ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

Punjab - Hayrana Water Row ਪਾਣੀ ਦਾ ਮੁੱਦਾ: ਪੰਜਾਬ ਸਰਕਾਰ ਨੇ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਸੱਦਿਆ, ਭਲਕੇ ਆਲ-ਪਾਰਟੀ ਮੀਟਿੰਗ

Punjab - Hayrana Water Row ਪਾਣੀ ਦਾ ਮੁੱਦਾ:
Advertisement

ਚਰਨਜੀਤ ਭੁੱਲਰ

ਚੰਡੀਗੜ੍ਹ, 1 ਮਈ

Advertisement

ਮੁੱਖ ਮੰਤਰੀ ਭਗਵੰਤ ਮਾਨ ਬੀਬੀਐੱਮਬੀ ਵੱਲੋਂ ਹਰਿਆਣਾ ਨੂੰ ਵਾਧੂ ਪਾਣੀ ਦਿੱਤੇ ਜਾਣ ਦੇ ਫੈਸਲੇ ਨੂੰ ਲੈ ਕੇ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦ ਲਿਆ ਹੈ।

ਅੱਜ ਮੁੱਖ ਮੰਤਰੀ ਨੇ ਇੱਥੇ ਪਾਰਟੀ ਦੇ ਵਿਧਾਇਕਾਂ ਨਾਲ ਹੋਈ ਇਕ ਮੀਟਿੰਗ ਵਿੱਚ ਇਹ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਭਲਕੇ 2 ਮਈ ਨੂੰ ਇਸ ਮਾਮਲੇ ’ਤੇ ਆਲ ਪਾਰਟੀ ਮੀਟਿੰਗ ਹੋਵੇਗੀ ਅਤੇ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਹੋਵੇਗਾ। ਮੀਟਿੰਗ ਵਿਚ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਹੀ ਹਾਜ਼ਰ ਸਨ।

ਇਹ ਵੀ ਪੜ੍ਹੋ:

BBMB row ਹਰਿਆਣਾ ਨੂੰ ਵਾਧੂ ਪਾਣੀ ਛੱਡਣ ’ਚ ਨਵਾਂ ਅੜਿੱਕਾ, ਪੰਜਾਬ ਨਾਲ ਸਬੰਧਤ ਹੇਠਲੇ ਅਧਿਕਾਰੀਆਂ ਨੇ ਡੈਮ ਦੇ ਗੇਟ ਖੋਲ੍ਹਣ ਤੋਂ ਪਾਸਾ ਵੱਟਿਆ

ਹਰਿਆਣਾ ਨੂੰ 8500 ਕਿਊਸਿਕ ਪਾਣੀ ਦੇਣ ਦਾ ਤੁਗਲਕੀ ਫ਼ਰਮਾਨ, ਪੰਜਾਬੀਆਂ ਨਾਲ ਧੋਖਾ: ਹਰਜੋਤ ਬੈਂਸ

ਭਾਖੜਾ ਤੋਂ ਹੋਰ ਕਿਸੇ ਵੀ ਸੂਬੇ ਨੂੰ ਇੱਕ ਵੀ ਬੂੰਦ ਪਾਣੀ ਨਹੀਂ ਦਿੱਤਾ ਜਾਵੇਗਾ: ਬਿੱਟੂ

ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਵੱਲੋਂ ਹਰਿਆਣਾ ਨੂੰ 8,500 ਕਿਊਸਿਕ ਪਾਣੀ ਛੱਡਣ ਦੇ ਫ਼ੈਸਲੇ ਤੋਂ ਬਾਅਦ ਉੱਭਰ ਰਹੀ ਸਥਿਤੀ 'ਤੇ ਚਰਚਾ ਕਰਨ ਲਈ ਇਹ ਆਲ ਪਾਰਟੀ ਮੀਟਿੰਗ ਅਤੇ ਫਿਰ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਬੁਲਾਇਆ ਗਿਆ ਹੈ।

ਇਸ ਸਬੰਧ ਵਿਚ ਪੰਜਾਬ ਸਰਕਾਰ ਨੇ ਅੱਜ ਸਾਰੇ ਮੰਤਰੀਆਂ ਅਤੇ ਵਿਧਾਇਕਾਂ ਦੀ ਐਮਰਜੈਂਸੀ ਮੀਟਿੰਗ ਬੁਲਾਈ ਸੀ। ਇਸ ਮੀਟਿੰਗ ਵਿਚ ਇਹ ਫ਼ੈਸਲੇ  ਲਏ ਗਏ ਹਨ।

Advertisement