Advertisement
ਚਰਨਜੀਤ ਭੁੱਲਰ
ਚੰਡੀਗੜ੍ਹ, 13 ਜੁਲਾਈ
Advertisement
ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਭਲਕੇ ਸੋਮਵਾਰ ਨੂੰ ਹੋਵੇਗੀ । ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਣ ਵਾਲੀ ਇਸ ਮੀਟਿੰਗ ਵਿੱਚ ਅਹਿਮ ਏਜੰਡਿਆਂ ’ਤੇ ਵਿਚਾਰ ਕੀਤਾ ਜਾਣਾ ਹੈ। ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਭਲਕੇ 11 ਵਾਲੀ ਹੋਣ ਵਾਲੀ ਮੀਟਿੰਗ ਦਾ ਏਜੰਡਾ ਹਾਲੇ ਜਾਰੀ ਨਹੀਂ ਕੀਤਾ ਗਿਆ। ਸੋਮਵਾਰ ਨੂੰ ਹੀ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਵੀ 2 ਵਜੇ ਸ਼ੁਰੂ ਹੋਵੇਗਾ।
ਪੰਜਾਬ ਵਿਧਾਨ ਸਭਾ ਸੈਸ਼ਨ ਦੇ ਤੀਜੇ ਦਿਨ ਇਸ ਮੀਟਿੰਗ ਦੇ ਹੋਣ ਤੋਂ ਅੰਦਾਜ਼ੇ ਲਾਏ ਜਾ ਰਹੇ ਹਨ ਕਿ ਕੈਬਨਿਟ ਵਲੋਂ ਪਾਸ ਹੋਣ ਵਾਲਾ ਕੋਈ ਏਜੰਡਾ ਇਸ ਸੈਸ਼ਨ ਵਿਚ ਹੀ ਰੱਖਿਆ ਜਾ ਸਕਦਾ ਹੈ। ਅਹਿਮ ਸੂਤਰਾਂ ਤੋਂ ਪਤਾ ਲੱਗਿਆ ਹੈ ਕਿ ਖੇਤੀਬਾੜੀ ਮਹਿਕਮੇ ਨਾਲ ਸਬੰਧਤ ਇਕ ਏਜੰਡੇ ਦੇ ਵੀ ਇਸ ਮੀਟਿੰਗ ਵਿਚ ਆਉਣ ਦੀ ਸੰਭਾਵਨਾ ਹੈ।
Advertisement
×