ਪੰਜਾਬ ਸਰਕਾਰ ਵੱਲੋਂ ‘ਮੈਂਟਲ ਹੈਲਥ ਪਾਲਿਸੀ’ ਲਾਂਚ
ਮਾਨਸਿਕ ਬਿਮਾਰੀਆਂ ਤੋਂ ਪੀੜਤ ਲੋਕਾਂ ਦਾ ਕੀਤਾ ਜਾਵੇਗਾ ਇਲਾਜ: ਡਾ. ਬਲਬੀਰ ਸਿੰਘ
Advertisement
ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅੱਜ ਵਿਸ਼ਵ ਮੈਂਟਲ ਹੈਲਥ ਦਿਵਸ ਉੱਤੇ ਪੰਜਾਬ ਦੀ ਮੈਂਟਲ ਹੈਲਥ ਪਾਲਿਸੀ ਜਾਰੀ ਕੀਤੀ ਗਈ ਹੈ।
ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਪਿਛਲੇ ਦਿਨੀ ਚੱਲੇ ‘ਆਪਰੇਸ਼ਨ ਸਿੰਧੂਰ’ ਕਰਕੇ ਅਤੇ ਹੜ੍ਹਾਂ ਕਰਕੇ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਮਾਨਸਿਕ ਸਦਮਿਆਂ ਦਾ ਸਾਹਮਣਾ ਕਰਨਾ ਪਿਆ ਹੈ। ਇਸ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਨੌਜਵਾਨ ਮਾਨਸਿਕ ਤਣਾਅ ਦੇ ਚਲਦਿਆਂ ਨਸ਼ਿਆਂ ਦੀ ਦਲਦਲ ਵਿੱਚ ਫਸ ਜਾਂਦੇ ਹਨ।
Advertisement
ਹੁਣ ਸੂਬਾ ਸਰਕਾਰ ਵੱਲੋਂ ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀਆਂ ਦਾ ਇਲਾਜ ਕਰਨ ਵੱਲ ਵਿਸ਼ੇਸ਼ ਧਿਆਨ ਕੇਂਦਰਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਲਈ ਮਨੋਵਿਗਿਆਨੀਆਂ ਦੀ ਮਦਦ ਲੈ ਕੇ ਲੋਕਾਂ ਨੂੰ ਮਾਨਸਿਕ ਤੌਰ ’ਤੇ ਮਜ਼ਬੂਤ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।
Advertisement