Punjab Floods: ਹੜ੍ਹ ਪੀੜਤਾਂ ਲਈ ਆਰਥਿਕ ਸਹਾਇਤਾ ਤੇ ਰਾਹਤ ਸਮੱਗਰੀ ਜਾਰੀ ਰਹੇਗੀ : ਪੀਰਮੁਹੰਮਦ
ਦੀਵਾਲੀ ਦੇ ਪਵਿੱਤਰ ਮੌਕੇ ’ਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਅਤੇ ਕਰਤਾਰ ਆਸਰਾ ਟਰਸਟ ਵੱਲੋਂ ਮਿਲ ਕੇ ਡੇਰਾ ਬਾਬਾ ਨਾਨਕ ਦੇ ਵੱਖ-ਵੱਖ ਪਿੰਡਾਂ ਵਿੱਚ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਰਾਹਤ ਸਮੱਗਰੀ ਵੰਡੀ ਗਈ। ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਕਰਨੈਲ...
Advertisement
ਦੀਵਾਲੀ ਦੇ ਪਵਿੱਤਰ ਮੌਕੇ ’ਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਅਤੇ ਕਰਤਾਰ ਆਸਰਾ ਟਰਸਟ ਵੱਲੋਂ ਮਿਲ ਕੇ ਡੇਰਾ ਬਾਬਾ ਨਾਨਕ ਦੇ ਵੱਖ-ਵੱਖ ਪਿੰਡਾਂ ਵਿੱਚ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਰਾਹਤ ਸਮੱਗਰੀ ਵੰਡੀ ਗਈ।
ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਕਰਨੈਲ ਸਿੰਘ ਪੀਰਮੁਹੰਮਦ ਨੇ ਦੱਸਿਆ ਕਿ ਇਸ ਮੌਕੇ ’ਤੇ 15 ਪਰਿਵਾਰਾਂ ਨੂੰ ਆਰਥਿਕ ਸਹਾਇਤਾ ਦੇ ਤੌਰ ’ਤੇ 11 ਹਜ਼ਾਰ ਰੁਪਏ ਦਿੱਤੇ ਗਏ ਅਤੇ ਨਾਲ ਹੀ ਸਰਦੀ ਤੋਂ ਬਚਾਅ ਲਈ ਸਵੈਟਰ, ਜੁੱਤੇ ਅਤੇ ਹੋਰ ਗਰਮ ਕੱਪੜੇ ਵੀ ਵੰਡੇ ਗਏ।
Advertisement
ਉਨ੍ਹਾਂ ਦੱਸਿਆ ਕਿ ਪਿਛਲੇ ਤਿੰਨ ਮਹੀਨਿਆਂ ਤੋਂ ਉਨ੍ਹਾਂ ਦੀ ਟੀਮ ਲਗਾਤਾਰ ਹੜ੍ਹਾਂ ਤੋਂ ਪ੍ਰਭਾਵਿਤ ਪਰਿਵਾਰਾਂ ਦੀ ਸਹਾਇਤਾ ਵਿੱਚ ਲੱਗੀ ਹੋਈ ਹੈ ਅਤੇ ਉਹ ਉਕਤ ਪਰਿਵਾਰਾਂ ਦੀ ਜ਼ਿੰਦਗੀ ਵਿੱਚ ਆਸ ਤੇ ਰੌਸ਼ਨੀ ਦੀ ਇੱਕ ਨਵੀਂ ਕਿਰਨ ਲਿਆਉਣ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਇਹ ਮਦਦ ਲਗਾਤਾਰ ਜਾਰੀ ਰਹੇਗੀ।
Advertisement