਾਰੇ ਦਫ਼ਤਰਾਂ ਵਿੱਚ ਕੰਮ-ਕਾਜ ਠੱਪ ਰਿਹਾ।

Advertisement

ਦੋ ਹਫ਼ਤਿਆਂ ਤੋਂ ਵੀ ਘੱਟ ਸਮੇਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਸਰਕਾਰੀ ਮੁਲਾਜ਼ਮਾਂ ਦਾ ਇਹ ਦੂਜਾ ਵੱਡਾ ਸੰਘਰਸ਼ ਹੈ। ਮੰਗਲਵਾਰ ਨੂੰ ਸਾਰੇ ਵਿਭਾਗਾਂ ਵਿੱਚ ਸਿਰਫ਼ ਮਨਿਸਟਰੀਅਲ ਅਮਲੇ ਨੇ ਹੀ ਪ੍ਰਦਰਸ਼ਨ ਕੀਤਾ, ਹਾਲਾਂਕਿ ਬੱਸਾਂ ਆਮ ਵਾਂਗ ਚੱਲੀਆਂ ਅਤੇ ਸਕੂਲ ਤੇ ਸਿਹਤ ਸੰਸਥਾਵਾਂ ਖੁੱਲ੍ਹੀਆਂ ਰਹੀਆਂ, ਪਰ ਇਨ੍ਹਾਂ ਸੰਸਥਾਵਾਂ ਵਿੱਚ ਵੀ ਸਿਰਫ਼ ਮਨਿਸਟਰੀਅਲ ਸਟਾਫ਼ ਨੇ ਕੋਈ ਕੰਮ ਨਹੀਂ ਕੀਤਾ।

Advertisement

ਸਕੱਤਰੇਤ, ਮਿੰਨੀ ਸਕੱਤਰੇਤ ਅਤੇ ਚੰਡੀਗੜ੍ਹ ਤੇ ਮੁਹਾਲੀ ਵਿੱਚ ਸਥਿਤ ਸਾਰੇ ਡਾਇਰੈਕਟੋਰੇਟਾਂ ਵਿੱਚ ਮੁਲਾਜ਼ਮਾਂ ਨੇ ਸਵੇਰੇ ਹੀ ਕੰਮ ਕਰਨ ਤੋਂ ਨਾਂਹ ਕਰ ਦਿੱਤੀ ਅਤੇ ਦਫ਼ਤਰਾਂ ਬਾਹਰ ਇਕੱਠੇ ਹੋ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਇੱਥੇ ਸਕੱਤਰੇਤ ਵਿੱਚ ਰੋਸ ਬੈਜ ਲਗਾ ਕੇ ਵੱਡੀ ਗਿਣਤੀ ਵਿੱਚ ਮੁਲਾਜ਼ਮ ਪ੍ਰਦਰਸ਼ਨ ਕਰਨ ਲਈ ਇਕੱਠੇ ਹੋਏ।

ਮੁਲਾਜ਼ਮਾਂ ਦੀ ਮੁੱਖ ਮੰਗ ਹੈ ਕਿ ਸੂਬਾ ਸਰਕਾਰ ਵੱਲੋਂ 27 ਅਗਸਤ ਨੂੰ ਰੋਸ ਪ੍ਰਦਰਸ਼ਨ ਲਈ ਲਈ ਗਈ ਉਨ੍ਹਾਂ ਦੀ ਸਮੂਹਿਕ ਛੁੱਟੀ ਨੂੰ “ਗ਼ੈਰ-ਅਧਿਕਾਰਤ ਛੁੱਟੀ” ਕਰਾਰ ਦੇਣ ਵਾਲੇ ਪੱਤਰ ਨੂੰ ਤੁਰੰਤ ਵਾਪਸ ਲਿਆ ਜਾਵੇ ਅਤੇ ਉਨ੍ਹਾਂ ਦੇ ਆਗੂ ਸੁਸ਼ੀਲ ਕੁਮਾਰ ਫੌਜੀ ਦਾ ਤਬਾਦਲਾ ਸਕੱਤਰੇਤ ਤੋਂ ਮੁਹਾਲੀ ਦੇ ਇੱਕ ਦਫ਼ਤਰ ਵਿੱਚ ਕਰਨ ਦੇ ਫ਼ੈਸਲੇ ਨੂੰ ਰੱਦ ਕੀਤਾ ਜਾਵੇ। ਉਨ੍ਹਾਂ ਮੰਗ ਕੀਤੀ ਕਿ 27 ਅਗਸਤ ਨੂੰ ਸਮੂਹਿਕ ਛੁੱਟੀ ‘ਤੇ ਜਾਣ ਵਾਲੇ ਮੁਲਾਜ਼ਮਾਂ ਨੂੰ ਕੋਈ ਵੀ ਕਾਰਨ ਦੱਸੋ ਨੋਟਿਸ ਨਾ ਜਾਰੀ ਕੀਤਾ ਜਾਵੇ।

ਜਿਵੇਂ ਹੀ ਪ੍ਰਦਰਸ਼ਨ ਨੇ ਜ਼ੋਰ ਫੜਿਆ, ਯੂਨੀਅਨ ਆਗੂਆਂ ਨੂੰ ਮੰਗਲਵਾਰ ਦੁਪਹਿਰ ਨੂੰ ਜਨਰਲ ਪ੍ਰਸ਼ਾਸਨ ਦੇ ਪ੍ਰਮੁੱਖ ਸਕੱਤਰ ਕੇ.ਕੇ. ਯਾਦਵ ਨਾਲ ਮੀਟਿੰਗ ਲਈ ਸੱਦਿਆ ਗਿਆ। ਮੀਟਿੰਗ ਤੋਂ ਬਾਅਦ ਆਗੂਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਬਿਨਾਂ ਸਰਕਾਰ ਵੱਲੋਂ ਪੱਤਰ ਵਾਪਸ ਲਏ ਸਿਰਫ਼ ਆਪਣਾ ਪ੍ਰਦਰਸ਼ਨ ਵਾਪਸ ਲੈਣ ਲਈ ਕਿਹਾ ਗਿਆ ਸੀ।

ਕੁਝ ਮੁਲਾਜ਼ਮਾਂ ਨੇ ਮੋਹਣਜੀਤ ਸਿੰਘ ਦੇ ਸਮਰਥਨ ਵਿੱਚ ਇੱਕ ਦਿਨ ਦੀ ਭੁੱਖ ਹੜਤਾਲ ਵੀ ਕੀਤੀ, ਜਿਸ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਸੰਗਰੂਰ ਦੇ ਸ਼ੈਲਟਨ ਪਿੰਡ ਵਿੱਚ ਹੋਏ ਪ੍ਰੋਗਰਾਮ ਦੌਰਾਨ ‘ਆਪ’ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਨ ਕਾਰਨ ਪੁਲੀਸ ਵੱਲੋਂ ਕਥਿਤ ਤੌਰ ’ਤੇ ਚੁੱਕ ਕੇ ਤਸ਼ੱਦਦ ਦਾ ਸ਼ਿਕਾਰ ਬਣਾਇਆ ਗਿਆ ਸੀ।

Advertisement
×