DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Punjab Flood Control: ਜਲ ਸਰੋਤ ਮੰਤਰੀ ਬਰਿੰਦਰ ਗੋਇਲ ਅੱਜ ਕਰਨਗੇ ਮਾਧੋਪੁਰ ਅਤੇ ਰਣਜੀਤ ਸਾਗਰ ਡੈਮ ਦਾ ਦੌਰਾ

ਅਧਿਕਾਰੀਆਂ ਨਾਲ ਪਾਣੀ ਦੇ ਪੱਧਰ ਅਤੇ ਮੌਜੂਦਾ ਸਥਿਤੀ ਦਾ ਲੈਣਗੇ ਜਾਇਜ਼ਾ

  • fb
  • twitter
  • whatsapp
  • whatsapp
featured-img featured-img
ਜਲ ਸਰੋਤ ਮੰਤਰੀ ਬਰਿੰਦਰ ਗੋਇਲ
Advertisement

​ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਮੌਨਸੂਨ ਸੀਜਨ ਦਾ ਆਮਦ ਨੂੰ ਲੈ ਕੇ ਅੱਜ ਮਾਧੋਪੁਰ ਹੈੱਡਵਰਕਸ ਅਤੇ ਰਣਜੀਤ ਸਾਗਰ ਡੈਮ ਦਾ ਦੌਰਾ ਕੀਤਾ ਜਾਵੇਗਾ।ਇਸ ਦੌਰੇ ਦੌਰਾਨ ਡੈਮ ਵਿੱਚ ਪਾਣੀ ਦੇ ਮੌਜੂਦਾ ਪੱਧਰ ਦਾ ਜਾਇਜ਼ਾ ਲੈਣਗੇ ਅਤੇ ਹੜ੍ਹ ਰੋਕੂ ਪ੍ਰਬੰਧਾਂ ਨੂੰ ਲੈ ਕੇ ਜਲ ਸਰੋਤ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਇੱਕ ਅਹਿਮ ਸਮੀਖਿਆ ਮੀਟਿੰਗ ਵੀ ਕਰਨਗੇ।

ਸਰਕਾਰੀ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕੈਬਨਿਟ ਮੰਤਰੀ ਵੱਲੋਂ ਮੌਨਸੂਨ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਡੈਮ ਦੀ ਸੁਰੱਖਿਆ ਅਤੇ ਪਾਣੀ ਦੀ ਸਥਿਤੀ ਦਾ ਬਾਰੀਕੀ ਨਾਲ ਨਿਰੀਖਣ ਕੀਤਾ ਜਾਵੇਗਾ, ਤਾਂ ਜੋ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਇੰਤਜ਼ਾਮ ਕੀਤੇ ਜਾ ਸਕਣ। ਇਸ ਦੇ ਨਾਲ ਹੀ ਉਹ ਇਲਾਕੇ ਵਿੱਚ ਜਲ ਸਰੋਤ ਵਿਭਾਗ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਜਾਇਜ਼ਾ ਲੈਣਗੇ। ਇਸ ਦੇ ਨਾਲ ਹੀ ਵੱਖ-ਵੱਖ ਪ੍ਰਾਜੈਕਟਾਂ ਦਾ ਉਦਘਾਟਨ ਵੀ ਕਰਨਗੇ।

Advertisement

Advertisement
Advertisement
×