Punjab MC Elections: ‘ਆਪ’ ਨੇ ਚਾਰ ਨਗਰ ਕੌਂਸਲਾਂ ਦੇ ਉਮੀਦਵਾਰ ਐਲਾਨੇ
13 ਜੂਨ ਨੂੰ ਪੰਜਾਬ ਵਿੱਚ ਚਾਰ ਨਗਰ ਕੌਂਸਲਾਂ ਲਈ ਹੋਵੇਗੀ ਵੋਟਿੰਗ
Advertisement
Punjab MC Elections: ਪੰਜਾਬ ਵਿੱਚ 13 ਜੂਨ ਨੂੰ ਹੋਣ ਵਾਲੀਆਂ ਚਾਰ ਨਗਰ ਕੌਂਸਲਾਂ- ਸ਼ਾਮ ਚੁਰਾਸੀ, ਦੀਨਾਨਗਰ, ਗੁਰਦਾਸਪੁਰ ਅਤੇ ਕਾਦੀਆਂ ਦੀ ਚੋਣ ਲਈ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।
Advertisement
ਇਹ ਐਲਾਨ ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਵੱਲੋਂ ਸਾਂਝੇ ਤੌਰ ’ਤੇ ਕੀਤਾ ਗਿਆ।
Advertisement
ਮਨੀਸ਼ ਸਿਸੋਦੀਆ ਅਤੇ ਅਮਨ ਅਰੋੜਾ ਨੇ ਨਗਰ ਕੌਂਸਲ ਚੋਣਾਂ ਦੇ ਮੈਦਾਨ ਵਿੱਚ ਉਤਰੇ ਉਮੀਦਵਾਰਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਨੂੰ ਪੂਰੀ ਸਖ਼ਤ ਮਿਹਨਤ ਨਾਲ ਚੋਣਾਂ ਲੜਨ ਲਈ ਪ੍ਰੇਰਿਆ।
ਆਗੂਆਂ ਨੇ ਭਰੋਸਾ ਪ੍ਰਗਟਾਉਂਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਹਾਲ ਹੀ ਵਿੱਚ ਹੋਈਆਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਵੱਡਾ ਫ਼ਤਵਾ (ਬਹੁਮਤ) ਦਿੱਤਾ ਹੈ, ਉਸੇ ਤਰ੍ਹਾਂ ਇਨ੍ਹਾਂ ਚਾਰ ਨਗਰ ਕੌਂਸਲਾਂ ਦੀਆਂ ਚੋਣਾਂ ਵਿੱਚ ਵੀ ਸੂਬੇ ਦੇ ਲੋਕ 'ਆਪ' ਨੂੰ ਵੋਟਾਂ ਪਾ ਕੇ ਸ਼ਾਨਦਾਰ ਬਹੁਮਤ ਨਾਲ ਕਾਮਯਾਬ ਕਰਨਗੇ।
Advertisement
×

