DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Punjab News: Goldy Brar ਵੱਲੋਂ Gippy Grewal ਨੂੰ ਜਾਨੋਂ ਮਾਰਨ ਦੀ ਧਮਕੀ

Sukhbir Singh Badal ਨੇ ਪੰਜਾਬੀ ਗਾਇਕ ਦੀ ਸੁਰੱਖਿਆ ਵਾਪਸ ਲੈਣ ’ਤੇ ਚੁੱਕੇ ਸਵਾਲ

  • fb
  • twitter
  • whatsapp
  • whatsapp
Advertisement

ਪੰਜਾਬੀ ਅਦਾਕਾਰ ਅਤੇ ਗਾਇਕ ਰੁਪਿੰਦਰ ਸਿੰਘ ਗਰੇਵਾਲ ਉਰਫ ਗਿੱਪੀ ਗਰੇਵਾਲ ਨੂੰ ਵਿਦੇਸ਼ ਬੈਠੇ ਗੈਂਗਸਟਰ ਗੋਲਡੀ ਬਰਾੜ ਵੱਲੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਸੂਤਰਾਂ ਮੁਤਾਬਕ ਗੋਲਡੀ ਬਰਾੜ ਨੇ ਗਿੱਪੀ ਨੂੰ ਫੋਨ ਕਰਕੇ ਕਿਹਾ ਕਿ ਉਹ ਉਸ ਦੇ ਸੁਨੇਹਿਆਂ ਨੂੰ ਲਗਾਤਾਰ ਨਜ਼ਰਅੰਦਾਜ਼ ਕਰ ਰਿਹਾ ਹੈ। ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਇੱਕ ਕਥਿਤ ਆਡੀਓ ਰਿਕਾਰਡਿੰਗ ਵਿੱਚ ਧਮਕੀ ਦੇਣ ਵਾਲਾ ਕਹਿ ਰਿਹਾ ਹੈ, "ਸਾਡੇ ਮੈਸੇਜ ਇਗਨੋਰ ਨਾ ਕਰਿਆ ਕਰ, ਕਿਉਂਕਿ ਮੈਸੇਜ ਤਾਂ ਇਗਨੋਰ ਹੋ ਸਕਦੇ ਹਨ ਪਰ ਗੋਲੀਆਂ ਨਹੀਂ।" ਇਸ ਕਾਲ ਵਿੱਚ ਗਿੱਪੀ ਦੇ ਮੁਹਾਲੀ ਵਾਲੇ ਘਰ ਨੂੰ ਨਿਸ਼ਾਨਾ ਬਣਾਉਣ ਦੀ ਗੱਲ ਵੀ ਕਹੀ ਗਈ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਇਸ ਘਟਨਾ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਸਵਾਲ ਚੁੱਕੇ ਹਨ। ਬਾਦਲ ਨੇ ਸੋਸ਼ਲ ਮੀਡੀਆ 'ਤੇ ਪੋਸਟ ਸਾਂਝੀ ਕਰਦਿਆਂ ਦਾਅਵਾ ਕੀਤਾ ਕਿ ਗਿੱਪੀ ਗਰੇਵਾਲ ਹਾਲ ਹੀ ਵਿੱਚ ਉਨ੍ਹਾਂ ਨੂੰ ਮਿਲਣ ਲਈ ਉਨ੍ਹਾਂ ਦੇ ਪਿੰਡ ਬਾਦਲ ਆਏ ਸਨ ਜਿਸ ਕਾਰਨ ਸਰਕਾਰ ਨੇ ਉਨ੍ਹਾਂ ਦੀ ਸੁਰੱਖਿਆ ਵਾਪਸ ਲੈ ਲਈ। ਉਨ੍ਹਾਂ ਕਿਹਾ ਕਿ ਸੁਰੱਖਿਆ ਹਟਾਉਣ ਦੇ ਤੁਰੰਤ ਬਾਅਦ ਗੈਂਗਸਟਰਾਂ ਨੇ ਉਨ੍ਹਾਂ ਨੂੰ ਨਿਸ਼ਾਨਾ ਬਣਾ ਲਿਆ ਹੈ। ਬਾਦਲ ਨੇ ਦੋਸ਼ ਲਾਇਆ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਢਹਿ-ਢੇਰੀ ਹੋ ਚੁੱਕੀ ਹੈ ਅਤੇ ਸੁਰੱਖਿਆ ਦੇ ਫੈਸਲੇ ਮੁੱਖ ਮੰਤਰੀ ਦੀ ਮਰਜ਼ੀ ਮੁਤਾਬਕ ਲਏ ਜਾ ਰਹੇ ਹਨ। ਉਨ੍ਹਾਂ ਨੇ ਸਿੱਧੂ ਮੂਸੇਵਾਲਾ ਦੇ ਕਤਲ ਦੀ ਯਾਦ ਦਿਵਾਉਂਦਿਆਂ ਕਿਹਾ ਕਿ ਉਸ ਵੇਲੇ ਵੀ ਸੁਰੱਖਿਆ ਹਟਾਉਣ ਅਤੇ ਉਸ ਨੂੰ ਮੀਡੀਆ ਵਿੱਚ ਲੀਕ ਕਰਨ ਦੀ ਗਲਤੀ ਕਾਰਨ ਇੱਕ ਹੀਰਾ ਗਾਇਕ ਗੁਆਉਣਾ ਪਿਆ ਸੀ।

