ਪੰਜਾਬ ਸਰਕਾਰ ਨੇ ਕਿਸਾਨਾਂ ਦੀ ਮੰਗ ਮੰਨਦਿਆਂ Land Pooling Policy ਵਾਪਸ ਲਈ: ਹਰਪਾਲ ਚੀਮਾ
ਸੂਬਾ ਸਰਕਾਰ ਨੇ ਕਿਸਾਨਾਂ ਦੇ ਹਿੱਤ ਵਿੱਚ ਤਿਆਰ ਕੀਤੀ ਸੀ ਲੈਂਡ ਪੂਲਿੰਗ ਨੀਤੀ: ਵਿੱਤ ਮੰਤਰੀ ਦਾ ਦਾਅਵਾ
Advertisement
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਦੀ ਮੰਗ ਨੂੰ ਮੰਨਦਿਆਂ ਲੈਂਡ ਪੂਲਿੰਗ ਨੀਤੀ ਵਾਪਸ ਲੈਣ ਦਾ ਫੈਸਲਾ ਕੀਤਾ ਹੈ।
ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਹੀ ਲੈਂਡ ਪੂਲਿੰਗ ਨੀਤੀ ਤਿਆਰ ਕੀਤੀ ਸੀ, ਪਰ ਜਦੋਂ ਕਿਸਾਨਾਂ ਨੂੰ ਨੀਤੀ ਪਸੰਦ ਨਹੀਂ ਆਈ ਤਾਂ ਉਸ ਨੂੰ ਲਾਗੂ ਨਹੀਂ ਕੀਤਾ ਜਾਵੇਗਾ।
Advertisement
ਸ੍ਰੀ ਚੀਮਾ ਨੇ ਕਿਹਾ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਸਰਕਾਰ ਨੇ ਪਿਛਲੇ 10 ਸਾਲਾਂ ਦੇ ਕਾਰਜਕਾਲ ਦੌਰਾਨ 30 ਹਜ਼ਾਰ ਏਕੜ ਜ਼ਮੀਨ 'ਤੇ ਗੈਰਕਾਨੂੰਨੀ ਢੰਗ ਨਾਲ ਕਲੋਨੀਆਂ ਬਣਾਈਆਂ ਹਨ, ਜਿਸ ਕਰਕੇ ਹਜ਼ਾਰਾਂ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਆਮ ਆਦਮੀ ਪਾਰਟੀ ਕਿਸਾਨ ਹਿਤੈਸ਼ੀ ਪਾਰਟੀ ਹੈ ਅਤੇ ਕਿਸਾਨਾਂ ਦੇ ਹਿੱਤਾਂ ਵਿੱਚ ਵੱਡੇ ਫੈਸਲੇ ਲੈਂਦੀ ਰਹੇਗੀ।
Advertisement
×