DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab News: ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ’ਤੇ ਲੱਗੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ CBI ਹਵਾਲੇ

ਬਦਲੀਆਂ ਤੇ ਪੋਸਟਿੰਗਾਂ ’ਚ ਭ੍ਰਿਸ਼ਟਾਚਾਰ ਦੇ ਦੋਸ਼ਾਂ ’ਤੇ ਪੁਲੀਸ ਕਾਰਵਾਈ ਅਸੰਤੁਸ਼ਟ; ਹਾਈ ਕੋਰਟ ਨੇ ਦੋ ਮਹੀਨਿਆਂ ’ਚ ਮੰਗੀ ਰਿਪੋਰਟ

  • fb
  • twitter
  • whatsapp
  • whatsapp
featured-img featured-img
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਫਾਈਲ ਫੋਟੋ
Advertisement

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਵਿੱਚ ਸਰਕਾਰੀ ਬਦਲੀਆਂ ਤੇ ਪੋਸਟਿੰਗਾਂ ਵਿੱਚ ਲੈਣ-ਦੇਣ ਆਦਿ ਦੇ ਦੋਸ਼ਾਂ ਦੀ ਜਾਂਚ ਸੀ.ਬੀ.ਆਈ. (CBI) ਨੂੰ ਸੌਂਪ ਦਿੱਤੀ ਹੈ।

 ਮਾਮਲਾ ਵਿੱਤੀ ਲੈਣ-ਦੇਣ ਦਾ: ਹਾਈ ਕੋਰਟ ਵੱਲੋਂ ਸੀ.ਬੀ.ਆਈ. ਜਾਂਚ ਦੇ ਹੁਕਮ

Advertisement

ਪਟੀਸ਼ਨਕਰਤਾ ਨਿਖਿਲ ਸਰਾਫ਼ ਨੇ ਹਾਈ ਕੋਰਟ ਵਿੱਚ ਦਾਇਰ ਪਟੀਸ਼ਨ ਵਿੱਚ ਸਰਕਾਰੀ ਅਹੁਦਿਆਂ ’ਤੇ ਤਾਇਨਾਤ ਵਿਅਕਤੀਆਂ, ਸਰਕਾਰੀ ਉੱਚ ਅਧਿਕਾਰੀਆਂ ’ਤੇ ਭ੍ਰਿਸ਼ਟਾਚਾਰ ਦੇ ਇਲਜ਼ਾਮ ਲਾਏ ਸਨ ਅਤੇ ਮੁੱਖ ਮੰਤਰੀ ਦਫ਼ਤਰ ਦੇ ਕੁੱਝ ਵਿਅਕਤੀਆਂ ’ਤੇ ਵੀ ਉਂਗਲ ਉਠਾਈ ਗਈ ਸੀ। ਈ.ਡੀ. (ED) ਵੱਲੋਂ ਇਸ ਤੋਂ ਪਹਿਲਾਂ ਪੰਜਾਬ ਦੇ ਡੀ.ਜੀ.ਪੀ. ਨੂੰ ਤਿੰਨ ਪੱਤਰ ਲਿਖ ਕੇ ਸਰਕਾਰੀ ਬਦਲੀਆਂ, ਤਾਇਨਾਤੀਆਂ ਅਤੇ ਹੋਰ ਲੈਣ-ਦੇਣ ਵਿੱਚ ਭ੍ਰਿਸ਼ਟਾਚਾਰ ਦੇ ਇਲਜ਼ਾਮ ਲਾਏ ਗਏ ਸਨ।

Advertisement

ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਬੈਂਚ ਨੇ ਇਸ ਮਾਮਲੇ ’ਤੇ ਸਾਰੀਆਂ ਧਿਰਾਂ ਦੇ ਵਿਸਥਾਰਤ ਪੱਖ ਤੇ ਦਲੀਲਾਂ ਸੁਣਨ ਮਗਰੋਂ ਫ਼ੈਸਲਾ ਰਾਖਵਾਂ ਰੱਖ ਲਿਆ ਸੀ। ਅੱਜ ਬੈਂਚ ਨੇ ਇਸ ਪਟੀਸ਼ਨ ’ਤੇ ਫ਼ੈਸਲਾ ਸੁਣਾਇਆ ਹੈ। ਚੀਫ਼ ਜਸਟਿਸ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਇਸ ਮਾਮਲੇ ਦੀ ਨਿਰਪੱਖ ਤੇ ਪਾਰਦਰਸ਼ੀ ਜਾਂਚ ਕੀਤੀ ਜਾਣੀ ਚਾਹੀਦੀ ਹੈ ਕਿਉਂਕਿ ਇਸ ਮਾਮਲੇ ਵਿੱਚ ਪੰਜਾਬ ਪੁਲੀਸ ਦੀ ਹੁਣ ਤੱਕ ਦੀ ਕਾਰਵਾਈ ਸੰਤੁਸ਼ਟੀਜਨਕ ਨਹੀਂ ਹੈ।

ਬੈਂਚ ਨੇ ਇਸ ਮਾਮਲੇ ਦੀ ਜਾਂਚ ਸੀ.ਬੀ.ਆਈ. ਨੂੰ ਸੌਂਪਣ ਦੇ ਹੁਕਮ ਸੁਣਾਏ ਹਨ, ਜੋ ਇਸ ਮਾਮਲੇ ਵਿੱਚ ਐੱਫ਼.ਆਈ.ਆਰ. ਦਰਜ ਕਰਕੇ ਤੁਰੰਤ ਜਾਂਚ ਸ਼ੁਰੂ ਕਰੇਗੀ। ਬੈਂਚ ਨੇ ਇਸ ਮਾਮਲੇ ਦੀ ਜਾਂਚ ਰਿਪੋਰਟ ਦੋ ਮਹੀਨਿਆਂ ਦੇ ਅੰਦਰ ਦੇਣ ਲਈ ਕਿਹਾ ਹੈ। ਬੈਂਚ ਨੇ ਨਿਰਪੱਖ ਜਾਂਚ ਲਈ ਪੰਜਾਬ ਪੁਲੀਸ ਨੂੰ ਸੀ.ਬੀ.ਆਈ. ਨਾਲ ਪੂਰਾ ਸਹਿਯੋਗ ਕਰਨ ਲਈ ਵੀ ਕਿਹਾ ਹੈ। ਪਟੀਸ਼ਨ ਵਿੱਚ ਕਿਹਾ ਗਿਆ ਸੀ ਕਿ ਈ.ਡੀ. ਵੱਲੋਂ ਡੀ.ਜੀ.ਪੀ. ਨੂੰ ਪੱਤਰ ਲਿਖਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਹੋਈ ਹੈ।

Advertisement
×