Punjab News - Congress Meeting: ਪੰਜਾਬ ਕਾਂਗਰਸ ਦੇ ਇੰਚਾਰਜ ਬਘੇਲ ਨੇ ਜ਼ਿਲ੍ਹਾ ਪ੍ਰਧਾਨਾਂ ਨਾਲ ਕੀਤੀ ਮੀਟਿੰਗ
Punjab News - Congress Meeting: Punjab Congress in-charge Baghel holds meeting with district presidents
Advertisement
ਆਤਿਸ਼ ਗੁਪਤਾ
ਚੰਡੀਗੜ੍ਹ, 1 ਮਾਰਚ
Advertisement
Punjab News - Congress Meeting: ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੂਪੇਸ਼ ਬਘੇਲ ਨੇ ਸ਼ਨਿੱਚਰਵਾਰ ਨੂੰ ਪਾਰਟੀ ਦੀ ਮਜ਼ਬੂਤੀ ਲਈ ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ ਭਵਨ ਵਿੱਚ ਸੂਬੇ ਦੇ ਜ਼ਿਲ੍ਹਾ ਪ੍ਰਧਾਨਾਂ ਨਾਲ ਮੀਟਿੰਗ ਕੀਤੀ।
ਇਸ ਦੌਰਾਨ ਪੰਜਾਬ ਵਿੱਚ ਕਾਂਗਰਸ ਦੀ ਮਜ਼ਬੂਤੀ ਲਈ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਪੰਜਾਬ ਕਾਂਗਰਸ ਦੇ ਸੂਬਾਈ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵੀ ਮੌਜੂਦ ਰਹੇ।
ਇਸ ਮੌਕੇ ਬਘੇਲ ਨੇ ਸੂਬੇ ਵਿਚ ਜਾਰੀ ਸਿਆਸੀ ਹਾਲਾਤ ਦਾ ਜਾਇਜ਼ਾ ਲਿਆ ਅਤੇ ਸੂਬਾਈ ਲੀਡਰਸ਼ਿਪ ਤੇ ਜ਼ਿਲ੍ਹਾ ਪ੍ਰਧਾਨਾਂ ਨੂੰ ਸੂਬੇ ਵਿਚ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਇਕ ਕਰ ਦੇਣ ਲਈ ਕਿਹਾ।
Advertisement
×