DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Punjab News: ਸਰਹੱਦ ਉਤੇ ਚੌਕਸੀ ਤੇ ਤਸਕਰੀ ਰੋਕਣ ਲਈ ਪੰਜਾਬ ’ਚ ਹੋਵੇਗੀ 5500 ਹੋਮ ਗਾਰਡ ਜਵਾਨਾਂ ਦੀ ਭਰਤੀ

Punjab News:
  • fb
  • twitter
  • whatsapp
  • whatsapp
Advertisement

ਹੋਮ ਗਾਰਡ ਦਾ ਸਰਹੱਦੀ ਵਿੰਗ ਸਰਹੱਦਾਂ ’ਤੇ ਦੂਜੀ ਕਤਾਰ ਦੀ ਸੁਰੱਖਿਆ ਨੂੰ ਕਰੇਗਾ ਮਜ਼ਬੂਤ; ਮੁੱਖ ਮੰਤਰੀ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਪਹਿਲਗਾਮ ਦਹਿਸ਼ਤੀ ਹਮਲੇ ਤੋਂ ਬਾਅਦ ਲਿਆ ਗਿਆ ਫ਼ੈਸਲਾ

ਆਤਿਸ਼ ਗੁਪਤਾ

Advertisement

ਚੰਡੀਗੜ੍ਹ, 24 ਅਪਰੈਲ

ਪਹਿਲਗਾਮ ਵਿੱਚ ਹੋਏ ਅਤਿਵਾਦੀ ਹਮਲੇ ਤੋਂ ਬਾਅਦ ਪੰਜਾਬ ਸਰਕਾਰ ਨੇ ਵੀ ਆਪਣੀ ਪੰਜ ਸੌ ਕਿਲੋਮੀਟਰ ਤੋਂ ਵੱਧ ਲੰਬੀ ਸਰਹੱਦ ’ਤੇ ਸੁਰੱਖਿਆ ਦੀ ਦੂਜੀ ਕਤਾਰ ਨੂੰ ਮਜ਼ਬੂਤ ਕਰਨ ਲਈ ਪੰਜਾਬ ਹੋਮ ਗਾਰਡਜ਼ ਦੇ ਸਰਹੱਦੀ ਵਿੰਗ ਵਿੱਚ 5500 ਜਵਾਨਾਂ ਦੀ ਭਰਤੀ ਕਰਨ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਫੈਸਲਾ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਸਰਕਾਰੀ ਨਿਵਾਸ ’ਤੇ ਹੋਈ ਮੀਟਿੰਗ ਵਿੱਚ ਲਿਆ ਗਿਆ।

ਮੁੱਖ ਮੰਤਰੀ ਨੇ ਪਹਿਲਗਾਮ (ਜੰਮੂ-ਕਸ਼ਮੀਰ) ਵਿਖੇ ਹਾਲ ਹੀ ਵਿੱਚ ਹੋਏ ਅਤਿਵਾਦੀ ਹਮਲੇ ਦੇ ਮੱਦੇਨਜ਼ਰ ਸੂਬੇ ਪ੍ਰਤੀ ਦੁਸ਼ਮਣ ਤਾਕਤਾਂ ਦੇ ਨਾਪਾਕ ਮਨਸੂਬਿਆਂ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਦੂਜੀ ਰੱਖਿਆ ਲਾਈਨ ਸਥਾਪਤ ਕਰਨ ਦੀ ਜ਼ਰੂਰਤ `ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸੁਰੱਖਿਆ ਘੇਰੇ ਨੂੰ ਵਧਾਉਣ ਲਈ ਪੰਜਾਬ ਪੁਲੀਸ ਦੇ ਬਾਰਡਰ ਵਿੰਗ ਵਿੱਚ 5500 ਜਵਾਨਾਂ ਨੂੰ ਸੂਬੇ ਦੇ ਸੱਤ ਸਰਹੱਦੀ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਬੀਐਸਐਫ ਦੇ ਪਿੱਛੇ ਦੂਜੀ ਸੁਰੱਖਿਆ ਲਾਈਨ ਸਥਾਪਤ ਕਰਨ ਦੀ ਇਹ ਤਜਵੀਜ਼ ਕੌਮਾਂਤਰੀ ਸਰਹੱਦ `ਤੇ ਬੀਐਸਐਫ ਦੇ ਜਾਲ ਤੋਂ ਬਚਣ ਵਾਲੇ ਕਿਸੇ ਵੀ ਅਨਸਰ ਨੂੰ ਫੜਨ ਵਿੱਚ ਮਦਦ ਕਰੇਗਾ। ਉਨ੍ਹਾਂ ਕਿਹਾ ਕਿ ਇਸ ਕੰਮ ਦੀ ਵਿਸ਼ਾਲਤਾ ਨੂੰ ਦੇਖਦੇ ਹੋਏ ਸੂਬਾ ਸਰਕਾਰ ਨੂੰ ਕੇਂਦਰ ਤੋਂ ਸਹਾਇਤਾ ਦੀ ਜ਼ਰੂਰਤ ਪਵੇਗੀ, ਜਿਸ ਲਈ ਉਹ ਜਲਦੀ ਕੇਂਦਰੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰਨਗੇ।

ਉਨ੍ਹਾਂ ਕਿਹਾ ਕਿ ਸੂਬੇ ਕੋਲ ਮਨੁੱਖੀ ਸ਼ਕਤੀ, ਹੌਸਲਾ ਅਤੇ ਯੋਗਤਾ ਹੈ ਅਤੇ ਵਾਧੂ ਸਰੋਤਾਂ ਲਈ ਭਾਰਤ ਸਰਕਾਰ ਨਾਲ ਸੰਪਰਕ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਪੁਲੀਸ ਕੋਲ ਕਿਸੇ ਵੀ ਤਰ੍ਹਾਂ ਦੇ ਹਮਲੇ, ਭਾਵੇਂ ਉਹ ਭੇਸ ਵਿੱਚ ਹੋਵੇ, ਨੂੰ ਰੋਕਣ ਦੀ ਇੱਛਾ ਸ਼ਕਤੀ, ਤਜਰਬਾ ਅਤੇ ਪੇਸ਼ੇਵਰ ਯੋਗਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ 5500 ਹੋਮ ਗਾਰਡ ਜਵਾਨਾਂ ਤੋਂ ਇਲਾਵਾ ਸੂਬੇ ਭਰ ਵਿੱਚ 400 ਤੋਂ ਵੱਧ ਹੋਰ ਜਵਾਨਾਂ ਦੀ ਭਰਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਜਵਾਨਾਂ ਨੂੰ ਸੜਕ ਸੁਰੱਖਿਆ ਫੋਰਸ (SSF), ਸਟੇਟ ਡਿਜ਼ਾਜਸਟਰ ਰਿਲੀਫ ਫੋਰਸ (SDRF) ਅਤੇ ਹੋਰਾਂ ਬਲਾਂ ਵਿੱਚ ਤਾਇਨਾਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਨ ਲਈ ਬਹੁਤ ਜ਼ਰੂਰੀ ਹੈ।

Advertisement
×