DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

punjab news: ਮਿਆਰੀ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ: ਬਲਬੀਰ ਸਿੰਘ

ਸਿਹਤ ਮੰਤਰੀ ਮੁਹਾਲੀ ਵਿੱਚ ‘ਦਿ ਫਾਈਨਲ ਸਟਿੱਚ 2026’ ਪ੍ਰੋਗਰਾਮ ਤੇ ਕਾਨਫ਼ਰੰਸ ’ਚ ਸ਼ਾਮਲ ਹੋਏ

  • fb
  • twitter
  • whatsapp
  • whatsapp
featured-img featured-img
ਐੱਮ ਬੀ ਬੀ ਐੱਸ ਦੀ ਟੌਪਰ ਵਿਦਿਆਰਥਣ ਦਾ ਸਨਮਾਨ ਕਰਦੇ ਹੋਏ ਸਿਹਤ ਮੰਤਰੀ ਡਾ ਬਲਬੀਰ ਸਿੰਘ। -ਫੋਟੋ: ਚਿੱਲਾ
Advertisement

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਹਰ ਨਾਗਰਿਕ ਤੱਕ ਮਿਆਰੀ ਸਿਹਤ ਸਹੂਲਤਾਂ ਪਹੁੰਚਾਉਣ ਲਈ ਵਚਨਬੱਧ ਹੈ।

ਡਾ. ਬੀ ਆਰ ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼), ਮੁਹਾਲੀ ਦੇ ਜਨਰਲ ਸਰਜਰੀ ਵਿਭਾਗ ਵੱਲੋਂ ਨਾਈਪਰ ਵਿੱਚ ਕਰਵਾਏ ਗਏ ਸੀ ਐੱਮ ਈ ਪ੍ਰੋਗਰਾਮ ਤੇ ਸਰਜੀਕਲ ਅਕਾਦਮਿਕ ਕਾਨਫਰੰਸ ‘ਦਿ ਫਾਈਨਲ ਸਟਿੱਚ 2026’ ਵਿੱਚ ਸ਼ਿਰਕਤ ਕਰਦਿਆਂ ਉਨ੍ਹਾਂ ਨੇ ਮਰੀਜ਼ਾਂ ਪ੍ਰਤੀ ਹਮਦਰਦੀ ਭਰਪੂਰ ਸੇਵਾ, ਨੈਤਿਕ ਮੈਡੀਕਲ ਅਭਿਆਸ, ਹੁਨਰ-ਆਧਾਰਿਤ ਸਿਖਲਾਈ ਅਤੇ ਸਿਹਤ ਪੇਸ਼ੇਵਰਾਂ ਵਿੱਚ ਜੀਵਨ ਭਰ ਸਿੱਖਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਵਿਦਿਆਰਥੀਆਂ ਅਤੇ ਨੌਜਵਾਨ ਡਾਕਟਰਾਂ ਨੂੰ ਸਮਾਜ ਦੀ ਸੇਵਾ ਕਰਦਿਆਂ ਪਵਿੱਤਰ ਪੇਸ਼ੇ ਦੇ ਸਭ ਤੋਂ ਉੱਚੇ ਮਾਪਦੰਡ ਕਾਇਮ ਰੱਖਣ ਲਈ ਵੀ ਪ੍ਰੇਰਿਤ ਕੀਤਾ। ਉਨ੍ਹਾਂ ਨੌਜਵਾਨ ਡਾਕਟਰਾਂ ਨਾਲ ਗੱਲਬਾਤ ਕਰਦਿਆਂ ਤੇ ਉਨ੍ਹਾਂ ਦੇ ਉਤਸ਼ਾਹ, ਸਮਰਪਣ ਤੇ ਮਰੀਜ਼ਾਂ ਦੀ ਦੇਖਭਾਲ ਪ੍ਰਤੀ ਵਚਨਬੱਧਤਾ ਤੋਂ ਪ੍ਰਭਾਵਿਤ ਹੋ ਕੇ ਸਿਹਤ ਮੰਤਰੀ ਨੇ ਕਿਹਾ ਕਿ ਅੱਜ ਦੇ ਨੌਜਵਾਨ ਡਾਕਟਰ, ਪੰਜਾਬ ਦੀ ਸਿਹਤ ਪ੍ਰਣਾਲੀ ਦੇ ਭਵਿੱਖ ਦੇ ਆਗੂ ਹੋਣਗੇ। ਇਸ ਮੌਕੇ ਏਮਜ਼ ਮੁਹਾਲੀ ਦੇ ਐੱਮ ਬੀ ਬੀ ਐੱਸ ਆਖਰੀ ਸਾਲ ਦੇ ਯੂਨੀਵਰਸਿਟੀ ਟੌਪਰਾਂ ਨੂੰ ਸਨਮਾਨਿਤ ਕਰਦਿਆਂ ਸਿਹਤ ਮੰਤਰੀ ਨੇ ਮੈਡਲ ਤੇ ਪ੍ਰਸ਼ੰਸਾ ਪੱਤਰ ਭੇਟ ਕੀਤੇ। ਐਸੋਸੀਏਸ਼ਨ ਆਫ਼ ਸਰਜਨਜ਼ ਆਫ਼ ਇੰਡੀਆ ਪੰਜਾਬ ਚੈਪਟਰ ਦੇ ਸਹਿਯੋਗ ਨਾਲ ਕਰਵਾਏ ਸਮਾਗਮ ਵਿੱਚ ਉੱਤਰੀ ਭਾਰਤ ਦੇ 350 ਤੋਂ ਵੱਧ ਡੈਲੀਗੇਟਾਂ ਅਤੇ 32 ਸੀਨੀਅਰ ਪ੍ਰੋਫੈਸਰਾਂ ਅਤੇ ਸਰਜਨਾਂ ਨੇ ਹਿੱਸਾ ਲਿਆ। ਤਿੰਨ ਦਿਨਾਂ ਤੱਕ ਚੱਲੇ ਸਮਾਗਮ ਦੌਰਾਨ ਅਕਾਦਮਿਕ ਚਰਚਾਵਾਂ, ਕਲੀਨਿਕਲ ਸਿੱਖਿਆ, ਸਰਜੀਕਲ ਹੁਨਰ ਵਿਕਾਸ ਤੇ ਨੌਜਵਾਨ ਮੈਡੀਕਲ ਪੇਸ਼ੇਵਰਾਂ ਨਾਲ ਸੰਵਾਦ ਕੀਤਾ ਗਿਆ। ਸੰਸਥਾ ਦੇ ਡਾਇਰੈਕਟਰ-ਪ੍ਰਿੰਸੀਪਲ ਨੇ ਸਾਰਿਆਂ ਦਾ ਧੰਨਵਾਦ ਕੀਤਾ।

Advertisement

Advertisement
Advertisement
×