DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

punjab/kurali news: ਪਰਵਿੰਦਰ ਝੋਟਾ ਦੇ ਕਤਲ ਖ਼ਿਲਾਫ਼ ਰੋਸ ਮੁਜ਼ਾਹਰਾ

ਸਾਹਿਬ ਬਡਾਲੀ ਦੀ ਅਗਵਾਈ ਹੇਠ ਪ੍ਰਦਰਸ਼ਨਕਾਰੀਆਂ ਨੇ ਕਤਲ ਦੀ ਨਿੰਦਾ ਕੀਤੀ

  • fb
  • twitter
  • whatsapp
  • whatsapp
featured-img featured-img
ਕੁਰਾਲੀ ’ਚ ਰੋਸ ਪ੍ਰਦਰਸ਼ਨ ਕਰਦੇ ‘ਵਾਰਿਸ ਪੰਜਾਬ’ ਦੇ ਆਗੂ ਤੇ ਕਾਰਕੁਨ।
Advertisement
ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੇ ਗੋਲੀਆਂ ਮਾਰ ਕੇ ਕੀਤੇ ਗਏ ਕਤਲ ਖ਼ਿਲਾਫ਼ ਅਕਾਲੀ ਦਲ ‘ਵਾਰਿਸ ਪੰਜਾਬ’ ਵੱਲੋਂ ਕੁਰਾਲੀ ਚੌਕ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ ਦੀ ਅਗਵਾਈ ਪਾਰਟੀ ਦੇ ਆਗੂ ਸਾਹਿਬ ਸਿੰਘ ਬਡਾਲੀ ਨੇ ਕੀਤੀ। ਇਸ ਮੌਕੇ ਇਕੱਠੇ ਹੋਏ ਪਾਰਟੀ ਆਗੂਆਂ ਅਤੇ ਸਮਰਥਕਾਂ ਨੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਸਖ਼ਤ ਨਿੰਦਾ ਕਰਦਿਆਂ ਘਟਨਾ ’ਤੇ ਰੋਸ ਪ੍ਰਗਟਾਇਆ।

ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਿਸੇ ਵਿਅਕਤੀ ਦੀ ਹੱਤਿਆ ਕਰਨਾ ਗੰਭੀਰ ਚਿੰਤਾ ਦਾ ਵਿਸ਼ਾ ਹੈ। ਅਜਿਹੀਆਂ ਘਟਨਾਵਾਂ ਨਾਲ ਲੋਕਾਂ ਵਿੱਚ ਡਰ ਅਤੇ ਅਸੁਰੱਖਿਆ ਦੀ ਭਾਵਨਾ ਪੈਦਾ ਹੁੰਦੀ ਹੈ। ਉਨ੍ਹਾਂ ਨੇ ਕਾਨੂੰਨ ਵਿਵਸਥਾ ਨੂੰ ਲੈ ਕੇ ਚਿੰਤਾ ਪ੍ਰਗਟਾਉਂਦਿਆਂ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ।

Advertisement

ਸਾਹਿਬ ਸਿੰਘ ਬਡਾਲੀ ਨੇ ਕਿਹਾ ਕਿ ਕਿਸੇ ਵੀ ਸਮਾਜ ਵਿੱਚ ਅਮਨ-ਸ਼ਾਂਤੀ ਕਾਇਮ ਰੱਖਣ ਲਈ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਇਸ ਕਤਲ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਦਿਵਾਈ ਜਾਵੇ।

Advertisement

ਪ੍ਰਦਰਸ਼ਨ ਦੌਰਾਨ ਹਾਜ਼ਰ ਲੋਕਾਂ ਨੇ ਮ੍ਰਿਤਕ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕਰਦਿਆਂ ਸਰਕਾਰ ਅਤੇ ਪੁਲੀਸ ਪ੍ਰਸ਼ਾਸਨ ਤੋਂ ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਨ ਦੀ ਅਪੀਲ ਕੀਤੀ। ਆਗੂਆਂ ਨੇ ਇਸ ਘਟਨਾ ਨੂੰ ਲੈ ਕੇ ਮੁੱਖ ਮੰਤਰੀ ਅਤੇ ਪੁਲੀਸ ਮੁੱਖੀ ਦੇ ਅਸਤੀਫ਼ੇ ਦੀ ਮੰਗ ਵੀ ਕੀਤੀ।

Advertisement
×