Punjab ਮਹਿਲਾ ਕਾਂਗਰਸ ਵੱਲੋਂ 'ਆਪ' ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
Punjab Congress Protestਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਜਾਂਦੀਆਂ ਮਹਿਲਾ ਕਾਂਗਰਸ ਆਗੂਆਂ ਨੂੰ ਪੁਲੀਸ ਨੇ ਰੋਕਿਆ
Advertisement
ਪੰਜਾਬ ਮਹਿਲਾ ਕਾਂਗਰਸ ਨੇ ਅੱਜ 'ਆਪ' ਸਰਕਾਰ ਦੀਆਂ ਨਾਕਾਮੀਆਂ ਅਤੇ ਔਰਤ ਵਿਰੋਧੀ ਨੀਤੀਆਂ ਖ਼ਿਲਾਫ਼ ਚੰਡੀਗੜ੍ਹ ਵਿੱਚ ਰੋਸ ਪ੍ਰਦਰਸ਼ਨ ਕੀਤਾ। ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਪ੍ਰਦਰਸ਼ਨਕਾਰੀਆਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਗੰਭੀਰ ਦੋਸ਼ ਲਾਉਂਦਿਆਂ ਇਸ ਨੂੰ "ਬਲਾਤਕਾਰੀਆਂ ਦੀ ਸਰਕਾਰ" ਕਰਾਰ ਦਿੱਤਾਾ। ਇਸ ਦੌਰਾਨ ਪੰਜਾਬ ਮਹਿਲਾ ਕਾਂਗਰਸ ਦੀਆਂ ਆਗੂਆਂ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਅੱਗੇ ਵਧਿਆ, ਤਾਂ ਚੰਡੀਗੜ੍ਹ ਪੁਲੀਸ ਨੇ ਰਸਤੇ ਵਿੱਚ ਭਾਰੀ ਬੈਰੀਕੇਡਿੰਗ ਲਗਾ ਕੇ ਉਨ੍ਹਾਂ ਨੂੰ ਰੋਕ ਲਿਆ।
ਪੰਜਾਬ ਮਹਿਲਾ ਕਾਂਗਰਸ ਦੀ ਪ੍ਰਧਾਨ ਬਲਜੀਤ ਕੌਰ ਨੇ ਸੂਬਾ ਸਰਕਾਰ 'ਤੇ ਗੰਭੀਰ ਦੋਸ਼ ਲਾਇਆ ਕਿ ਮੁੱਖ ਮੰਤਰੀ ਦੀ ਪਤਨੀ ਵੱਲੋਂ ਇੱਕ ਜਬਰ ਜਨਾਹ ਦੇ ਮਾਮਲੇ ਦਾ ਨਿਪਟਾਰਾ ਕਰਵਾਉਣ ਲਈ ਕਥਿਤ ਤੌਰ ਤੇ ਪੰਜ ਕਰੋੜ ਰੁਪਏ ਲਏ ਗਏ ਸਨ। ਉਨ੍ਹਾਂ ਨੇ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਾਉਣ ਦੀ ਮੰਗ ਕੀਤੀ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਇੱਕ ਪਾਸੇ ਧੀਆਂ ਅਤੇ ਮਾਵਾਂ ਨੂੰ ਮਹਿਜ਼ 1,000-1,500 ਰੁਪਏ ਦੇ ਵਾਅਦਿਆਂ ਨਾਲ ਪਾਸੇ ਕੀਤਾ ਜਾ ਰਿਹਾ ਹੈ, ਉੱਥੇ ਹੀ ਪੈਸੇ ਦੇ ਦਮ 'ਤੇ ਇੱਕ ਬਲਾਤਕਾਰ ਦੇ ਦੋਸ਼ੀ ਨੂੰ ਬਚਾਇਆ ਜਾ ਰਿਹਾ ਹੈ। ਉਨ੍ਹਾਂ ਇਸ ਨੂੰ ਪੰਜਾਬ ਦੀਆਂ ਔਰਤਾਂ ਨਾਲ ਇੱਕ ਕੋਝਾ ਮਜ਼ਾਕ ਅਤੇ ਸ਼ਰੇਆਮ ਵਿਤਕਰਾ ਦੱਸਿਆ।
Advertisement
×

