DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Punjab ਸਰਕਾਰ ਕਾਰਪੋਰੇਟ ਹਸਪਤਾਲਾਂ ਵਿੱਚ ਇਲਾਜ ਦੇ ਰੇਟ ਤੈਅ ਕਰਨਾ ਭੁੱਲੀ

ਕਲੀਨਿਕਲ ਇਸਟੈਬਲਿਸ਼ਮੈਂਟ ਐਕਟ ਦੇ ਨਿਯਮ ਸਰਕਾਰ ਕੋਲ ਵਿਚਾਰ ਅਧੀਨ

  • fb
  • twitter
  • whatsapp
  • whatsapp
featured-img featured-img
ਵਿਧਾਇਕ ਕੁਲਦੀਪ ਸਿੰਘ ਢਿੱਲੋਂ।
Advertisement

ਪੰਜਾਬ ਸਰਕਾਰ ਨੇ ਕਾਰਪੋਰੇਟ ਹਸਪਤਾਲਾਂ ਵਿੱਚ ਇਲਾਜ ਦੇ ਰੇਟ ਹੀ ਹਾਲੇ ਤੱਕ ਤੈਅ ਨਹੀਂ ਕੀਤੇ ਹਨ। ਇਨ੍ਹਾਂ ਹਸਪਤਾਲਾਂ ਵਿੱਚ ਫੋਰਟਿਸ, ਅਪੋਲੋ ਅਤੇ ਡੀ.ਐੱਮ.ਸੀ. ਵਰਗੇ ਵੱਡੇ ਹਸਪਤਾਲ ਸ਼ਾਮਲ ਹਨ। ਸੂਬਾ ਸਰਕਾਰ ਵੱਲੋਂ ਕਈ ਕਾਰਪੋਰੇਟ ਹਸਪਤਾਲਾਂ ਨੂੰ ਤਾਂ ਬਹੁਤ ਸਸਤੇ ਭਾਅ ਉੱਤੇ ਜ਼ਮੀਨ ਵੀ ਦਿੱਤੀ ਹੋਈ ਹੈ। ਬਰਨਾਲਾ ਦੇ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਢਿੱਲੋਂ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਪੁੱਛੇ ਗਏ ਇੱਕ ਸਵਾਲ ਦੇ ਜਵਾਬ ਵਿੱਚ ਇਹ ਸੱਚ ਸਾਹਮਣੇ ਆਇਆ ਹੈ।

ਕਲੀਨਿਕਲ ਇਸਟੈਬਲਿਸ਼ਮੈਂਟ ਐਕਟ ਦੇ ਨਿਯਮ ਸਰਕਾਰ ਕੋਲ ਵਿਚਾਰ ਅਧੀਨ

Advertisement

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਵਾਲ ਦੇ ਜਵਾਬ ਵਿੱਚ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਫੋਰਟਿਸ ਅਤੇ ਅਪੋਲੋ ਵਰਗੇ ਵੱਡੇ ਹਸਪਤਾਲਾਂ ਵਿੱਚ ਇਲਾਜ ਦੇ ਰੇਟ ਤੈਅ ਨਹੀਂ ਕੀਤੇ ਗਏ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਦੇ ਪ੍ਰਾਈਵੇਟ ਹਸਪਤਾਲਾਂ ਦੀ ਰਜਿਸਟ੍ਰੇਸ਼ਨ ਅਤੇ ਰੈਗੂਲੇਸ਼ਨ ਲਈ ਸੂਬਾ ਸਰਕਾਰ ਵੱਲੋਂ ‘ਕਲੀਨੀਕਲ ਇਸਟੈਬਲਿਸ਼ਮੈਂਟ ਐਕਟ 2020’ ਬਣਾਇਆ ਹੋਇਆ ਹੈ ਅਤੇ ਇਸ ਐਕਟ ਦੇ ਨਿਯਮ (ਰੂਲਜ਼) ਸਰਕਾਰ ਦੇ ਵਿਚਾਰ ਅਧੀਨ ਹਨ।