Advertisement

ਪਹਿਲਾਂ ਵੀ ਮਿਲ ਚੁੱਕੀਆਂ ਹਨ ਧਮਕੀਆਂ

Advertisement

ਮੁਹਾਲੀ ਪੁਲੀਸ ਦੇ ਸੀਨੀਅਰ ਅਧਿਕਾਰੀਆਂ ਨੇ ਅਜੇ ਤੱਕ ਇਸ ਮਾਮਲੇ 'ਤੇ ਜ਼ਿਆਦਾ ਖੁੱਲ੍ਹ ਕੇ ਗੱਲ ਨਹੀਂ ਕੀਤੀ ਹੈ। ਉਨ੍ਹਾਂ ਦਾ ਸਿਰਫ਼ ਇੰਨਾ ਕਹਿਣਾ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਗਿੱਪੀ ਗਰੇਵਾਲ ਪਹਿਲਾਂ ਵੀ ਗੈਂਗਸਟਰਾਂ ਦੇ ਨਿਸ਼ਾਨੇ 'ਤੇ ਰਹੇ ਹਨ। ਨਵੰਬਰ 2023 ਵਿੱਚ ਕੈਨੇਡਾ ਦੇ ਵ੍ਹਾਈਟ ਰੌਕ ਇਲਾਕੇ ਵਿੱਚ ਉਨ੍ਹਾਂ ਦੇ ਘਰ ਦੇ ਬਾਹਰ ਗੋਲੀਆਂ ਚਲਾਈਆਂ ਗਈਆਂ ਸਨ, ਜਿਸ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਗਰੋਹ ਨੇ ਲਈ ਸੀ। ਇਸ ਤੋਂ ਇਲਾਵਾ 2019 ਵਿੱਚ ਵੀ ਉਨ੍ਹਾਂ ਨੂੰ ਫਿਰੌਤੀ ਲਈ ਧਮਕੀਆਂ ਮਿਲੀਆਂ ਸਨ। ਮੰਨਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਹਾਲ ਹੀ ਵਿੱਚ ਰਿਲੀਜ਼ ਹੋਈ ਫ਼ਿਲਮ "ਅਕਾਲ: ਦਾ ਅਨਕੌਨਕਰਡ" (Akaal: The Unconquered) ਨੂੰ ਲੈ ਕੇ ਵੀ ਕੁਝ ਧਾਰਮਿਕ ਭਾਵਨਾਵਾਂ ਨਾਲ ਜੁੜਿਆ ਵਿਵਾਦ ਪੈਦਾ ਹੋਇਆ ਹੈ।

Advertisement
×