DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Punjab Flood Update: ਦਰਿਆਵਾਂ ’ਤੇ ਬਣੇ ਸਰਕਾਰੀ ਬੰਨ੍ਹ ਪੂਰੀ ਤਰ੍ਹਾਂ ਸੁਰੱਖਿਅਤ ਕਰਾਰ

ਜਲ ਸਰੋਤ ਮੰਤਰੀ ਨੇ ਕੋੲੀ ਵੀ ਦਰਿਆੲੀ ਬੰਨ੍ਹ ਨਾ ਟੁੱਟਣ ਦਾ ਕੀਤਾ ਦਾਅਵਾ
  • fb
  • twitter
  • whatsapp
  • whatsapp
Advertisement
ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹੜ੍ਹਾਂ ਦੀ ਸਥਿਤੀ ਤੋਂ ਜਾਣੂ ਕਰਾਉਂਦਿਆਂ ਦੱਸਿਆ ਕਿ ਦਰਿਆਵਾਂ ’ਤੇ ਬਣੇ ਮੁੱਖ ਸਰਕਾਰੀ ਬੰਨ੍ਹ ਪੂਰੀ ਤਰ੍ਹਾਂ ਸੁਰੱਖਿਅਤ ਹਨ ਅਤੇ ਕੋਈ ਵੀ ਦਰਿਆਈ ਬੰਨ੍ਹ ਨਹੀਂ  ਟੁੱਟਿਆ ਹੈ। ਉਨ੍ਹਾਂ ਕਿਹਾ ਕਿ ਜਿਹੜੇ ਪਿੰਡ ਦਰਿਆਵਾਂ ਵਿੱਚ ਬੈਠੇ ਹਨ ਅਤੇ ਖ਼ੁਦ ਲੋਕਾਂ ਨੇ ਆਰਜ਼ੀ ਬੰਨ੍ਹ ਬਣਾਏ ਹੋਏ ਹਨ, ਉਹ ਪ੍ਰਭਾਵਿਤ ਹੋਏ ਹਨ। ਪੰਜਾਬ ਸਰਕਾਰ ਵੱਲੋਂ ਦਰਿਆਵਾਂ ਦੇ ਬਣਾਏ ਬੰਨ੍ਹ ਪੂਰੀ ਤਰ੍ਹਾਂ ਸੁਰੱਖਿਅਤ ਹਨ। ਦੱਸਣਯੋਗ ਹੈ ਕਿ ਹਰੀਕੇ ਨੇੜੇ ਦਰਿਆ ’ਤੇ ਬਣਿਆ ਇੱਕ ਬੰਨ੍ਹ ਕਮਜ਼ੋਰ ਹੋਣ ਕਰਕੇ ਲੋਕ ਖ਼ੁਦ ਬੰਨ੍ਹ ਮਜ਼ਬੂਤ ਕਰਨ ਵਿੱਚ ਜੁਟੇ ਹੋਏ ਹਨ।

ਗੋਇਲ ਨੇ ਦੱਸਿਆ ਕਿ ਕਪੂਰਥਲਾ, ਫ਼ਾਜ਼ਿਲਕਾ ਅਤੇ ਫ਼ਿਰੋਜ਼ਪੁਰ ਵਿੱਚ 14,200 ਏਕੜ ਫ਼ਸਲ ਹੜ੍ਹਾਂ ਕਾਰਨ ਪ੍ਰਭਾਵਿਤ ਹੋਈ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਵਿੱਚ ਪੈ ਰਹੀ ਬਾਰਸ਼ ਦਾ ਅਸਰ ਪੰਜਾਬ ’ਤੇ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਪੂਰਥਲਾ ਜ਼ਿਲ੍ਹੇ ਵਿੱਚ ਕਈ ਪਿੰਡ ਦਰਿਆਵਾਂ ’ਚ ਹਨ ਅਤੇ ਜਿੱਥੇ ਲੋਕਾਂ ਨੇ ਆਰਜ਼ੀ ਬੰਨ੍ਹ ਬਣਾਏ ਹੋਏ ਹਨ। ਉਨ੍ਹਾਂ ਦੱਸਿਆ ਕਿ ਕਪੂਰਥਲਾ ਜ਼ਿਲ੍ਹੇ ਵਿੱਚ ਤਿੰਨ ਹਜ਼ਾਰ ਏਕੜ ਫ਼ਸਲ ਪ੍ਰਭਾਵਿਤ ਹੋਈ ਹੈ ਅਤੇ 600 ਲੋਕਾਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ’ਚੋਂ ਬਾਹਰ ਕੱਢਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਭੁਲੱਥ ਅਤੇ ਸੁਲਤਾਨਪੁਰ ਲੋਧੀ ਵਿੱਚ ਰਾਹਤ ਅਤੇ ਬਚਾਅ ਕੇਂਦਰ ਬਣਾਏ ਗਏ ਹਨ।

Advertisement

ਜਲ ਸਰੋਤ ਮੰਤਰੀ ਨੇ ਦੱਸਿਆ ਕਿ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਪੰਜ ਪਿੰਡ ਅਤੇ 4800 ਏਕੜ ਫ਼ਸਲ ਪ੍ਰਭਾਵਿਤ ਹੋਈ ਹੈ। ਇਸ ਜ਼ਿਲ੍ਹੇ ਦੇ ਇੱਕ ਪਿੰਡ ਦਾ ਬਾਕੀ ਖ਼ਿੱਤੇ ਨਾਲੋਂ ਸੰਪਰਕ ਟੁੱਟ ਗਿਆ ਹੈ। ਇਸੇ ਤਰ੍ਹਾਂ ਜ਼ਿਲ੍ਹਾ ਫ਼ਾਜ਼ਿਲਕਾ ਵਿੱਚ 6400 ਏਕੜ ਫ਼ਸਲ ਪ੍ਰਭਾਵਿਤ ਹੋਈ ਹੈ। ਗੋਇਲ ਨੇ ਦੱਸਿਆ ਕਿ ਪੰਜਾਬ ਸਰਕਾਰ ਬੀਬੀਐੱਮਬੀ ਨਾਲ ਲਗਾਤਾਰ ਮੀਟਿੰਗਾਂ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਸਰਕਾਰ ਪੂਰੀ ਤਰ੍ਹਾਂ ਤਿਆਰ ਹੈ।

Advertisement
×