Advertisement

ਸਰਕਾਰ ਦੀ ਕਾਰਜਪ੍ਰਣਾਲੀ ਅਤੇ ਮਰੀਜ਼ਾਂ ਦੀ ਲੁੱਟ

ਸਿਹਤ ਮੰਤਰੀ ਨੇ ਦੱਸਿਆ ਕਿ ਜਲਦੀ ਹੀ ਨਿਯਮ ਫਾਈਨਲ ਕਰਕੇ ਪ੍ਰਾਈਵੇਟ ਹਸਪਤਾਲਾਂ ਨੂੰ ਇਨ੍ਹਾਂ ਦੇ ਅਧੀਨ ਰਜਿਸਟਰਡ ਕੀਤਾ ਜਾਵੇਗਾ। ਸਾਰੇ ਪ੍ਰਾਈਵੇਟ ਹਸਪਤਾਲਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਕਵਰ ਕਰਨ ਦੇ ਉਪਰਾਲੇ ਕੀਤੇ ਜਾਣਗੇ। ਵਿਧਾਇਕ ਕੁਲਦੀਪ ਸਿੰਘ ਢਿੱਲੋਂ ਦੇ ਸਵਾਲ ਨੇ ਸਰਕਾਰੀ ਨਾਲਾਇਕੀ ਨੂੰ ਵੀ ਉਜਾਗਰ ਕੀਤਾ ਹੈ ਕਿਉਂਕਿ ਛੇ ਸਾਲ ਪਹਿਲਾਂ ਐਕਟ ਤਾਂ ਬਣਾ ਦਿੱਤਾ ਗਿਆ ਪਰ ਨਿਯਮ ਬਣਾਉਣੇ ਸਰਕਾਰ ਭੁੱਲ ਹੀ ਗਈ। ਪੰਜਾਬ ਦੇ ਕਾਰਪੋਰੇਟ ਹਸਪਤਾਲਾਂ ਵਿੱਚ ਮਰੀਜ਼ਾਂ ਦੀ ਲੁੱਟ ਕਿਸੇ ਤੋਂ ਲੁਕੀ ਨਹੀਂ ਹੈ ਅਤੇ ਇਸ ਲੁੱਟ ਨੂੰ ਠੱਲ੍ਹਣ ਲਈ ਸਰਕਾਰ ਦਾ ਕੋਈ ਕੰਟਰੋਲ ਹੀ ਨਹੀਂ ਹੈ।

ਮਾਮੂਲੀ ਲੀਜ਼ ਮਨੀ ਉੱਤੇ ਦਿੱਤੀਆਂ ਗਈਆਂ ਜ਼ਮੀਨਾਂ

ਪੰਜਾਬ ਸਰਕਾਰ ਨੇ ਮਾਮੂਲੀ ਲੀਜ਼ ਮਨੀ ਉੱਤੇ ਕਾਰਪੋਰੇਟ ਹਸਪਤਾਲਾਂ ਨੂੰ ਜ਼ਮੀਨਾਂ ਦਿੱਤੀਆਂ ਹੋਈਆਂ ਹਨ। ਮਿਸਾਲ ਵਜੋਂ, ਬਠਿੰਡਾ ਵਿੱਚ ਮੈਕਸ ਹਸਪਤਾਲ ਨੂੰ ਸਾਲ 2009 ਵਿੱਚ ਇੱਕ ਰੁਪਏ ਸਲਾਨਾ ਲੀਜ਼ ਮਨੀ ਉੱਤੇ 4.50 ਏਕੜ ਜ਼ਮੀਨ 50 ਸਾਲ ਲਈ ਦਿੱਤੀ ਗਈ ਹੈ, ਜਦੋਂ ਕਿ ਉਸ ਵਕਤ ਇਸ ਜ਼ਮੀਨ ਦੀ ਕਲੈਕਟਰ ਰੇਟ ਦੇ ਹਿਸਾਬ ਨਾਲ ਕੀਮਤ ਕਰੀਬ 19 ਕਰੋੜ ਰੁਪਏ ਬਣਦੀ ਸੀ।

Advertisement
×